ਚੰਡੀਗੜ੍ਹ, 5 ਜਨਵਰੀ (ਪੀ. ਟੀ.)- ਕਾਂਗਰਸ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਸਾਬਕਾ ਲੋਕ ਸਭਾ ਮੈਂਬਰ ਜਗਮੀਤ ਬਰਾੜ ਦਾ ਕਹਿਣਾ ਹੈ ਕਿ ਉਹ ਪੰਜਾਬ ਵਾਸੀਆਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਚੰਡੀਗੜ੍ਹ ‘ਚ ਪ¤ਤਰਕਾਰਾਂ ਨਾਲ ਗ¤ਲਬਾਤ ਦੌਰਾਨ ਹਾਲਾਂਕਿ ਉਨ੍ਹਾਂ ਨੇ ਆਪਣੀ ਅਗਲੀ ਰਣਨੀਤੀ ਬਾਰੇ ਸਾਫ ਨਹੀਂ ਕੀਤਾ। ਉਨ੍ਹਾਂ ਨੇ ਇਸ਼ਾਰਾ ਦਿੰਦਿਆਂ ਕਿਹਾ ਕਿ ਜੇਕਰ 22 ਜਨਵਰੀ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀ ਭਾਜਪਾ ਦੀ ਰੈਲੀ ‘ਚ ਜੇਕਰ ਉਨ੍ਹਾਂ ਨੂੰ ਸ¤ਦਾ ਆਵੇਗਾ ਤਾਂ ਉਹ ਜ਼ਰੂਰ ਜਾਣਗੇ।ਇਸ ਲਈ ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ 22 ਜਨਵਰੀ ਨੂੰ ਅੰਮ੍ਰਿਤਸਰ ‘ਚ ਹੋਣ ਵਾਲੀ ਭਾਜਪਾ ਦੀ ਰੈਲੀ ਦੌਰਾਨ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਜਗਮੀਤ ਬਰਾੜ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ।



