ਚੰਡੀਗੜ੍ਹ, 6 ਜਨਵਰੀ (ਪੀ. ਟੀ.)- ਸ਼ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕਤੱਰ ਸ. ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਦੇ ਲੋਕਾਂ ਵਲੋਂ ਨਸ਼ਿਆਂ ਵਿਰੁੱਧ ਅਕਾਲੀ ਦਲ ਦੀ ਲੜਾਈ ਨੂੰ ਡੱਟਵਾਂ ਸਮਰੱਥਨ ਦੇਣ ਤੇ ਲੋਕਾਂ ਦਾ ਧੰਨਵਾਦ ਕੀਤਾ ਹੈ। ਅੱਜ ਇਥੋਂ ਜਾਰੀ ਇਕ ਬਿਆਨ ਰਾਹੀਂ ਦੋਹਾਂ ਆਗੂਆਂ ਨੇ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ ਤੇ ਅਟਾਰੀ , ਹੁਸੈਨੀਵਾਲਾ ਅਤੇ ਸਦਿਕੀ ਵਿਖੇ ਲੱਖਾ ਲੋਕਾਂ ਵਲੋਂ ਨਸ਼ਿਆਂ ਵਿਰੁੱਧ ਇਕਜੁੱਟ ਹੋਣਾ ਇਹ ਸਾਬਤ ਕਰਦਾ ਹੈ ਕਿ ਸਾਰੇ ਪੰਜਾਬੀ ਨਸ਼ਿਆਂ ਵਿਰੁੱਧ ਉੱਚ ਖੜੇ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂਮਿਲੇ ਲਾਮਿਸਾਲ ਹੁੰਗਾਰੇ ਨਾਲ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਜਾਰੀ ਜੰਗ ਨੂੰ ਵੱਡਾ ਹੁਲਾਰਾ
ਮਿਲਿਆ ਹੈ। ਇਸ ਤੋਂ ਇਲਾਵਾ ਪੰਜਾਬ ਦੇ ਲੋਕਾਂ ਨੇ ਸਰਹੱਦ ਪਾਰਲੇ ਸਮਾਜ ਵਿਰੋਧਾ ਤੱਤਾਂ ਨੂੰ ਸਪੱਸ਼ਟ ਸੁਨੇਹਾ ਦਿੱਤਾ ਹੈ ਕਿ ਪੰਜਾਬੀ ਕਿਸੇ ਵੀ ਤਰਾਂ ਨਸ਼ਾ ਤਸਕਰੀ ਨੂੰ ਬਰਦਾਸ਼ਤ ਕਰਨਗੇ। ਉਨਾਂ ਕਿਹਾ ਕਿ ਪੰਜਾਬੀਆਂ ਤੇ ਨਸ਼ੇੜੀ ਹੋਣ ਦਾ ਥੱਪਾ ਲਾਇਆ ਜਾ ਰਿਹਾ ਹੈ ਜੋ ਕਿ ਸਾਰੀ ਕੌਮ ਦੀ ਮਾਣ ਸਨਮਾਨ ਨੂੰਚੁਣੋਤੀ ਹੈ ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਲੱਖਾ ਦੀ ਗਿਣਤੀ ਵਿਚ ਇਕੱਤਰ ਹੋ ਕੇ ਇਸ ਚੁਣੋਤੀ ਦਾ ਢੁਕਵਾਂ ਜਵਾਬ ਦਿੱਤਾ ਹੈ।
ਸਰਹੱਦ ਤੇ ਹੋਈਆਂ ਇਕੱਤਰਾਤਵਾਂ ਨੂੰ ਇਤਿਹਾਸਕ ਦੱਸਦਿਆਂ ਸ. ਮਜੀਠੀਆ ਨੇ ਕਿਹਾ ਕਿ ਉਹ ਇਸ ਗੱਲ ਤੇ ਮਾਣਮਹਿਸੂਸ ਕਰਦੇ ਹਨ ਕਿ ਦੇਸ਼ ਦੀ ਦੂਜੀ ਸਭ ਤੋਂ ਪੁਰਾਣੀ ਸਿਆਸੀ ਪਾਰਟੀ ਨੇ ਨਸ਼ਿਆਂ ਵਿਰੁੱਧ ਕੌਮੀ ਜੰਗ ਛੇੜੀ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਸ ਮੁੱਦੇ ਤੇ ਅਕਾਲੀ ਦਲ ਦਾ ਭਰਪੂਰ ਸਾਥ ਦਿੱਤਾ ਹੈ ਅਤੇ ਅਸੀ ਇਸ ਸਮਾਜਿਕ ਬੁਰਾਈ ਦੇ ਖਾਤਮੇ ਲਈ ਵਚਨਬੱਧ ਹਾਂ।



