Skip to content
Independent perspectives. Global stories.
BREAKING

8 ਕੇਂਦਰੀ ਜੇਲ੍ਹਾਂ ਦੇ ਨਸ਼ਾ ਮੁਕਤੀ ਕੇਂਦਰਾਂ ਵਿੱਚ 22 ਹਜ਼ਾਰ ਤੋਂ ਵੱਧ ਕੈਦੀਆਂ ਦਾ ਕੀਤਾ ਸਫਲ ਇਲਾਜ : ਠੰਡਲ

Share this story

ਚੰਡੀਗੜ੍ਹ, 2 ਜਨਵਰੀ (ਪੀ. ਟੀ.)- ਸੂਬੇ ਦੀਆਂ 8 ਵੱਡੀਆਂ ਕੇਂਦਰੀ ਜੇਲ੍ਹਾਂ ਵਿੱਚ ਸਥਾਪਤ ਕੀਤੇ ਨਸ਼ਾ ਮੁਕਤੀ ਕੇਂਦਰਾਂ ਨੂੰ ਹੋਰ ਮਜ਼ਬੂਤ ਬਣਾਉਂਦਿਆਂ ਆਧੁਨਿਕ ਸਹੂਲਤਾਂ ਦੇ ਨਾਲ-ਨਾਲ ਖੇਡਾਂ, ਯੋਗਾ ਅਤੇ ਧਾਰਮਿਕ ਪ੍ਰਵਚਨਾਂ ਰਾਹੀਂ ਕੈਦੀਆਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਇਲਾਜ ਦੇ ਨਾਲ ਅਧਿਆਤਮਕ ਸਿੱਖਿਆ ਵੀ ਦਿੱਤੀ ਜਾ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਜੇਲ੍ਹਾਂ ਬਾਰੇ ਮੰਤਰੀ ਸ. ਸੋਹਣ ਸਿੰਘ ਠੰਡਲ ਨੇ ਦੱਸਿਆ ਕਿ 1.78 ਕਰੋੜ ਦੀ ਰਾਸ਼ੀ ਨਾਲ ਇਨ੍ਹਾਂ ਕੇਂਦਰਾਂ ਰਾਹੀਂ ਨਸ਼ੇ ਦੇ ਆਦੀ ਕੈਦੀਆਂ ਨੂੰ ਮੁੱਖ ਧਾਰਾ ਵਿੱਚ ਲਿਆਂਦਾ ਜਾ ਰਿਹਾ ਹੈ।  ਸ. ਠੰਡਲ ਨੇ ਦੱਸਿਆ ਕਿ ਜੇਲ੍ਹ ਵਿਭਾਗ ਦੀਆਂ ਕੋਸ਼ਿਸ਼ਾਂ ਸਦਕਾ ਹੁਣ ਤੱਕ ਇਨ੍ਹਾਂ ਨਸ਼ਾ ਛੁਡਾਊ ਕੇਂਦਰਾਂ ਵਿੱਚ 22,669 ਨਸ਼ੇ ਦੇ ਆਦੀ ਕੈਦੀਆਂ ਦਾ ਇਲਾਜ ਕੀਤਾ ਜਾ ਚੁੱਕਾ ਹੈ ਅਤੇ 461 ਕੈਦੀ ਇਲਾਜ ਅਧੀਨ ਹਨ। ਉਨ੍ਹਾਂ ਦੱਸਿਆ ਕਿ ਹੁਣ ਇਸ ਕੰਮ ਵਿੱਚ ਹੋਰ ਤੇਜ਼ੀ ਆਵੇਗੀ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ਦੇ ਸੁਪਰਡੰਟ ਜੇਲ੍ਹਾਂ ਵਿੱਚ ਨਸ਼ਾ ਰੋਕੂ ਮੁਹਿੰਮ ਚਲਾ ਰਹੇ ਹਨ ਅਤੇ ਨਸ਼ੇ ਦੇ ਆਦੀ ਕੈਦੀਆਂ ਦੇ ਮੁੜ ਵਸੇਬੇ ਲਈ ਖੇਡਾਂ ਦਾ ਸਮਾਨ ਅਤੇ ਹੋਰ ਗਿਆਨ ਯੋਗ ਵਸਤੂਆਂ ਦਿੱਤੀਆ ਜਾਂਦੀਆਂ ਹਨ।

WRITTEN BY