ਸ੍ਰੀ ਅਨੰਦਪੁਰ ਸਾਹਿਬ, 6 ਜਨਵਰੀ (ਅਰਵਿੰਦਰ ਸਿੰਘ ਭਰਦਵਾਜ)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਭਲਕੇ ਸ੍ਰੀ ਦਸ਼ਮੇਸ਼ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਦੇ ਸਲਾਨਾ ਇਨਾਮ ਵੰਡ ਸਮਾਰੋਹ ਵਿਚ ਬਤੋਰ ਮੁੱਖ ਮਹਿਮਾਨ ਸ਼ਾਮਿਲ ਹੋਣ ਲਈ ਇਥੇ ਪੁੱਜ ਰਹੇ ਹਨ। ਉਹ ਇਸ ਮੋਕੇ ਅਕੈਡਮੀ ਵਿਚ 4.82 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਆਡੋਟੋਰੀਅਮ ਦਾ ਨੀਂਹ ਪੱਥਰ ਵੀ ਰੱਖਣਗੇ। ਡਿਪਟੀ ਕਮਿਸ਼ਨਰ ਸ੍ਰੀਮਤੀ ਤਨੂ ਕਸ਼ਯਪ ਆਈ.ਏ.ਐਸ. ਨੇ ਅੱਜ ਇਸ ਪ੍ਰੋਗਰਾਮ ਦੀਆਂ ਤਿਆਰੀਆ ਅਤੇ ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਕੀਤੇ ਪ੍ਰਬੰਧਾ ਦਾ ਜਾਇਜਾ ਲਿਆ ਉਹਨਾਂ ਦੇ ਨਾਲ ਐਸ.ਡੀ.ਐਮ. ਅਮਰਜੀਤ ਬੈਂਸ, ਤਹਿਸੀਲਦਾਰ ਸੁਰਿੰਦਰਪਾਲ ਸਿੰਘ, ਡੀ.ਐਸ.ਪੀ. ਸੰਤ ਸਿੰਘ ਧਾਲੀਵਾਲ, ਅਕੈਡਮੀ ਦੇ ਡਾਇਰੈਕਟਰ ਜੇ.ਐਸ. ਘੁੰਮਣ, ਪ੍ਰਿੰਸੀਪਲ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।



