ਚੰਡੀਗੜ੍ਹ, 6 ਜਨਵਰੀ (ਪੀ. ਟੀ.)- ਵਿਜੀਲੈਂਸ ਬਿਊਰੋ ਨੇ ਇਕ ਏ.ਐਸ.ਆਈ ਨੂੰ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਇਕ ਬੁਲਾਰੇ ਨੇ ਦੱਸਿਆ ਕਿ ਰਾਜਪੁਰਾ (ਜ਼ਿਲ੍ਹਾ ਪਟਿਆਲਾ) ਦੇ ਸਿਟੀ ਪੁਲਿਸ ਥਾਣੇ ਵਿਚ ਤੈਨਾਤ ਏ.ਐਸ.ਆਈ ਬਲਵਿੰਦਰ ਸਿੰਘ ਨੂੰ ਵਿਨੋਦ ਚੌਧਰੀ ਪੁੱਤਰ ਸ੍ਰੀ ਭਗਵਾਨ ਦਾਸ ਚੌਧਰੀ ਦੀ ਸ਼ਿਕਾਇਤ ਤੋਂ ਬਾਅਦ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਲਵਿੰਦਰ ਸਿੰਘ ਸ਼ਿਕਾਇਤ ਕਰਤਾ ਤੋਂ ਇਕ ਅਦਾਲਤੀ ਮੁਕੱਦਮੇ ਵਿਚ ਚਲਾਨ ਦਾ ਪ੍ਰਭਾਵ ਹਲਕਾ ਕਰਨ ਲਈ ਰਿਸ਼ਵਤ ਦੀ ਮੰਗ ਕਰ ਰਿਹਾ ਸੀ ਅਤੇ ਵਿਨੋਦ ਚੌਧਰੀ ਵੱਲੋਂ ਸ਼ਿਕਾਇਤ ਕਰਨ ਤੋਂ ਬਾਅਦ ਏ.ਐਸ.ਆਈ ਨੂੰ 8 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇਂ ਹੱਥੀਂ ਕਾਬੂ ਕਰ ਲਿਆ ਗਿਆ।



