ਵਾਸ਼ਿੰਗਟਨ, 6 ਜਨਵਰੀ (ਪੀ. ਟੀ.)- ਸਰਹੱਦ ਪਾਰ ਤੋਂ ਹੋ ਰਹੀ ਗੋਲੀਬਾਰੀ ਤੋਂ ਬਾਅਦ ਭਾਰਤ-ਪਾਕਿਸਤਾਨ ਵਿਚਕਾਰ ਵੱਧ ਰਹੇ ਤਣਾਅ ਨੂੰ ਦੇਖਦੇ ਹੋਏ ਅਮਰੀਕਾ ਨੇ ਕਿਹਾ ਹੈ ਕਿ ਉਹ ਏਸ਼ੀਆਈ ਗੁਆਂਢੀਆਂ ਵਿਚਕਾਰ ਗੱਲਬਾਤ ਨੂੰ ਉਤਸ਼ਾਹਤ ਕਰਦਾ ਹੈ। ਅਮਰੀਕੀ ਵਿਦੇਸ਼ ਮੰਤਰਾਲਾ ਦੀ ਬੁਲਾਰਨ ਜੇਨ ਸਾਕੀ ਨੇ ਕਿਹਾ ਕਿ ਨਿਸ਼ਚਿਤ ਰੂਪ ਨਾਲ ਅਮਰੀਕਾ ਗੱਲਬਾਤ ਦਾ ਸਮਰਥਨ ਕਰਦਾ ਹੈ। ਸਾਕੀ ਨੇ ਦੋਵਾਂ ਦੇਸ਼ਾਂ ਵਿਚਕਾਰ ਸਰਹੱਦ ‘ਤੇ ਹੋ ਰਹੀ ਗੋਲੀਬਾਰੀ ਦੇ ਸਬੰਧ ‘ਚ ਕਿਹਾ ਕਿ ਜਿਨ੍ਹਾਂ ਪਰਿਵਾਰਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਇਆ ਹੈ ਉਨ੍ਹਾਂ ਦੇ ਨਾਲ ਅਮਰੀਕਾ ਦੀ ਹਮਦਰਦੀ ਹੈ ਤੇ ਸਰਹੱਦ ‘ਤੇ ਤਣਾਅ ਨੂੰ ਲੈ ਕੇ ਨਿਸ਼ਚਿਤ ਰੂਪ ਨਾਲ ਚਿੰਤਾਵਾਂ ਬਣਿਆਂ ਹੋਈਆਂ ਹਨ ਅਤੇ ਅਮਰੀਕਾ ਸਥਿਤੀ ‘ਤੇ ਨਜ਼ਰ ਰੱਖਣ ਦੇ ਨਾਲ ਗੱਲਬਾਤ ਨੂੰ ਉਤਸ਼ਾਹਿਤ ਕਰਦਾ ਹੈ।
ਭਾਰਤ-ਪਾਕਿਸਤਾਨ ਵਿਚਾਲੇ ਗੱਲਬਾਤ ਨੂੰ ਉਤਸ਼ਾਹਤ ਕਰਦਾ ਹੈ ਅਮਰੀਕਾ


