ਸਜ਼ਾ ਪੂਰੀ ਕਰ ਚੁੱਕੇ ਸਿੱਖਾਂ ਦੀ ਰਿਹਾਈ ਲਈ ਨਿਰਦੇਸ਼ ਜਾਰੀ ਕਰਨ ਦੀ ਅਪੀਲ
ਨਵੀਂ ਦਿੱਲੀ/ਚੰਡੀਗੜ•, 8 ਜਨਵਰੀ (ਪੀ. ਟੀ. ਲਾਇਵ)- ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਅੱਜ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ’ਚ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਮਿਲ ਕੇ ਉਨ•ਾਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਸਿੱਖ ਕੈਦੀ ਜੋ ਆਪਣੀ ਲੋੜੀਂਦੀ ਸਜ਼ਾ ਭੁਗਤ ਚੁੱਕੇ ਹਨ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਨੀਤੀ ਤਹਿਤ ਰਿਹਾਅ ਕੀਤੇ ਜਾ ਸਕਦੇ ਹਨ ਦੀ ਰਿਹਾਈ ਬਾਰੇ ਸਬੰਧਤ ਰਾਜ ਸਰਕਾਰਾਂ ਨੂੰ ਨਿਰਦੇਸ਼ ਦੇਣ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਅੱਜ ਦੁਪਹਿਰ ਪਾਰਟੀ ਦੇ ਸੀਨੀਅਰ ਆਗੂ ਸ. ਸੁਖਦੇਵ ਸਿੰਘ ਢੀਂਡਸਾ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਦੇ ਨਾਲ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਸਬੰਧੀ ਯਾਦ
ਪੱਤਰ ਸੌਂਪਦਿਆਂ ਉਨ•ਾਂ ਨੂੰ ਉ¤ਤਰ ਪ੍ਰਦੇਸ਼, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ ਅਤੇ ਗੁਜਰਾਤ ਤੋਂ ਇਲਾਵਾ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ• ਵਿਖੇ ਕੈਦ 13 ਕੈਦੀਆਂ ਦੀ ਰਿਹਾਈ ਦੇ ਮੁੱਦੇ ’ਤੇ ਜ਼ਰੂਰੀ ਨਜ਼ਰਸਾਨੀ ਕਰਨ ਲਈ ਕਿਹਾ। ਉਨ•ਾਂ ਕਿਹਾ ਕਿ ਇੰਨ•ਾਂ ’ਚੋਂ ਕੁਝ ਕੈਦੀ ਤਾਂ 80 ਸਾਲ ਤੋਂ ਵੀ ਵੱਧ ਦੇ ਬਜ਼ੁਰਗ ਹਨ ਅਤੇ ਇੱਕ ਦੀ ਤਾਂ ਅੱਖਾਂ ਦੀ ਰੌਸ਼ਨੀ ਵੀ ਨਹੀਂ ਰਹੀ।
ਸ. ਬਾਦਲ ਨੇ ਇਸ ਮੁੱਦੇ ਬਾਰੇ ਸੰਖੇਪ ਜਾਣਕਾਰੀ ਦਿੰਦਿਆਂ ਕਿਹਾ ਕਿ ਜੇਲ•ਾਂ ’ਚ 182 ਕੈਦੀ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਹਨ ਜਿੰਨ•ਾਂ ਵੱਲੋਂ ਘੱਟੋਂ-ਘੱਟ ਲੋੜੀਂਦੀ ਸਜ਼ਾ ਭੁਗਤ ਲਈ ਗਈ ਹੈ ਅਤੇ ਇੰਨ•ਾਂ ਦੇ ਮਾਮਲੇ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਦੀ ਨੀਤੀ ਤਹਿਤ ਵਿਚਾਰਿਆ ਜਾ ਸਕਦਾ ਹੈ। ਉਨ•ਾਂ ਕੇਂਦਰੀ ਗ੍ਰਹਿ ਮੰਤਰੀ ਨੂੰ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ ਵੀ ਜਾਣੂੰ ਕਰਵਾਇਆ ਜਿਸ ਤਹਿਤ ਜੋ ਕੈਦੀ ਆਪਣੀ ਸਜ਼ਾ ਭੁਗਤ ਚੁੱਕੇ ਹਨ ਅਤੇ ਸਮੇਂ ਤੋਂ ਪਹਿਲਾਂ ਰਿਹਾਈ ਲਈ ਯੋਗ ਹਨ ਉਨ•ਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ। ਉਨ•ਾਂ ਗ੍ਰਹਿ ਮੰਤਰੀ ਨੂੰ ਦੱਸਿਆ ਕਿ ਜਦੋਂ ਕਿਸੇ ਕੈਦੀ ਨੂੰ ਉਸ ਵੱਲੋਂ ਨਿਰਧਾਰਤ ਸਮੇਂ ਦੀ ਕੈਦ ਪੂਰੀ ਕਰ ਲੈਣ ’ਤੇ ਵੀ ਰਿਹਾਅ ਨਹੀਂ ਕੀਤਾ ਜਾਂਦਾ ਤਾਂ ਜਿੱਥੇ ਉਸ ਦੇ ਕਰੀਬੀਆਂ ਤੇ ਰਿਸ਼ਤੇਦਾਰਾਂ ਅੰਦਰ ਰੋਸ ਪਾਇਆ ਜਾਂਦਾ ਹੈ ਉਥੇ ਇੰਨ•ਾਂ ਕੈਦੀਆਂ ਦੇ ਸਮਾਜ ਦੇ ਇੱਕ ਫਿਰਕੇ ਨਾਲ ਸਬੰਧਤ ਹੋਣ ’ਤੇ ਉਸ ਫਿਰਕੇ ਦੇ ਲੋਕਾਂ ਦੇ ਰੋਸ ਪ੍ਰਦਰਸ਼ਨਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ।
ਪੰਜਾਬ ਸਰਕਾਰ ਨੂੰ ਦਰਪੇਸ਼ ਬੰਦਿਸ਼ਾਂ ਬਾਰੇ ਜਾਣਕਾਰੀ ਦਿੰਦਿਆਂ ਸ. ਬਾਦਲ ਨੇ ਕਿਹਾ ਕਿ 13 ਸਿੱਖ ਕੈਦੀ ਪੰਜਾਬ ਸਰਕਾਰ ਦੀ ਹਿਰਾਸਤ ਵਿਚ ਨਹੀਂ ਹਨ ਜਿਸ ਕਰਕੇ ਸੂਬਾ ਸਰਕਾਰ ਉਨ•ਾਂ ਦੇ ਕੇਸ ਸਮੇਂ ਤੋਂ ਪਹਿਲਾਂ ਰਿਹਾਈ ਲਈ ਨਹੀਂ ਚਲਾ ਸਕਦੀ। ਇਸ ਤੋਂ ਇਲਾਵਾ 182 ਉਮਰ ਕੈਦੀ ਜੋ ਕਿ ਸਮੇਂ ਤੋਂ ਪਹਿਲਾਂ ਰਿਹਾਈ ਦੇ ਯੋਗ ਹਨ, ਬਾਰੇ ਵੀ ਪੰਜਾਬ ਸਰਕਾਰ ਸੁਪਰੀਮ ਕੋਰਟ ਦੇ ਜੁਲਾਈ 2014 ਵਿਚ ਦਿੱਤੇ ਫੈਸਲੇ ਦੇ ਮੱਦੇਨਜ਼ਰ ਕੈਦੀਅ੍ਯਾਂ ਦੀ ਸਜ਼ਾ ਘਟਾਉਣ ਲਈ ਆਪਣੀ ਸ਼ਕਤੀ ਦੀ ਵਰਤੋਂ ਨਹੀਂ ਕਰ ਸਕਦੀ।
ਇਸ ਸਭ ਘਟਨਾਕ੍ਰਮ ਦੇ ਮੱਦੇਨਜ਼ਰ ਸ. ਬਾਦਲ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਵੱਖ-ਵੱਖ ਸੂਬਾ ਸਰਕਾਰਾਂ ਨੂੰ ਨਿਰਦੇਸ਼ ਜਾਰੀ ਕਰਨ ਕਿ ਉਹ ਉਨ•ਾਂ ਸਾਰੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਜਿਨ•ਾਂ ਨੇ ਸਮੇਂ ਤੋਂ ਪਹਿਲਾਂ ਰਿਹਾਈ ਨੀਤੀ ਤਹਿਤ ਆਪਣੀ ਨਿਰਧਾਰਿਤ ਸਜ਼ਾ ਕੱਟ ਲਈ ਹੈ। ਉਨ•ਾਂ ਕਿਹਾ ਕਿ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਵਲੋਂ ਪਹਿਲਾਂ ਹੀ ਆਪਣੇ ਉ¤ਤਰ ਪ੍ਰਦੇਸ਼, ਰਾਜਸਥਾਨ, ਪੱਛਮੀ ਬੰਗਾਲ, ਕਰਨਾਟਕ, ਗੁਜਰਾਤ ਦੇ ਆਪਣੇ ਹਮਰੁਤਬਾ ਤੋਂ ਇਲਾਵਾ ਚੰਡੀਗੜ• ਤੇ ਹੋਰਨਾਂ ਕੇਂਦਰ ਸ਼ਾਸ਼ਿਤ ਪ੍ਰਦੇਸ਼ਾਂ ਦੇ ਪ੍ਰਸ਼ਾਸ਼ਕਾਂ ਨੂੰ ਵੀ ਅਜਿਹੇ ਕੈਦੀਅ੍ਯਾਂ ਨੂੰ ਤੁਰੰਤ ਰਿਹਾਅ ਕਰਨ ਦੀ ਅਪੀਲ ਕੀਤੀ ਹੈ। ਉਨ•ਾਂ ਸ੍ਰੀ ਰਾਜਨਾਥ ਸਿੰਘ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਸਰਕਾਰ ਨੇ ਆਪਣੇ ਪੱਧਰ ’ਤੇ ਸੁਪਰੀਮ ਕੋਰਟ ਵਿਚ ਅਰਜ਼ੀ ਦਾਇਰ ਕਰਕੇ ਪੰਜਾਬ ਸਰਕਾਰ ਨੂੰ ਸਮੇਂ ਤੋਂ ਪਹਿਲਾਂ ਰਿਹਾਈ ਲਈ ਯੋਗ ਕੈਦੀਆਂ ਨੂੰ ਰਿਹਾਅ ਕਰਨ ਦੀ ਛੋਟ ਦੇਣ ਦੀ ਮੰਗ ਕਰਨ ਦਾ ਫੈਸਲਾ ਕੀਤਾ ਹੈ।
ਇਸੇ ਦੌਰਾਨ ਉਪ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਸ੍ਰੀ ਜੰਗਵੀਰ ਸਿੰਘ ਨੇ ਦੱਸਿਆ ਕਿ ਗ੍ਰਹਿ ਮੰਤਰੀ ਵਲੋਂ ਸਾਰੇ ਕੇਸਾਂ ਨੂੰ ਕਾਨੂੰਨੀ ਪੱਖ ਤੋਂ ਵਿਚਾਰ ਕਰਕੇ ਆਪਣੇ ਫੈਸਲੇ ਬਾਰੇ ਸੂਬਾ ਸਰਕਾਰ ਨੂੰ ਜਲਦ ਜਾਣਕਾਰੀ ਦੇਣ ਦਾ ਭਰੋਸਾ ਦਿਵਾਇਆ ਗਿਆ।ਇਸ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸ. ਬਾਦਲ ਨੇ ਕਿਹਾ ਕਿ ਉਨ•ਾਂ ਦੀ ਪਾਰਟੀ ਕੇਵਲ ਪੰਜਾਬੀਆਂ ਦੀ ਭਾਵਨਾਵਾਂ ਦੀ ਤਰਜ਼ਮਾਨੀ ਕਰ ਰਹੀ ਹੈ ਤੇ ਕਿਸੇ ਨੂੰ ਵੀ ਉਸ ’ਤੇ ਰਾਸ਼ਟਰ ਵਿਰੋਧੀ ਠੱਪਾ Ñਲਾਉਣ ਦੀ ਕੋਸ਼ਿਸ਼ ਨਹੀਂ ਕਰਨੀ ਚਾਹੀਦੀ। ਉਨ•ਾਂ ਕਿਹਾ ਕਿ ਇਸੇ ਆਧਾਰ ’ਤੇ ਕੇਂਦਰ ਸਰਕਾਰ ਵਲੋਂ ਕੁਝ ਦੋਸ਼ੀਆਂ ਨੂੰ ਰਿਹਾਅ ਕੀਤਾ ਗਿਆ ਹੈ। ਉਨ•ਾਂ ਕਿਹਾ ਕਿ ‘ਸਾਡੀ ਦੇਸ਼ ਪ੍ਰਤੀ ਭਾਵਨਾ ਸੱਚੀ ਸੁੱਚੀ ਹੈ’। ਉਨ•ਾਂ ਕਿਹਾ ਕਿ ਅਕਾਲੀ ਦਲ ਨੇ ਨਾ ਸਿਰਫ ਆਜਾਦੀ ਦੀ ਲੜਾਈ ਵਿਚ ਮੋਹਰੀ ਹੋ ਕੇ ਕੁਰਬਾਨੀਆਂ ਕੀਤੀਆਂ ਸਗੋਂ ਐਮਰਜੈਂਸੀ ਵਿਰੁੱਧ ਵੀ ਦੇਸ਼ ਦੀ ਅਗਵਾਈ ਕੀਤੀ। ਉਨ•ਾਂ ਕਿਹਾ ਕਿ ਹਾਲ ਹੀ ਵਿਚ ਅਕਾਲੀ ਦਲ ਨੇ ਨਸ਼ਿਆਂ ਵਿਰੁੱਧ ਕੌਮੀ ਲੜਾਈ ਸ਼ੁਰੂ ਕੀਤੀ ਹੈ ਅਤੇ ਹੁਣ ਵੀ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਤੋਂ ਕੇਂਦਰ ਨੂੰ ਇਸ ਲਈ ਜਾਣੂੰ ਕਰਵਾਉਣਾ ਚਾਹੁੰਦੇ ਹਾਂ ਕਿਉਂਕਿ ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਸਟੈਂਡ ਵੀ ਫੌਜਦਾਰੀ ਨਿਆਇਕ ਪ੍ਰਣਾਲੀ ’ਚ ਲੋੜੀਂਦੇ ਸੁਧਾਰਾਂ ਦੇ ਸਬੰਧ ’ਚ ਹੈ।



