ਚੰਡੀਗੜ੍ਹ, 8 ਜਨਵਰੀ (ਪੀ. ਟੀ.)- ਪੰਜਾਬ ਦੇ ਖੇਤੀਬਾੜੀ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਪੰਜਾਬ ਵਿਚ ਕਣਕ ਦੀ ਫਸਲ ਨੂੰ ਪੀਲੀ ਕੁੰਗੀ ਤੋਂ ਬਚਾਉਣ ਲਈ ਕਿਸਨਾਂ ਨੂੰ ਸਮੇਂ ਸਿਰ ਦਵਾਇਆਂ ਦਾ ਛਿੜਕਾਓ ਕਰਨ ਨੂੰ ਕਿਹਾ ਹੈ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਪੀਲੀ ਕੁੰਗੀ ਤੋਂ ਬਚਾਅ ਲਈ ਇਹ ਜ਼ਰੂਰੀ ਹੈ ਕਿ ਕਿਸਾਨ ਕੇਵਲ ਖੇਤੀਬਾੜੀ ਵਿਭਾਗ ਵ¤ਲੋਂ ਸਿਫਾਰਸ਼ ਸ਼ੁਦਾ ਕਿਸਮਾਂ ਜਿਵੇਂ ਐਚ ਡੀ 2967,ਡਬਲਿਯੂ ਐਚ 1105 ਕਿਸਮਾਂ ਦੀ ਹੀ ਕਾਸਤ ਕਰਿਆ ਕਰਨ ਕਿਉਂਕਿ ਇਹ ਕਿਸਮਾਂ ਪੀਲੀ ਕੁੰਗੀ ਦੀ ਜਾਤੀ 78 ਐਸ 84 ਦਾ ਟਾਕਰਾ ਕਰਨ ਦੀ ਸਮਰ¤ਥਾ ਰ¤ਖਦੀਆਂ ਹਨ। ਉਨ੍ਹਾਂ ਕਿਹਾ ਕਿ ਕਿਸਾਨ ਦਸੰਬਰ ਮਹੀਨੇ ਤੋਂ ਬਾਅਦ ਆਪਣੇ ਖੇਤਾਂ ਦਾ ਨਿਰੰਤਰ ਨਿਰੀਖਣ ਕਰਦੇ ਰਹਿਣ ਅਤੇ ਜਦ ਵੀ ਪੀਲੀ ਕੁੰਗੀ ਦੇ ਹਮਲੇ ਦੇ ਸ਼ੁਰੂਆਤੀ ਲ¤ਛਣ ਦਿਖਾਈ ਦੇਣ ਤਾਂ ਤੁਰੰਤ 200 ਮਿ.ਲੀ. ਪ੍ਰੋਪੀਕੋਨਾਜ਼ੋਲ ਪ੍ਰਤੀ ਏਕੜ ਨੂੰ 200 ਲਿਟਰ ਪਾਣੀ ਵਿ¤ਚ ਘੋਲ ਕੇ ਛਿੜਕਾਅ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਅੱਗੇ ਕਿਹਾ ਕਿ ਕਈ ਵਾਰ ਕਿਸਾਨ ਕਣਕ ਦੀ ਫਸਲ ਦੇ ਪੌਦਿਆਂ ਦੇ ਪ¤ਤੇ ਪੀਲੇ ਹੋਣ ਤੇ ਪੀਲੀ ਕੁੰਗੀ ਦੇ ਭੁਲੇਖੇ ਦਵਾਈ ਦਾ ਛਿੜਕਾ। ਸ਼ੁਰੂ ਕਰ ਦਿੰਦੇ ਹਨ ,ਜਿਸ ਨਾਲ ਸਮੇਂ ਦੀ ਬਰਬਾਦੀ ਦੇ ਨਾਲ ਨਾਲ ਖੇਤੀ ਲਾਗਤ ਖਰਚੇ ਵੀ ਵਧਦੇ ਹਨ।ਕਣਕ ਦੀ ਫਸਲ ਗੰਧਕ,ਨਾਈਟਰੋਜਨ,ਜ਼ਿੰਕ ਦੀ ਘਾਟ ਕਾਰਨ ਵੀ ਪੀਲੀ ਹੋ ਸਕਦੀ ਹੈ ਇਸ ਲਈ ਉਨ੍ਹਾਂ ਕਿਸਾ ਨੂੰ ਸਲਾਹ ਦਿ¤ਤੀ ਜਾਂਦੀ ਹੈ ਕਿ ਜਦ ਵੀ ਖੇਤਾਂ ਵਿ¤ਚ ਪੌਦਿਆਂ ਦੇ ਪ¤ਤੇ ਪੀਲੇ ਦਿਖਾਈ ਦੇਣ ਤਾਂ ਪ੍ਰਭਾਵਤ ਬੂਟਿਆਂ ਨੂੰ ਜੜਾਂ ਅਤੇ ਮਿ¤ਟੀ ਸਮੇਤ ਪੁ¤ਟ ਕੇ ਖੇਤੀ ਮਾਹਿਰਾਂ ਕੋਲ ਲਿਜਾ ਕੇ ਪਹਿਚਾਣ ਕਰਵਉਣ ਉਪਰੰਤ ਹੀ ਸਿਫਾਰਸ਼ਾਂ ਅਨੁਸਾਰ ਦਵਾਈਆਂ ਦਾ ਛਿੜਕਾਅ ਕਰਨ।ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਪੀਲੀ ਕੁੰਗੀ ’ਤੇ ਠੱਲ ਪਾਉਣ ਲਈ ਆਪਣੇ ਹਲਕੇ ਨਾਲ ਸੰਬੰਧਤ ਖੇਤੀਬਾੜੀ ਵਿਕਾਸ ਅਫਸਰ ਜਾਂ ਖੇਤੀਬਾੜੀ ਅਫਸਰ ਜਾਂ ਮੁ¤ਖ ਖੇਤੀਬਾੜੀ ਅਫਸਰ ਨਾਲ ਸੰਪਰਕ ਕਰ ਸਕਦੇ ਹਨ।ਇਸ ਤੋਂ ਇਲਾਵਾ ਕਿਸਾਨ ਕਾਲ ਸੈਂਟਰ ਦੇ ਫੋਨ ਨੰ. 1880 180 1551 ਤੇ ਮੋਬਾਇਲ ਰਾਹੀਂ ਅਤੇ ਲੈਂਡ ਲਾਈਨ ਤੋਂ 1551 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ਤਾਂ ਜੋ ਸਮੇਂ ਸਿਰ ਪੀਲੀ ਕੁੰਗੀ ਬਿਮਾਰੀ ਨੁੰ ਪੰਜਾਬ ਵਿ¤ਚ ਵਧਣ ਤੋਂ ਰੋਕਿਆ ਅਤੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।ਇਹ ਫੋਨ ਸੇਵਾ ਪੰਜਾਬ ਸਰਕਾਰ ਵ¤ਲੋਂ ਬਿ¤ਲਕੁ¤ਲ ਮੁਫਤ ਮੁਹ¤ਈਆ ਜਾ ਰਹੀ ਹੈ।



