Skip to content
Independent perspectives. Global stories.
BREAKING

ਭਾਈ ਗੁਰਬਖਸ਼ ਸਿੰਘ ਨੂੰ ਸ੍ਰੀ ਦਰਬਾਰ ਸਾਹਿਬ ਜਾਣ ਤੋਂ ਰੋਕਿਆ

Share this story

Page-1_35 ਅੰਬਾਲਾ, 8 ਜਨਵਰੀ (ਪੀ. ਟੀ.)- ਇੱਥੋਂ ਨੇੜੇ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਵਿਖੇ ਸਿੱਖ ਨਜ਼ਰਬੰਦਾਂ ਦੀ ਰਿਹਾਈ ਲਈ 14 ਨਵੰਬਰ ਤੋਂ ਮਰਨ ਵਰਤ ’ਤੇ ਬੈਠੇ ਭਾਈ ਗੁਰਬਖਸ਼ ਸਿੰਘ ਨੂੰ ਅੱਜ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਮੱਥਾ ਟੇਕਣ ਨਹੀਂ ਜਾਣ ਦਿੱਤਾ ਗਿਆ। ਹਰਿਆਣਾ ਪੁਲਿਸ ਅਤੇ ਅੰਬਾਲਾ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਕਾਰਨ ਭਾਈ ਗੁਰਬਖਸ਼ ਸਿੰਘ ਨੂੰ ਮੁੜ ਗੁਰਦੁਆਰਾ ਸ੍ਰੀ ਲਖਨੌਰ ਸਾਹਿਬ ਵਿਖੇ ਹੀ ਪਰਤਨਾ ਪਿਆ। ਸ਼ਹਾਦਤ ਤੋਂ ਪਹਿਲਾਂ ਭਾਈ ਦੁਰਬਖਸ਼ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨਾ ਚਾਹੁੰਦੇ ਸਨ। ਉਨ੍ਹਾਂ ਨੇ ਇਸ ਸਬੰਧੀ ਆਪਣੇ ਪ੍ਰੋਗਰਾਮ ਦਾ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ। ਇਸ ਯਾਤਰਾ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਵਿੱਚ ਸੁਰੱਖਿਆ ਦੇ ਸਖਤ ਪ੍ਰਬੰਧ ਕੀਤੇ ਗਏ ਸਨ। ਹਰਿਆਣਾ ਦੇ ਬਾਰਡਰ ਉ¤ਪਰ ਪੰਜਾਬ ਵੱਲੋਂ ਭਾਰੀ

ਗਿਣਤੀ ਵਿੱਚ ਪੁਲਿਸ ਤਾਇਨਾਤ ਕੀਤੀ ਗਈ ਸੀ। ਹਾਲਾਤ ਨੂੰ ਦੇਖਦੇ ਹੋਏ ਅੰਬਾਲਾ ਦੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਲਿਸ ਦੀ ਮਦਦ ਨਾਲ ਭਾਈ ਗੁਰਬਖਸ਼ ਸਿੰਘ ਨੂੰ ਪੰਜਾਬ ਜਾਣ ਤੋਂ ਰੋਕ ਕੇ ਪਹਿਲਾਂ ਹਸਪਤਾਲ ਲਿਜਾਇਆ ਗਿਆ, ਫਿਰ ਉਨ੍ਹਾਂ ਨੂੰ ਗੁਰਦੁਆਰਾ ਵਾਪਿਸ ਪਰਤਨ ਲਈ ਜ਼ੋਰ ਪਾਇਆ। ਇਸ ਦੌਰਾਨ ਡਾਕਟਰਾਂ ਵੱਲੋਂ ਕੀਤੀ ਗਈ ਜਾਂਚ-ਪੜਤਾਲ ਦੌਰਾਨ ਭਾਈ ਗੁਰਬਖਸ਼ ਸਿੰਘ ਸਰੀਰਕ ਪੱਖੋਂ ਤੰਦਰੁਸਤ ਪਾਏ ਗਏ।

WRITTEN BY