ਸ੍ਰੀ ਅਨੰਦਪੁਰ ਸਾਹਿਬ, 7 ਜਨਵਰੀ (ਦਵਿੰਦਰਪਾਲ ਸਿੰਘ)-ਇਸਤਰੀ ਅਕਾਲੀ ਦਲ ਵਿੰਗ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਕੁਝ ਦਿਨ ਪਹਿਲਾਂ ਐਲਾਨੇ ਜ਼ਿਲ੍ਹਾ ਪ੍ਰਧਾਨਾਂ ਵਿਚੋਂ ਰੂਪਨਗਰ ਦੇ ਬੀਬੀ ਪ੍ਰੀਤਮ ਕੌਰ ਭਿਓਰਾ ਨੂੰ ਜਿਲ੍ਹਾ ਰੂਪਨਗਰ ਦੇ ਦਿਹਾਤੀ ਪ੍ਰਧਾਨ ਐਲਾਨਿਆ ਗਿਆ ਸੀ। ਅੱਜ ਅਨੰਦਪੁਰ ਸਾਹਿਬ ਵਿਖੇ ਪਹੁੰਚੇ ਬੀਬੀ ਪ੍ਰੀਤਮ ਕੌਰ ਭਿਓਰਾ ਅਤੇ ਬੀਬੀ ਚਰਨਜੀਤ ਕੌਰ ਜਨਰਲ ਸਕੱਤਰ ਦਾ ਇਸਤਰੀ ਸਤਿਸੰਗ ਸਭਾ ਅਨੰਦਪੁਰ ਸਾਹਿਬ ਦੇ ਪ੍ਰਧਾਨ ਮਾਤਾ ਗੁਰਚਰਨ ਕੌਰ ਅਤੇ ਮੈਂਬਰਾਂ ਵੱਲੋਂ ਬੀਬੀ ਦੇ ਜ਼ਿਲ੍ਹਾ ਪ੍ਰਧਾਨ ਬਣਨ ਤੇ ਸਨਮਾਨ ਕੀਤਾ ਅਤੇ ਵਧਾਈ ਵੀ ਦਿੱਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਭਿਓਰਾ ਨੇ ਬੀਬੀ ਜਗੀਰ ਕੌਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸ਼੍ਰੌਮਣੀ ਅਕਾਲੀ ਦਲ ਵੱਲੋਂ ਮਿਲੀ ਇਸ ਸੇਵਾ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗੀ। ਇਸ ਮੌਕੇ ਬੀਬੀ ਜਸਵਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਤਜਿੰਦਰ ਕੌਰ, ਬੀਬੀ ਸੁਰਿੰਦਰ ਕੌਰ, ਬੀਬੀ ਹਰਜੀਤ ਕੌਰ ਆਦਿ ਹਾਜ਼ਰ ਸਨ।
ਬੀਬੀ ਭਿਓਰਾ ਇਸਤਰੀ ਸਤਿਸੰਗ ਸਭਾ ਵੱਲੋਂ ਸਨਮਾਨਿਤ



