Skip to content
Independent perspectives. Global stories.
BREAKING

ਮੁੱਖ ਸਕੱਤਰ ਨੇ ਸੇਵਾ ਕੇਂਦਰਾਂ ਦੇ ਕੰਮਕਾਜ ਦਾ ਲਿਆ ਨਿਰੀਖਣ

Share this story

ਚੰਡੀਗੜ੍ਹ, 9 ਜਨਵਰੀ (ਪੀ. ਟੀ.)- ਪੰਜਾਬ ਸਰਕਾਰ ਵੱਲੋਂ ਸੂਬਾ ਵਾਸੀਆਂ ਨੂੰ ਪਾਰਦਰਸ਼ੀ ਤੇ ਸੁਖਾਲੀਆ ਨਾਗਰਿਕ ਸੇਵਾਵਾਂ ਦੇਣ ਲਈ ਪਿੰਡਾਂ ਤੇ ਸ਼ਹਿਰਾਂ ਵਿੱਚ ਸਥਾਪਤ ਕੀਤੇ ਜਾਣ ਵਾਲੇ 2174 ਸੇਵਾ ਕੇਂਦਰਾਂ ਦੇ ਸਮੇਂ ਤੋਂ ਪਹਿਲਾਂ ਤਿਆਰ ਕਰਨ ਦੇ ਮਕਸਦ ਨਾਲ ਅੱਜ ਸਾਰੇ ਜ਼ਿਲਾ ਪ੍ਰਸ਼ਾਸਨਾਂ ਤੇ ਵਿਭਾਗਾਂ ਨੂੰ ਲੈ ਕੇ ਉਚ ਪੱਧਰੀ ਨਿਰੀਖਣ ਮੀਟਿੰਗ ਕੀਤੀ ਗਈ। ਸੂਬੇ ਦੇ ਮੁੱਖ ਸਕੱਤਰ  ਸ੍ਰੀ ਸਰਵੇਸ਼ ਕੌਸ਼ਲ ਨੇ ਅੱਜ ਪ੍ਰਸ਼ਾਸਕੀ ਸੁਧਾਰਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਾਲ ਲੈਂਦਿਆਂ ਪੰਜਾਬ ਸਿਵਲ ਸਕੱਤਰੇਤ ਦੇ ਕਮੇਟੀ ਰੂਮ ਵਿੱਚ ਵੀਡਿਓ ਕਾਨਫਰਿੰਗ ਰਾਹੀਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਸੇਵਾ ਕੇਂਦਰਾ ਦਾ ਇਹ ਸੁਨਹਿਰੀ ਤੇ ਅਹਿਮ ਪ੍ਰਾਜੈਕਟ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਤੇ ਸ. ਸੁਖਬੀਰ ਸਿੰਘ ਬਾਦਲ ਦਾ ਦੂਰਅੰਦੇਸ਼ੀ ਨਾਲ ਲਿਆ ਉਹ ਫੈਸਲਾ ਹੈ ਜਿਸ ਤਹਿਤ ਸੂਬੇ ਦੇ ਹਰ ਵਸਨੀਕ ਨੂੰ ਇਕ ਛੱਤ ਹੇਠਾਂ ਇਕੋਂ ਖਿੜਕੀ ’ਤੇ 223 ਨਾਗਰਿਕਾ

ਸੇਵਾਵਾਂ ਦੇਣ ਲਈ ਪਿੰਡਾਂ ਵਿੱਚ 1750 ਤੇ ਸ਼ਹਿਰਾਂ ਵਿੱਚ 424 ਸੇਵਾਂ ਕੇਂਦਰ ਖੋਲ੍ਹੇ ਜਾਣਗੇ। ਅੱਜ ਦੀ ਨਿਰੀਖਣ ਮੀਟਿੰਗ ਵਿੱਚ ਮੁੱਖ ਸਕੱਤਰ ਨੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਸੇਵਾ ਕੇਂਦਰ ਸਥਾਪਤ ਕਰਨ ਲਈ ਕੰਮ ਦੀ ਵੰਡ ਅਤੇ ਨਿਰਮਾਣ ਦੇ ਕੰਮਾਂ ਦਾ ਜਾਇਜ਼ਾ ਲਿਆ। ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਉਚ ਪੱਧਰੀ ਮੀਟਿੰਗ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਡਿਪਟੀ ਕਮਿਸ਼ਮਨਰਾਂ ਵੱਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ 2174 ਸੇਵਾ ਕੇਂਦਰਾਂ ਵਿੱਚੋਂ 1273 ਸੇਵਾ ਕੇਂਦਰਾਂ ਦੀ ਚੋਣ ਹੋ ਗਈ ਹੈ ਅਤੇ ਸਬੰਧਤ ਏਜੰਸੀ ਵੱਲੋਂ ਇਸ ਦਾ ਨਿਰਮਾਣ ਕੰਮ ਸ਼ੁਰੂ ਹੋ ਗਿਆ ਹੈ। ਇਸ ਦੇ ਨਾਲ ਹੀ ਜਿਨ੍ਹਾਂ ਬਾਕੀ ਰਹਿੰਦੇ ਕੇਂਦਰਾਂ ਵਿੱਚ ਪੇਸ਼ ਆ ਰਹੀਆਾਂ ਦਿੱਕਤਾਂ ਨੂੰ ਦੂਰ ਕਰਨ ਅਤੇ ਉਨ੍ਹਾਂ ਵਿੱਚ ਤੁਰੰਤ ਕੰਮ ਸ਼ੁਰੂ ਕਰਨ ਦੀ ਦਿਸ਼ਾ ਵਿੱਚ ਮੁੱਖ ਸਕੱਤਰ ਵੱਲੋਂ ਪੀ.ਡਬਲਿਊ.ਡੀ., ਮੰਡੀ ਬੋਰਡ ਆਦਿ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਮੁਸ਼ਕਲਾਂ ਨੂੰ ਦੂਰ ਕੀਤਾ ਜਾਵੇ। ਬਾਰੀ ਰਹਿੰਦੇ ਕੇਂਦਰਾਂ ਲਈ 15 ਜਨਵਰੀ 2015 ਤੱਕ ਸਥਾਨ ਦੀ ਚੋਣ ਕਰ ਕੇ ਨਿਰਮਾਣ ਕੰਮ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ। ਇਸ ਦੇ ਨਾਲ ਹੀ ਮੁੱਖ ਸਕੱਤਰ ਨੇ ਪ੍ਰਸ਼ਾਸਕੀ ਸੁਧਾਰ ਵਿਭਾਗ ਦੇ ਸਕੱਤਰ ਨੂੰ ਬੀ.ਐਸ.ਐਨ.ਐਲ. ਦੇ ਉਚ ਅਧਿਕਾਰੀਆਂ ਨਾਲ ਮਿਲ ਕੇ ਸੇਵਾ ਕੇਂਦਰਾਂ ਵਿੱਚ ਕੁਨੈਕਸ਼ਨਾਂ ਆਦਿ ਦੇ ਸਭ ਮਸਲੇ ਹੱਲ ਕੀਤੇ ਜਾਣ।

WRITTEN BY