ਬਠਿੰਡਾ, 31 ਜੁਲਾਈ (ਅਵਤਾਰ ਸਿੰਘ ਕੈਂਥ)-ਪੰਥਕ ਸੇਵਾ ਲਹਿਰ ਦੇ ਮੁਖੀ ਅਤੇ ਪ੍ਰਮੁੱਖ ਧਰਮ ਪ੍ਰਚਾਰਕ ਸੰਤ ਬਾਬਾ ਬਲਜੀਤ ਸਿੰਘ ਜੀ ਖਾਲਸਾ ਦਾਦੂ ਸਾਹਿਬ ਵਾਲਿਆਂ ਨੇ ਸਿੰਘ ਸਾਹਿਬ ਗਿਆਨੀ ਤਰਲੋਚਨ ਸਿੰਘ ਦੇ ਅਚਾਨਕ ਅਕਾਲ ਚਲਾਣੇ ਉੱਪਰ ਡੂੰਘੇ ਸੋਗ ਦਾ ਪ੍ਰਗਟਾਵਾ ਕੀਤਾ ਹੈ। ਇੱਥੇ ਜਾਰੀ ਬਿਆਨ ਵਿੱਚ ਸੰਤ ਦਾਦੂਵਾਲ ਨੇ ਆਖਿਆ ਹੈ ਕਿ ਗਿਆਨੀ ਤਰਲੋਚਨ ਸਿੰਘ ਬਹੁਤ ਹੀ ਨੇਕ ਪੁਰਸ਼ ਅਤੇ ਪ੍ਰਮੁੱਖ ਧਾਰਮਿਕ ਪ੍ਰਚਾਰਕ ਸਨ। ਉਨ੍ਹਾਂ ਦੇ ਅਕਾਲ ਚਲਾਣੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਉਨ੍ਹਾਂ ਨੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ। ਸੰਤ ਦਾਦੂਵਾਲ ਨੇ ਸਿੰਘ ਸਾਹਿਬਾਨ ਨੂੰ ਨਿੱਘੀ ਸ਼ਰਧਾਂਜਲੀ ਭੇਟ ਕਰਦਿਆਂ ਅਰਦਾਸ ਕੀਤੀ ਹੈ ਕਿ ਗੁਰੂ ਸਾਹਿਬਾਨ ਉਨ੍ਹਾਂ ਨੂੰ ਆਪਣੇ ਚਰਨਾ ਵਿੱਚ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।