ਮੁਕੇਰੀਆਂ, 11 ਜਨਵਰੀ (ਹਰਦੀਪ ਸਿੰਘ ਧਨੋਆ)- ਪੰਜਾਬ ਦੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ਵੱਲੋਂ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਅਤੇ ਉ¤ਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੱਚ ਸਦਕਾ ਜੋ ਪ੍ਰਾਪਤੀਆਂ ਹਲਕਾ ਮੁਕੇਰੀਆਂ ਵਿੱਚ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਦਕਾ ਅੱਜ ਹਲਕਾ ਮੁਕੇਰੀਆਂ ਵਿਕਾਸ ਦੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ। ਇਹ ਪ੍ਰਗਟਾਵਾ ਸ. ਲਖਵਿੰਦਰ ਸਿੰਘ ਟਿੰਮੀ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਹਾਜੀਪੁਰ) ਵੱਲੋਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਦੀ ਭੋਲੀ-ਭਾਲੀ ਜਨਤਾ ਨਾਲ ਵਿਤਕਰਾ ਕਰਦਿਆਂ ਜਿੱਥੇ ਸੂਬੇ ਦੇ ਵਿਕਾਸ ਕਾਰਜਾਂ ਵਿੱਚ ਮੁਸ਼ਕਿਲਾਂ ਪੈਦਾ ਕੀਤੀਆਂ ਹਨ ਉ¤ਥੇ ਇਸ ਪਾਰਟੀ ਵੱਲੋਂ ਪਾੜੋ ਤੇ ਰਾਜ ਕਰੋ ਦੀ ਨੀਤੀ ਦੇ ਸਿਧਾਂਤ ’ਤੇ ਚੱਲਦਿਆਂ ਸੂਬੇ ਦੀ ਬਿਹਤਰੀ ਲਈ ਕੁੱਝ ਨਹੀਂ ਜਦਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੂਬਾ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਛੂਹ ਰਿਹਾ ਹੈ।
ਪੰਜਾਬ ਦੀ ਅਕਾਲੀ-ਭਾਜਪਾ ਸਰਕਾਰ ਨੇ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਤੋਰਿਆ : ਲਖਵਿੰਦਰ ਸਿੰਘ ਟਿੰਮੀ



