Skip to content
Independent perspectives. Global stories.
BREAKING

ਪ੍ਰਵਾਸੀ ਭਾਰਤੀਆਂ ਨੂੰ ਜਲਦ ਮਿਲੇਗਾ ਮਤਦਾਨ ਦਾ ਅਧਿਕਾਰ॥

Share this story

ਨਵੀਂ ਦਿੱਲੀ, 12 ਜਨਵਰੀ (ਪੀ. ਟੀ.)- ਪ੍ਰਵਾਸੀ ਭਾਰਤੀਆਂ ਨੂੰ ਹੁਣ ਜਲਦ ਹੀ ਮਤਦਾਨ ਦਾ ਅਧਿਕਾਰ ਮਿਲਣ ਦੀ ਸੰਭਾਵਨਾ ਹੈ। ਪ੍ਰਵਾਸੀ ਭਾਰਤੀਆਂ ਨੂੰ ਹੁਣ ਆਪਣਾ ਵੋਟ ਪਾਉਣ ਲਈ ਭਾਰਤ ਨਹੀਂ ਆਉਣਾ ਪਵੇਗਾ ਤੇ ਉਹ ਹੁਣ ਦੇਸ਼ ਤੋਂ ਬਾਹਰ ਰਹਿਕੇ ਵੀ ਆਪਣੇ ਮਤਦਾਨ ਦੇ ਅਧਿਕਾਰ ਦਾ ਇਸਤੇਮਾਲ ਕਰ ਸਕਣਗੇ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਕੇਂਦਰ ਸਰਕਾਰ ਨੂੰ ਨਿਰਦੇਸ਼ ਦਿੱਤੇ ਕਿ ਅੱਠ ਹਫ਼ਤਿਆਂ ਦੇ ਅੰਦਰ ਪ੍ਰਵਾਸੀ ਭਾਰਤੀਆਂ ਨੂੰ ਈ – ਵੋਟਿੰਗ ਦਾ ਅਧਿਕਾਰ ਦਿੱਤਾ ਜਾਵੇ। ਸਰਕਾਰ ਨੇ ਕੋਰਟ ਨੂੰ ਅੱਜ ਦੱਸਿਆ ਕਿ ਉਸਨੇ ਪ੍ਰਵਾਸੀ ਭਾਰਤੀਆਂ ਨੂੰ ਈ – ਵੋਟਿੰਗ ਦਾ ਅਧਿਕਾਰ ਦੇਣ ਲਈ ਚੋਣ ਕਮਿਸ਼ਨ ਦੀ ਰਿਪੋਰਟ ਨੂੰ ਸਵੀਕਾਰ ਕਰ ਲਿਆ ਹੈ ਤੇ ਕਾਨੂੰਨਾਂ ‘ਚ ਬਦਲਾਅ ਤੋਂ ਬਾਅਦ ਇਸਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਜਾਵੇਗੀ।

WRITTEN BY