ਜ¦ਧਰ, 12 ਜਨਵਰੀ (ਪੀ.ਟੀ.)- ਰਾਸ਼ਟਰੀ ਯੁਵਕ ਦਿਵਸ ਮੌਕੇ ਅੱਜ ਨਹਿਰੂ ਯੁਵਾ ਕੇਂਦਰ ਜਲੰਧਰ ਵੱਲੋਂ ਸਥਾਨਕ ਵਿਰਸਾ ਵਿਹਾਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਮੈਡਮ ਸ਼ਿਖਾ ਭਗਤ ਵੱਲੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਜ਼ਿਲ੍ਹੇ ਦੀਆਂ ਵੱਖ-ਵੱਖ ਯੂਥ ਕਲੱਬਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਗਈਆਂ।ਸ਼ਮ੍ਹਾਂ ਰੌਸ਼ਨ ਕਰਕੇ ਸਮਾਗਮ ਦਾ ਰਸਮੀ ਆਗਾਜ਼ ਕਰਨ ਉਪਰੰਤ ਆਪਣੇ ਸੰਬੋਧਨ ਵਿੱਚ ਸਹਾਇਕ ਕਮਿਸ਼ਨਰ (ਜਨਰਲ) ਨੇ ਕਿਹਾ ਕਿ ਸਮਾਜ ਵਿੱਚੋਂ ਨਸ਼ਿਆਂ ਦੀ ਲਾਹਣਤ ਤੇ ਸਮਾਜਿਕ ਬੁਰਾਈਆਂ ਦਾ ਮੁਕੰਮਲ ਖਾਤਮਾਂ ਕਰਨ ਲਈ ਨੌਜਵਾਨ ਵਰਗ ਨੂੰ ਸਰਗਰਮ ਭੂਮਿਕਾ ਨਿਭਾਉਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸਮਾਜਿਕ ਬੁਰਾਈਆਂ ਦੇ ਖਾਤਮੇਂ ਲਈ ਜ਼ਮੀਨੀ ਪੱਧਰ ਉ¤ਪਰ ਕੰਮ ਕਰਕੇ ਜਿਥੇ ਨੌਜਵਾਨ ਵਰਗ ਆਪਣੀ ਸਹੀ ਸਮਾਜਿਕ ਭੂਮਿਕਾ ਨਿਭਾ ਸਕਦਾ ਹੈ ਉਥੇ ਮੁਲਕ ਦੀ ਸੰਤੁਲਤ ਤਰੱਕੀ ਲਈ ਵੀ ਇਹ
ਅਹਿਮ ਯੋਗਦਾਨ ਹੋਵੇਗਾ। ਉਨ੍ਹਾਂ ਨੌਜਵਾਨ ਲੜਕੀਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਅੱਜ ਹਰ ਖੇਤਰ ਵਿੱਚ ਭਾਰਤ ਦੀਆਂ ਲੜਕੀਆਂ ਅਹਿਮ ਭੂਮਿਕਾ ਨਿਭਾ ਰਹੀਆਂ ਹਨ ਭਾਵੇਂ ਇਹ ਰੱਖਿਆ ਦਾ ਖੇਤਰ ਹੋਵੇ, ਸਿਵਲ ਸੇਵਾਵਾਂ ਦਾ, ਤਕਨਾਲੋਜੀ ਦਾ ਜਾਂ ਸਿੱਖਿਆ ਦਾ। ਉਨ੍ਹਾਂ ਕਿਹਾ ਕਿ ਲੜਕੀਆਂ ਸਮਾਜਿਕ ਬਿਹਤਰੀ ਲਈ ਲਾਮਿਸਾਲ ਭੂਮਿਕਾ ਨਿਭਾ ਸਕਦੀਆਂ ਹਨ। ਇਸ ਮੌਕੇ ਉਨ੍ਹਾਂ ਵੱਖ-ਵੱਖ ਕਲੱਬਾਂ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਨੂੰ ਵੀ ਵੇਖਿਆ। ਇਸ ਮੌਕੇ ਜ਼ਿਲ੍ਹਾ ਲੋਕ ਸੰਪਰਕ ਅਫਸਰ ਸ੍ਰੀ ਗੁਰਮੀਤ ਸਿੰਘ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਸ੍ਰੀ ਸੁਰਜੀਤ ਲਾਲ ਨੇ ਵੀ ਨੌਜਵਾਨਾਂ ਨੂੰ ਉਸਾਰੂ ਸਮਾਜਿਕ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਨਹਿਰੂ ਯੁਵਾ ਕੇਂਦਰ ਦੇ ਕੁਆਰਡੀਨੇਟਰ ਸ੍ਰੀ ਸੈਮਸਨ ਮਸੀਹ ਨੇ ਦੱਸਿਆ ਕਿ ਨਸ਼ਿਆਂ, ਭਰੂਣ ਹੱਤਿਆ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇਂ ਲਈ ਯੂਥ ਕਲੱਬਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਅੰਦਰ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਤਹਿਤ ਹੁਣ ਤੱਕ 200 ਪਿੰਡ ਕਵਰ ਕੀਤੇ ਜਾ ਚੁੱਕੇ ਹਨ। ਇਸ ਮੌਕੇ ਨਹਿਰੂ ਯੁਵਾ ਕੇਂਦਰ ਦੇ ਸਹਿਯੋਗ ਨਾਲ ਪਿੰਡਾਂ ਅੰਦਰ ਚਲਾਏ ਜਾ ਰਹੇ ਸਿਖਲਾਈ ਕੇਂਦਰਾਂ ਤੋਂ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਲੈਣ ਵਾਲੀਆਂ ਲੜਕੀਆਂ ਨੂੰ ਵੀ ਸਰਟੀਫਿਕੇਟ ਵੰਡੇ ਗਏ।



