Skip to content
Independent perspectives. Global stories.
BREAKING

ਯੂਥ ਫਿਸਟ ਵੈਲਫੇਅਰ ਸੋਸਾਇਟੀ ਵੱਲੋਂ ਲਗਾਇਆ ਗਿਆ ਟ੍ਰੈਫਿਕ ਸਬੰਧੀ ਸੈਮੀਨਾਰ

Share this story

ਫਿਰੋਜਪੁਰ, 12 ਜਨਵਰੀ (ਮਨੋਹਰ ਲਾਲ)- ਸ਼੍ਰੀ ਹਰਗੋਬਿੰਦ ਪਬਲਿਕ ਸਕੂਲ ਫਿਰੋਜ਼ਪੁਰ ਕੈਂਟ ਯੂਥ ਫਿਸਟ ਵੈਲਫੇਅਰ ਸੋਸਾਇਟੀ ਅਤੇ ਟ੍ਰੈਫਿਕ ਮਾਰਸ਼ਲ ਵਲੋਂ ਟ੍ਰੈਫਿਕ ਨਿਯਮਾਂ ਸਬੰਧੀ ਇਕ ਵਿਸ਼ਾਲ ਸੈਮੀਨਾਰ ਲਗਾਇਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਯੂਥ ਫਿਸਟ ਵੈਲਫੇਅਰ ਸੋਸਾਇਟੀ ਦੇ ਚੇਅਰਮੈਨ ਗੌਰਵ ਚੋਪੜਾ ਅਤੇ ਸੋਸਾਇਟੀ ਦੇ ਪ੍ਰਧਾਨ ਏ. ਸੀ. ਚਾਵਲਾ ਨੇ ਕੀਤੀ। ਇਸ ਮੌਕੇ ਟ੍ਰੈਫਿਕ ਸੈ¤ਲ ਦੇ ਐਚ ਸੀ ਲਖਵੀਰ ਸਿੰਘ ਨੇ ਸ਼੍ਰੀ ਹਰਗੋਬਿੰਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਕੱਲ ਦੇ ਦੌਰ ਵਿਚ ਟ੍ਰੈਫਿਕ ਦੀ ਸਮੱਸਿਆ ਇਨ੍ਹੀ ਜ਼ਿਆਦਾ ਵੱਧ ਚੁੱਕੀ ਹੈ ਕਿ ਕੋਈ ਕਹਿਣ ਦੀ ਹੱਦ ਨਹੀਂ। ਉਨ੍ਹਾਂ ਨੇ ਬੱਚਿਆਂ ਨੂੰ ਦੱਸਿਆ ਕਿ ਸਾਨੂੰ ਪੁਲਸ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵਲੋਂ ਦਿੱਤੇ ਗਏ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਲਖਵੀਰ ਸਿੰਘ ਐਚ. ਸੀ. ਨੇ ਵਿਦਿਆਰਥੀਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਆਪਣੇ

ਪਰਿਵਾਰਿਕ ਮੈਂਬਰਾਂ ਅਤੇ ਆਂਢ ਗੁਆਂਢ ਨੂੰ ਵੀ ਇਨ੍ਹਾਂ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਕਿਹਾ। ਪ੍ਰਧਾਨ ਏ ਸੀ ਚਾਵਲਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਸਾਨੂੰ ਕਦੇ ਵੀ ਗੱਡੀ ਜਾਂ ਮੋਟਰਸਾਈਕਲ ਨਸ਼ਾ ਕਰਕੇ ਨਹੀਂ ਚਲਾਉਣਾ ਚਾਹੀਦਾ। ਉਨ੍ਹਾਂ ਨੇ ਆਖਿਆ ਕਿ ਨਸ਼ਾ ਇਕ ਇਹੋਂ ਜਿਹੀ ਭੈੜੀ ਬਿਮਾਰੀ ਹੈ ਜੋ ਸਰੀਰ ਨੂੰ ਲੱਗ ਤਾਂ ਜਲਦੀ ਜਾਂਦੀ ਹੈ ਪਰ ਹਟਾਉਣੀ ਬਹੁਤ ਹੀ ਮੁਸ਼ਕਲ ਹੁੰਦੀ ਹੈ। ਆਖਰ ਤੇ ਯੂਥ ਫਿਸਟ ਵੈਲਫੇਅਰ ਸੋਸਾਇਟੀ ਵਲੋਂ ਐਚ. ਸੀ. ਸਖਬੀਰ ਸਿੰਘ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸੈਮੀਨਾਰ ਵਿਚ ਸ਼੍ਰੀ ਹਰਗੋਬਿੰਦ ਪਬਲਿਕ ਸਕੂਲ ਦੀ ਪ੍ਰਿੰਸੀਪਲ ਸ਼ੁਸਮਾ ਰਾਣੀ, ਹਰਜਿੰਦਰ ਸਿੰਘ ਸਚਦੇਵਾ, ਸਮੂਹ ਸਕੂਲ ਸਟਾਫ ਤੋਂ ਇਲਾਵਾ ਪਵਨ ਸ਼ਰਮਾ, ਪ੍ਰਵੀਨ, ਪਰਵਿੰਦਰ ਪਾਲ ਸਿੰਘ, ਚਰਨਜੀਤ ਕੌਰ, ਲਵਕੇਸ਼ ਮੋਂਗਾ, ਚੇਤਨ ਸ਼ਰਮਾ, ਲਵਪ੍ਰੀਤ ਸ਼ਰਮਾ, ਗੁਰਬਚਨ ਸਿੰਘ ਸੋਨੂੰ, ਦਵਿੰਦਰ ਨਾਥ ਆਦਿ ਹਾਜ਼ਰ ਸਨ।

WRITTEN BY