Skip to content
Independent perspectives. Global stories.
BREAKING

ਧਨੌਲਾ ਰੋਡ ਰੇਲਵੇ ਫਾਟਕ ਦੀ ਪਰਕ੍ਰਿਆ ਛੇਤੀ ਤੋਂ ਛੇਤੀ ਪੂਰੀ ਕਰਵਾਈ ਜਾਵੇਗੀ-ਸੰਧੂ

Share this story

ਬਰਨਾਲਾ, 12 ਜਨਵਰੀ (ਕੁਲਦੀਪ ਸੂਦ, ਬਾਂਸਲ)- ਜ਼ਿਲ੍ਹਾ ਬਰਨਾਲਾ ਵਿਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਸ਼ਹਿਰ ਦੀ ਮੁੱਖ ਸਮੱਸਿਆ ਧਨੌਲਾ ਰੋਡ ਰੇਲਵੇ ਫਾਟਕ ’ਤੇ ਅੰਡਰ ਬ੍ਰਿਜ਼ ਬਣਾਉਣ ਦੀ ਪਰਿਕ੍ਰਿਆ ਨੂੰ ਛੇਤੀ ਤੋਂ ਛੇਤੀ ਮੁਕੰਮਲ ਕਰਵਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ਯੋਜਨਾ ਬੋਰਡ ਦੇ ਨਵ ਨਿਯੁਕਤ ਚੇਅਰਮੈਨ ਸ. ਰੁਪਿੰਦਰ ਸਿੰਘ ਸੰਧੂ ਨੇ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੀਆਂ ਜਿੰਨੀਆਂ ਵੀ ਸਮੱਸਿਆਵਾਂ ਅਤੇ ਰਹਿੰਦੇ ਵਿਕਾਸ ਕਾਰਜ ਹਨ ਉਨ੍ਹਾਂ ਨੂੰ ਉਥੋਂ ਦੇ ਵਾਸੀਆਂ ਅਤੇ ਸੀਨੀਅਰ ਆਗੂਆਂ ਦੀ ਸਲਾਹ ਨਾਲ ਹੀ ਕਰਵਾਇਆ ਜਾਵੇਗਾ ਤਾਂ ਕਿ ਭਵਿੱਖ ਵਿੱਚ ਕੋਈ ਮੁਸ਼ਕਿਲ ਪੇਸ਼ ਨਾ ਆਵੇ। ਸ. ਸੰਧੂ ਨੇ ਆਪਣੀ ਤਾਜਪੋਸ਼ੀ ਮੌਕੇ ਪਹੁੰਚੇ ਵੱਡੀ ਗਿਣਤੀ ਵਿੱਚ ਜ਼ਿਲ੍ਹਾ ਵਾਸੀਆਂ ਅਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਦਿੱਤੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣ ਦਾ ਵਾਅਦਾ ਕੀਤਾ।

WRITTEN BY