Skip to content
Independent perspectives. Global stories.
BREAKING

ਵਿਜੀਲੈਂਸ ਬਿਊਰੋ ਨੇ ਦਸੰਬਰ ਮਹੀਨੇ 9 ਅਧਿਕਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

Share this story

ਚੰਡੀਗੜ੍ਹ, 14 ਜਨਵਰੀ (ਪੀ. ਟੀ.)- ਵਿਜੀਲੈਂਸ ਬਿਊਰੋ, ਪੰਜਾਬ ਨੇ ਰਿਸ਼ਵਤਖੋਰੀ ਖਿਲਾਫ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਸਾਲ ਦੇ ਆਖਰੀ ਮਹੀਨੇ ਦਸੰਬਰ ਵਿੱਚ ਵੱਡੀ ਸਫਲਤਾ ਹਾਸਲ ਕੀਤੀ। ਵਿਜੀਲੈਂਸ ਬਿਊਰੋ ਨੇ ਨਵੰਬਰ ਮਹੀਨੇ ਵਿੱਚ 9 ਅਧਿਕਾਰੀਆਂ ਨੂੰ ਰਿਸ਼ਵਤ ਲੈਂਦੇ ਰੰਗੇ ਹੱਥੀ ਗ੍ਰਿਫਤਾਰ ਕੀਤਾ ਜਦੋਂ ਕਿ ਰਿਸ਼ਵਤ ਦੇ 5 ਹੋਰ ਮਾਮਲਿਆਂ ਵਿੱਚ ਜਾਂਚ ਮੁਕੰਮਲ ਕਰ ਕੇ ਚਲਾਨ ਪੇਸ਼ ਕੀਤੇ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਦਸੰਬਰ ਮਹੀਨੇ ਦੌਰਾਨ 9 ਸਰਕਾਰੀ ਅਧਿਕਾਰੀਆਂ ਨੂੰ ਰਿਸ਼ਵਤ ਲੈਣ ਦੇ ਦੋਸ਼ ਤਹਿਤ ਰੰਗੇ ਹੱਥੀ ਗ੍ਰਿਫਤਾਰ ਕੀਤਾ ਅਤੇ ਇਨ੍ਹਾਂ ਵਿਰੁੱਧ ਕੇਸ ਦਰਜ ਕੀਤਾ। ਇਨ੍ਹਾਂ ਸਾਰਿਆਂ ਵਿਰੁੱਧ ਪ੍ਰੀਵੈਨਸ਼ਨ ਆਫ ਕਰੁੱਪਸ਼ਨ ਐਕਟ-1988 ਤਹਿਤ ਕੇਸ ਦਰਜ ਕੀਤੇ ਗਏ। ਇਸ ਤੋਂ ਇਲਾਵਾ 2 ਹੋਰ ਅਪਰਾਧਿਕ ਮਾਮਲਿਆਂ ਤਹਿਤ ਕੇਸ ਦਰਜ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਜੀਲੈਂਸ ਬਿਊਰੋ ਨੇ 8 ਵੱਖ-ਵੱਖ ਮਾਮਲਿਆਂ ਵਿੱਚ ਤਾਜ਼ੀ ਵਿਜੀਲੈਂਸ ਜਾਂਚ ਸ਼ੁਰੂ ਕੀਤੀ।ਬੁਲਾਰੇ ਨੇ ਅਗਾਂਹ ਦੱਸਿਆ ਕਿ ਦਸੰਬਰ ਮਹੀਨੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਦਰਜ ਕੇਸਾਂ ਦੀ ਸੁਣਵਾਈ ਦੌਰਾਨ ਮਾਨਯੋਗ ਅਦਾਲਤਾਂ ਨੇ ਫੈਸਲੇ ਸੁਣਾਉਂਦਿਆਂ 6 ਦੋਸ਼ੀਆਂ ਨੂੰ ਰਿਸ਼ਵਤ ਦੇ ਕੇਸਾਂ ਵਿੱਚ ਸਜ਼ਾ ਸੁਣਾਈ।

WRITTEN BY