ਚੰਡੀਗੜ੍ਹ 14 ਜਨਵਰੀ (ਪੀ. ਟੀ.)- ਅੱਜ ਪੰਜਾਬ ਵਿਧਾਨ ਸਭਾ ਵਿਖੇ ਪੰਜਾਬ ਅਤੇ ਹਰਿਆਣਾ ਵਿਧਾਨ ਸਭਾ ਦੇ ਸਮੂਹ ਸਟਾਫ ਵਲੋੌ‘ ਸਰਬੱਤ ਦੇ ਭਲੇ ਲਈ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਦੀ ਖੁਸ਼ੀ ਵਿਚ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ। ਪਾਠ ਉਪਰੰਤ ਸ. ਜਸਕਰਨ ਸਿੰਘ, ਪਟਿਆਲੇ ਵਾਲਿਆਂ ਦੇ ਜਥੇ ਨੇ ਰਸ-ਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ।ਕੀਰਤਨੀ ਜਥੇ ਵਲੋ‘ ਗੁਰੂ ਜੀ ਦੇ ਜੀਵਨ ਬਾਰੇ ਸੰਗਤ ਨੂੰ ਜਾਣੂੰ ਕਰਵਾਉ‘ਦਿਆਂ ਉਨ੍ਰਾਂ ਨੂੰ ਗੁਰੂ ਦੇ ਲੜ ਲੱਗਣ ਲਈ ਪ੍ਰੇਰਿਆ ਗਿਆ। ਕੀਰਤਨ ਉਪਰੰਤ ਅਰਦਾਸ, ਹੁਕਮਨਾਮੇ ਦੇ ਬਾਅਦ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਦੋਹਾਂ ਵਿਧਾਨ ਸਭਾਵਾਂ ਦੇ ਸਾਰੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।



