Skip to content
Independent perspectives. Global stories.
BREAKING

ਦਿੱਲੀ ਚੋਣਾਂ ਸੰਬੰਧੀ ਅਕਾਲੀ-ਭਾਜਪਾ ਗਠਜੋੜ ਦਰਮਿਆਨ ਸੀਟਾਂ ਦੀ ਵੰਡ ਜਲਦ : ਬਾਦਲ

Share this story

ਕਿਹਾ, ਗਠਜੋੜ ਸੀਟਾਂ ਜਾਂ ਸੱਤਾ ਦੇ ਸਿਰ ’ਤੇ ਨਹੀਂ ਬਣਿਆ
Page-1_03 ਜਲੰਧਰ/ਸਮਰਾਲਾ, 15 ਜਨਵਰੀ- ਪੰਜਾਬ ਦੇ ਮੁੱਖ ਮੰਤਰੀ ਸ੍ਰ. ਪਰਕਾਸ਼ ਸਿੰਘ ਬਾਦਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਸੀਟਾਂ ਦੀ ਵੰਡ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦੇ ਮੁੱਦੇ ਨੂੰ ਅਰਥਹੀਣ ਦੱਸਦਿਆਂ ਕਿਹਾ ਹੈ ਕਿ ਦੋਵਾਂ ਪਾਰਟੀਆਂ ਦਰਮਿਆਨ ਸੀਟਾਂ ਦੀ ਵੰਡ ਆਪਸੀ ਸਹਿਮਤੀ ਨਾਲ ਜਲਦ ਹੀ ਹੋ ਜਾਵੇਗੀ। ਪਿੰਡ ਬੌਂਦਲੀ ਸਥਿਤ ਮਾਲਵਾ ਕਾਲਜ ਦੇ ਗੋਲਡਨ ਜੁਬਲੀ ਵਰ੍ਹੇਗੰਢ ਮੌਕੇ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ. ਬਾਦਲ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦਰਮਿਆਨ ਗਠਜੋੜ ਕੋਈ ਸੀਟਾਂ ਜਾਂ ਸੱਤਾ ਦੇ ਲੈਣ ਦੇਣ ’ਤੇ ਟਿਕਿਆ ਹੋਇਆ ਨਹੀਂ ਹੈ, ਸਗੋਂ ਦੇਸ਼ ਦੇ ਸਰਬਪੱਖੀ ਵਿਕਾਸ,

ਭਾਈਚਾਰਕ ਸਾਂਝ ਅਤੇ ਫਿਰਕੂ ਸਦਭਾਵਨਾ ਦੇ ਵਿਕਾਸ ਨੂੰ ਸਮਰਪਿਤ ਹੈ। ਉਨ੍ਹਾਂ ਕਿਹਾ ਕਿ ਇਹ ਗਠਜੋੜ ਦੇਸ਼ ਦੇ ਹਿੱਤ ਵਿੱਚ ਹੈ ਅਤੇ ਇਸ ਨੂੰ ਸੀਟਾਂ ਜਾਂ ਸੱਤਾ ਦੇ ਲੈਣ-ਦੇਣ ਨਾਲ ਜੋੜ ਕੇ ਨਹੀਂ ਦੇਖਿਆ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਸੀਨੀਅਰ ਆਗੂ ਜਲਦ ਹੀ ਇਕੱਠੇ ਬੈਠ ਕੇ ਸੀਟਾਂ ਦੀ ਵੰਡ ਨੂੰ ਆਪਸੀ ਸਹਿਮਤੀ ਨਾਲ ਨੇਪਰੇ ਚਾੜ ਲੈਣਗੇ।
ਪੰਜਾਬ ਦੇ ਰਸਤਿਉਂ ਨਸ਼ਿਆਂ ਦੀ ਸਪਲਾਈ ਸੰਬੰਧੀ ਹਿਮਾਚਲ ਪ੍ਰਦੇਸ਼ ਸਰਕਾਰ ਦੇ ਦੋਸ਼ਾਂ ਦਾ ਖੰਡਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜਦ ਇੱਕ ਵੀ ਗਰਾਮ ਨਸ਼ਾ ਪੈਦਾ ਨਹੀਂ ਹੁੰਦਾ, ਤਾਂ ਇਹ ਕਿਵੇਂ ਕਿਹਾ ਜਾ ਸਕਦਾ ਹੈ ਕਿ ਪੰਜਾਬ ਦੇ ਰਸਤਿਉਂ ਨਸ਼ਿਆਂ ਦੀ ਸਪਲਾਈ ਕਿਸੇ ਹੋਰ ਸੂਬੇ ਨੂੰ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਫਿਰ ਵੀ ਹਿਮਾਚਲ ਪ੍ਰਦੇਸ਼ ਸਰਕਾਰ ਨੂੰ ਕਿਸੇ ਵੀ ਤਰ੍ਹਾਂ ਦਾ ਅੰਦੇਸ਼ਾ ਹੈ ਤਾਂ ਸੱਚਾਈ ਪਤਾ ਲਾਉਣ ਲਈ ਦੋਵਾਂ ਰਾਜਾਂ ਦੀਆਂ ਸਾਂਝੀਆਂ ਗਸ਼ਤ ਏਜੰਸੀਆਂ ਕਾਇਮ ਕੀਤੀਆਂ ਜਾ ਸਕਦੀਆਂ ਹਨ। ਹਿਮਾਚਲ ਪ੍ਰਦੇਸ਼ ਸਰਕਾਰ ਵੱਲੋਂ ਸਰਹੱਦ ’ਤੇ ਸਕੈਨਰ ਲਗਾਉਣ ਦੇ ਫੈਸਲੇ ਬਾਰੇ ਉਨ੍ਹਾਂ ਕਿਹਾ ਕਿ ਹਿਮਾਚਲ ਸਰਕਾਰ ਕੋਈ ਵੀ ਕਦਮ ਉਠਾਉਣ ਲਈ ਆਜ਼ਾਦ ਹੈ।
ਉਨ੍ਹਾਂ ਕਿਹਾ ਕਿ ਸੂਬੇ ਵਿੱਚਲੀਆਂ ਸਥਾਨਕ ਸਨਅਤਾਂ ਨੂੰ ਪੇਸ਼ੇਵਰ ਹੁਨਰਮੰਦ ਅਤੇ ਕਿਰਤੀ ਮੁਹੱਈਆ ਕਰਾਉਣ ਲਈ ਸਰਕਾਰ ਵੱਲੋਂ ਨੌਜਵਾਨਾਂ ਨੂੰ ਵੱਖ-ਵੱਖ ਖੇਤਰਾਂ ਦੀ ਹੁਨਰ ਸਿਖ਼ਲਾਈ ਦੇਣ ਦਾ ਪ੍ਰੋਗਰਾਮ ਹੈ। ਉਨ੍ਹਾਂ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਪੰਜਾਬ ਉਹ ਪਹਿਲਾ ਸੂਬਾ ਹੈ, ਜਿਸ ਨੇ ਸਿਹਤ ਖੇਤਰ ਵਿੱਚ ਨੈਸ਼ਨਲ ਸਕਿੱਲ ਡਿਵੈ¤ਲਪਮੈਂਟ ਕਾਰਪੋਰੇਸ਼ਨ (ਐ¤ਨ. ਐ¤ਸ. ਡੀ. ਸੀ.) ਨਾਲ ਸਮਝੌਤਾ ਸਹੀਬੱਧ ਕੀਤਾ ਹੈ। ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ. ਬਾਦਲ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਰਗੜੇ ਲਗਾਏ ਕਿ ਇਨ੍ਹਾਂ ਵੱਲੋਂ ਆਪਣੇ ਰਾਜਸੀ ਹਿੱਤਾਂ ਦੀ ਖਾਤਰ ਪੰਜਾਬ ਅਤੇ ਪੰਜਾਬੀਆਂ ਨੂੰ ਨਸ਼ਾ ਸੌਦਾਗਰ ਅਤੇ ਦੀਵਾਲੀਆ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵੇ ਨਾਲ ਕਿਹਾ ਕਿ ਅਕਾਲੀ ਭਾਜਪਾ ਸਰਕਾਰ ਵੱਲੋਂ ਕੀਤੇ ਜਾ ਰਹੇ ਅਣਥੱਕ ਯਤਨਾਂ ਸਦਕਾ ਸੂਬਾ ਜਲਦ ਹੀ ਨਸ਼ਾ ਮੁਕਤ ਬਣਕੇ ਉ¤ਭਰੇਗਾ। ਇਸ ਤੋਂ ਪਹਿਲਾਂ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਬਲਬੀਰ ਸਿੰਘ ਰਾਜੇਵਾਲ ਨੇ ਮੁੱਖ ਮੰਤਰੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਅਧੀਨ ਸੇਵਾਵਾਂ ਬੋਰਡ ਪੰਜਾਬ ਦੇ ਚੇਅਰਮੈਨ ਸ੍ਰ. ਸੰਤਾ ਸਿੰਘ ਉਮੈਦਪੁਰੀ, ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਹਰੀਸ਼ ਰਾਏ ਢਾਂਡਾ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸ੍ਰ. ਸਰਬੰਸ ਸਿੰਘ ਮਾਣਕੀ, ਸਮਰਾਲਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਗਿਆਨੀ ਮਹਿੰਦਰ ਸਿੰਘ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ੍ਰੀ ਐ¤ਸ. ਕਰੁਣਾ ਰਾਜੂ, ਡਿਪਟੀ ਕਮਿਸ਼ਨਰ ਸ੍ਰੀ ਰਜਤ ਅਗਰਵਾਲ, ਡੀ. ਆਈ. ਜੀ. ਸ੍ਰ. ਗੁਰਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਪੁਲਿਸ ਮੁਖੀ ਖੰਨਾ ਸ੍ਰ. ਗੁਰਪ੍ਰੀਤ ਸਿੰਘ ਗਿੱਲ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਅਤੇ ਵੱਡੀ ਗਿਣਤੀ ਵਿੱਚ ਅਧਿਆਪਕ ਤੇ ਵਿਦਿਆਰਥੀ ਹਾਜ਼ਰ ਸਨ।

WRITTEN BY