Skip to content
Independent perspectives. Global stories.
BREAKING

‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਤਹਿਤ 5000 ਨੌਜਵਾਨ ਸਿੱਖ ਬੱਚਿਆਂ ਵੱਲੋਂ ਸਾਬਤ ਸੂਰਤ ਹੋਣ ਦਾ ਪ੍ਰਣ ਕਰਨ ’ਤੇ ਸ਼੍ਰੋਮਣੀ ਕਮੇਟੀ ਨੇ ਮੈਡਲਾਂ ਨਾਲ ਸਨਮਾਨਿਤ ਕੀਤਾ

Share this story

Page-1_26 ਅੰਮ੍ਰਿਤਸਰ 15 ਜਨਵਰੀ (ਪੀ. ਟੀ.)- ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਦੇ 350 ਸਾਲਾ ਸਥਾਪਨਾ ਦਿਵਸ ਨੂੰ ਸਮਰਪਿਤ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਪੂਰੀ ਚੜ੍ਹਦੀ ਕਲਾ ਵਿੱਚ ਜਾ ਰਹੀ ਹੈ। ਦਫ਼ਤਰ ਤੋਂ ਜਾਰੀ ਪ੍ਰੈਸ ਨੋਟ ’ਚ ਸ. ਰਣਜੀਤ ਸਿੰਘ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਨੇ ਜਾਣਕਾਰੀ ਦੇਂਦਿਆਂ ਦੱਸਿਆ ਕਿ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ‘ਸਿੱਖੀ ਸਰੂਪ ਮੇਰਾ ਅਸਲੀ ਰੂਪ’ ਲਹਿਰ ਨੂੰ ਪ੍ਰਚੰਡ ਕਰਦੇ ਹੋਏ ਧਰਮ ਪ੍ਰਚਾਰ ਕਮੇਟੀ ਦੇ ਵੱਖ-ਵੱਖ ਪ੍ਰਚਾਰਕਾਂ ਵੱਲੋਂ ਸਕੂਲਾਂ, ਕਾਲਜਾਂ ਦੇ ਪ੍ਰਿੰਸੀਪਲ ਸਾਹਿਬਾਨ, ਧਾਰਮਿਕ ਜਥੇਬੰਦੀਆਂ, ਸਭਾ ਸੁਸਾਇਟੀਆਂ, ਸਿੰਘ ਸਭਾਵਾਂ ਅਤੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਯਤਨਾਂ ਸਦਕਾ ਹੁਣ ਤੀਕ 5000 ਪਤਿਤ ਸਿੱਖ ਨੌਜਵਾਨ

ਬੱਚਿਆਂ ਨੂੰ ਮੁੜ ਸਾਬਤ ਸੂਰਤ ਸਿੱਖੀ ਸਰੂਪ ਵਿੱਚ ਲਿਆਉਣ ਲਈ ਪ੍ਰਣ ਲਿਆ ਗਿਆ ਹੈ।ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੈਡਲ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ’ਚ ਹੋਰ ਵੀ ਵੱਧ ਤੋਂ ਵੱਧ ਸਿੱਖ ਨੌਜਵਾਨਾਂ ਨੂੰ ਸਿੱਖੀ ਸਰੂਪ ਵਿੱਚ ਲਿਆੳੇਣ ਦੇ ਭਰਪੂਰ ਯਤਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ ਜੋ ਬੱਚੇ-ਬੱਚੀਆਂ ਸਿੱਖੀ ਤੋਂ ਮੁੱਖ ਮੌੜ ਕੇ ਪਤਿਤ ਹੋ ਰਹੇ ਹਨ ਤੇ ਨਸ਼ਿਆਂ ਵਿੱਚ ਗਲਤਾਨ ਹੋ ਰਹੇ ਹਨ ਉਨ੍ਹਾਂ ਨੂੰ ਵਾਪਸ ਸਿੱਖੀ ਸਰੂਪ ਵਿੱਚ ਲਿਆਂਦਾ ਜਾਵੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਸਾਰ ਭਰ ਦੇ ਸਿੱਖਾਂ ਦੀ ਨੁਮਾਇੰਦਾ ਸੰਸਥਾ ਹੋਣ ਦੇ ਨਾਤੇ ਸਿੱਖੀ ਦਾ ਪ੍ਰਚਾਰ, ਪ੍ਰਸਾਰ ਕਰਨ ਤੇ ਗੁਰੂ ਆਸ਼ੇ ਵਿੱਚ ਵਿਚਰਦਿਆਂ ਸਿੱਖ ਭਾਵਨਾਵਾਂ ਦੀ ਤਰਜ਼ਮਾਨੀ ਕਰਦਿਆਂ ਸੰਗਤਾਂ ਨੂੰ ਗੁਰੂ ਦੇ ਲੜ ਲਗਾਉਣ ਦੇ ਨਾਲ-ਨਾਲ ਸਮਾਜਿਕ ਬੁਰਾਈਆਂ, ਪਤਿਤਪੁਣੇ ਤੇ ਨਸ਼ਿਆਂ ਨੂੰ ਰੋਕਣ ਲਈ ਭਰਪੂਰ ਯਤਨ ਕਰ ਰਹੀ ਹੈ।

WRITTEN BY