Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਸੂਬੇ ਭਰ ’ਚ ਐਨ.ਆਰ.ਆਈ. ਸਕੂਲ ਸਥਾਪਤ ਕਰਨ ਦੀ ਅਪੀਲ

Share this story

ਪ੍ਰਵਾਸੀ ਪੰਜਾਬੀਆਂ ਲਈ ਜਲੰਧਰ ਵਿਖੇ ਉਚੇਚੇ ਸੰਗਤ ਦਰਸ਼ਨ ਦਾ ਕੀਤਾ ਆਯੋਜਨ
Page-1_06 ਜਲੰਧਰ, 16 ਜਨਵਰੀ- ਵਿਦੇਸ਼ਾਂ ਵਿਚ ਵਸਦੇ ਪੰਜਾਬੀਆਂ ਦੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਪੁਰਖਿਆਂ ਦੀ ਮਾਂ-ਭੂਮੀ ਨਾਲ ਜੋੜਨ ਦੇ ਮੰਤਵ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਅੱਜ ਪੰਜਾਬੀ ਪ੍ਰਵਾਸੀ ਭਾਰਤੀਆਂ ਨੂੰ ਸੂਬੇ ਭਰ ‘ਚ ਐਨ.ਆਰ.ਆਈ ਸਕੂਲ ਸਥਾਪਤ ਕਰਨ ਦਾ ਸੱਦਾ ਦਿੱਤਾ। ਅੱਜ ਇਥੇ ਸੂਬੇ ਵਿਚ ਪ੍ਰਵਾਸੀ ਪੰਜਾਬੀਆਂ ਲਈ ਦੂਜੇ ਸੰਗਤ ਦਰਸ਼ਨ ਦੌਰਾਨ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸ. ਬਾਦਲ ਨੇ ਕਿਹਾ ਕਿ ਬਹਾਦਰ ਅਤੇ ਮਿਹਨਤੀ ਪੰਜਾਬੀਆਂ ਨੇ ਆਪਣੀ ਮਿਹਨਤ ਨਾਲ ਵਿਸ਼ਵ ਭਰ ਵਿਚ ਆਪਣਾ ਨਾਮ ਬਣਾਇਆ ਹੈ ਅਤੇ ਆਪਣੇ ਕੰਮ ਦਾ ਲੋਹਾ ਮਨਵਾਇਆ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਅਫਸੋਸ ਵਾਲੀ ਗੱਲ ਹੈ ਕਿ ਵਿਦੇਸ਼ਾਂ ਵਿੱਚ ਵਸਦੇ ਇਨ੍ਹਾਂ ਪੰਜਾਬੀਆਂ ਦੀਆਂ

ਅਗਲੀਆਂ ਪੀੜ੍ਹੀਆਂ ਪੂਰੀ ਤਰ੍ਹਾਂ ਨਾਲ ਆਪਣੇ ਪੁਰਖਾਂ ਦੀ ਮਾਂ-ਭੂਮੀ ਤੋਂ ਟੁੱਟ ਰਹੀਆਂ ਹਨ ਜਿਸ ਕਾਰਨ ਸਮੇਂ ਦੀ ਲੋੜ ਹੈ ਕਿ ਇਨ੍ਹਾਂ ਨੋਜਵਾਨਾਂ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਿਆਂ ਜਾਵੇ ਜਿਸ ਵਿੱਚ ਇਹ ਐਨ.ਆਰ.ਆਈ ਸਕੂਲ ਅਹਿਮ ਭੂਮਿਕਾ ਅਦਾ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਐਨ.ਆਰ.ਆਈ ਵਿਦਿਆਰਥੀਆਂ ਦੇ ਲਈ ਬਣਨ ਵਾਲੇ ਇਨ੍ਹਾਂ ਸਕੂਲਾਂ ਦੀਆਂ ਪ੍ਰਬੰਧਕ ਕਮੇਟੀਆਂ ਵੀ ਪੂਰੀ ਤਰ੍ਹਾਂ ਨਾਲ ਪ੍ਰਵਾਸੀ ਪੰਜਾਬੀਆਂ ਦੀਆਂ ਹੀ ਹੋਣਗੀਆਂ ਅਤੇ ਪੰਜਾਬ ਸਰਕਾਰ ਇਨ੍ਹਾਂ ਸਕੂਲਾਂ ਨੂੰ ਪੂਰੀ ਮੱਦਦ ਦੇਵੇਗੀ। ਉਨ੍ਹਾਂ ਆਖਿਆ ਕਿ ਇਨ੍ਹਾਂ ਸਕੂਲਾਂ ਦਾ ਪੱਧਰ ਵਿਦੇਸ਼ਾਂ ਵਿੱਚ ਬਣੇ ਹੋਏ ਸਕੂਲਾਂ ਵਾਂਗ ਹੀ ਹੋਵੇਗਾ ਤਾਂ ਜੋ ਐਨ.ਆਰ.ਆਈ ਵਿਦਿਆਰਥੀ ਉ¤ਚ ਪੱਧਰ ਦੀ ਸਿੱਖਿਆ ਹਾਸਲ ਕਰਨ ਦੇ ਨਾਲ-ਨਾਲ ਆਪਣੇ ਮਹਾਨ ਵਿਰਸੇ ਨਾਲ ਵੀ ਜੁੜ ਸਕਣ। ਸ. ਬਾਦਲ ਨੇ ਕਿਹਾ ਕਿ ਇਥੇ ਪੜ੍ਹਨ ਵਾਲੇ ਐਨ.ਆਰ.ਆਈ ਵਿਦਿਆਰਥੀ ਘੱਟੋ-ਘੱਟ ਪੰਜ ਸਾਲ ਇਥੇ ਹੀ ਤਾਲੀਮ ਹਾਸਲ ਕਰਨ ਤਾਂ ਜੋ ਉਹ ਆਪਣੇ ਪੁਰਖਾਂ ਦੀ ਮਹਾਨ ਵਿਰਾਸਤ ਤੋਂ ਜਾਣੂੰ ਹੋ ਸਕਣ।
ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਸਬੰਧੀ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਪੰਜਾਬੀਆਂ ਦੀਆਂ ਜਾਇਦਾਦਾਂ ਦੀ ਕਿਰਾਏਦਾਰਾਂ ਤੋਂ ਸੁਰੱਖਿਆ ਲਈ ਸਰਕਾਰ ਨੇ ਪੰਜਾਬ ਅਰਬਨ ਰੈਂਟ ਕੰਟਰੋਲ ਐਕਟ ਲਾਗੂ ਕੀਤਾ ਹੈ। ਇਸੇ ਤਰਾਂ ਪੰਜਾਬੀ ਨੌਜਵਾਨਾਂ ਨਾਲ ਪ੍ਰਵਾਸ ਸੰਬਧੀ ਹੋਣ ਵਾਲੇ ਧੋਖਿਆਂ ਨਾਲ ਨਿਪਟਨ ਲਈ ਪ੍ਰੀਵੈਨਸ਼ਨਜ ਆਫ ਹਿਊਮਨ ਟ੍ਰੈਫਿਕਿੰਗ ਐਂਡ ਸਮਗ¦ਿਗ ਐਕਟ ਬਣਾਇਆ ਹੈ। ਇਸ ਤਰ੍ਹਾਂ ਪਾਵਰ ਆਫ ਅਟਾਰਨੀ ਸਬੰਧੀ ਵੀ ਸ਼ਕਤੀਆਂ ਦਾ ਵੀ ਵਿਕੇਂਦਰੀਕਰਨ ਕੀਤਾ ਗਿਆ ਹੈ ਜਿਸ ਤਹਿਤ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ, ਡਵੀਜ਼ਨ ਅੰਦਰ ਪੈਂਦੀਆਂ ਜਾਇਦਾਦਾਂ ਲਈ ਕਮਿਸ਼ਨਰ ਅਤੇ ਇਕ ਤੋਂ ਵੱਧ ਡਵੀਜ਼ਨਾਂ ਵਿਚ ਪੈਂਦੀਂਆਂ ਜਾਇਦਾਦਾਂ ਲਈ ਵਿੱਤ ਕਮਿਸ਼ਨਰ ਮਾਲ ਪਾਵਰ ਆਫ ਅਟਾਰਨੀ ਨੂੰ ਰਜਿਸਟਰ ਕਰਦਾ ਹੈ। ਇਸੇ ਤਰਾਂ ਮਾਲ ਮਹਿਕਮੇ ਨਾਲ ਸੰਬਧਤ ਕੇਸਾਂ ਦੇ ਜਲਦ ਨਿਪਟਾਰੇ ਲਈ ਜ਼ਿਲ੍ਹਾ ਮਾਲ ਅਫ਼ਸਰਾਂ ਨੂੰ ਐਸਿਸਟੈਂਟ ਕੁਲੈਕਟਰ ਦੀਆਂ ਪਾਵਰਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਜ¦ਧਰ ਵਿਖੇ ਵਿਸੇਸ਼ ਸਿਵਲ ਕੇਸਾਂ ਲਈ ਐਨ.ਆਰ.ਆਈ. ਕੋਰਟ ਸਥਾਪਿਤ ਕੀਤੀ ਗਈ ਹੈ ਅਤੇ ਦੋ ਹੋਰ ਅਜਿਹੀਆਂ ਅਦਾਲਤਾਂ ਦੀ ਸਥਾਪਨਾ ਲਈ ਯਤਨ ਜਾਰੀ ਹਨ।
ਇਸੇ ਤਰਾਂ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਨੂੰ ਧਿਆਨ ਵਿਚ ਰੱਖਦਿਆਂ 38 ਐਨ.ਆਰ.ਆਈ. ਨੰਬਰਦਾਰ ਨਾਮਜ਼ਦ ਕੀਤੇ ਗਏ ਹਨ। ਇਸੇ ਤਰ੍ਹਾਂ ਪੰਜਾਬ ਵਿਆਹ ਰਜਿਸਟ੍ਰੇਸ਼ਨ ਕਾਨੂੰਨ 2012 ਬਣਾਇਆ ਗਿਆ ਹੈ ਅਤੇ ਹੁਣ ਨਾਇਬ ਤਹਸਲੀਦਾਰ ਕੋਲ ਵੀ ਵਿਆਹ ਰਜਿਸਟਰ ਕਰਵਾਇਆ ਜਾ ਸਕਦਾ ਹੈ। ਇਸੇ ਤਰਾਂ ਪ੍ਰਵਾਸੀ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਲਈ ਐਨ.ਆਰ.ਆਈ. ਕਮਿਸ਼ਨ ਦਾ ਵੀ ਗਠਨ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸਨਅਤੀ ਅਤੇ ਰਿਹਾਇਸ਼ੀ ਪਲਾਟਾਂ ਦੀ ਆਲਨਮੈਂਟ ਵਿਚ ਪ੍ਰਵਾਸੀ ਪੰਜਾਬੀਆਂ ਲਈ 10 ਫੀਸਦੀ ਦਾ ਰਾਖਵਾਂ ਕੋਟਾ ਰੱਖਿਆ ਗਿਆ ਹੈ ਤਾਂ ਜੋ ਉਹ ਪੰਜਾਬ ਵਿਚ ਜਾਇਦਾਦ ਦੀ ਖਰੀਦ ਕਰ ਸਕਣ। ਇਸ ਤਰਾਂ ਐਨ.ਆਰ.ਆਈ. ਅਤੇ ਸਰਕਾਰ ਦੀ ਸਮੂਹਿਕ ਭਾਗੀਦਾਰੀ ਨਾਲ ਪਿੰਡਾਂ ਦੇ ਵਿਕਾਸ ਦੀ ਯੋਜਨਾ ਲਾਗੂ ਕੀਤੀ ਗਈ ਹੈ। ਇਸੇ ਤਰਾਂ ਪਹਿਲੀ ਐਨ.ਆਰ.ਆਈ. ਪੱਤਰਕਾਰਾਂ ਨੂੰ ਵੀ ਐਕਰੀਡੇਸ਼ਨ ਦੀ ਸਹੁਤਲ ਦਿੱਤੀ ਗਈ ਹੈ ਅਤੇ ਉਨ੍ਹਾਂ ਦੁਰਘਟਨਾ ਬੀਮੇ ਦੀ ਸਰੱਖਿਆ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਨੂੰ ਇਸ ਐਨ.ਆਰ.ਆਈ. ਸੰਗਤ ਦਰਸ਼ਨ ਵਿਚ ਜੀ ਆਇਆਂ ਨੂੰ ਆਖਦਿਆਂ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ ਜੱਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸਰਕਾਰ ਦੀ ਇਹ ਪਹਿਲ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਹੱਲ ਕਰਨ ਵਿਚ ਅਹਿਮ ਭੁਮਿਕਾ ਨਿਭਾਏਗੀ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਦੁਨੀਆਂ ਦੇ ਕਿਸੇ ਵੀ ਕੋਨੇ ਵਿਚ ਰਹਿੰਦੇ ਪੰਜਾਬੀਆਂ ਦਾ ਮਸਲਿਆਂ ਦਾ ਹੱਲ ਕਰਨਾ ਹੈ। ਉਨ੍ਹਾਂ ਨੇ ਐਨ.ਆਰ.ਆਈਜ. ਦੇ ਮਸਲਿਆਂ ਦੇ ਹੱਲ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਮੁੜ ਦੁਹਰਾਈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ ਕੈਂਸਰ ਸਬੰਧੀ ਲੋਕ ਜਾਗਰੂਕਤਾ ਲਈ ਦੋ ਵਿਸ਼ੇਸ਼ ਬੱਸਾਂ ਨੂੰ ਝੰਡੀ ਦਿੱਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ੍ਰੀ ਭਗਤ ਚੂਨੀ ਲਾਲ ਅਤੇ ਸ੍ਰੀ ਸੋਹਣ ਸਿੰਘ ਠੰਢਲ, ਮੁੱਖ ਸੰਸਦੀ ਸਕੱਤਰ ਸ੍ਰੀ ਕੇ.ਡੀ.  ਭੰਡਾਰੀ ਅਤੇ ਸ੍ਰੀ ਪਵਨ ਕੁਮਾਰ ਟੀਨੂੰ, ਵਿਧਾਇਕ ਬੀਬੀ ਜਗੀਰ ਕੌਰ, ਸ੍ਰੀ ਸਰਵਣ ਸਿੰਘ ਫਿਲੌਰ, ਸ੍ਰੀ ਪਰਗਟ ਸਿੰਘ, ਸ੍ਰੀ ਗੁਰਪ੍ਰਤਾਸ ਸਿੰਘ ਵਡਾਲਾ, ਜ਼ਿਲ੍ਹਾ ਯੋਜਨਾ ਕਮੇਟੀ ਜਲੰਧਰ ਅਤੇ ਕਪੂਰਥਲਾ ਦੇ ਪ੍ਰਧਾਨ ਸ੍ਰੀ ਗੁਰਚਰਨ ਸਿੰਘ ਚੰਨੀ ਅਤੇ ਸ੍ਰੀ ਸਰਬਜੀਤ ਸਿੰਘ ਮੱਕੜ, ਚੇਅਰਮੈਨ ਮਾਰਕਫੈ¤ਡ ਸ੍ਰੀ ਜਰਨੈਲ ਸਿੰਘ ਵਾਹਦ, ਵਧੀਕ ਮੁੱਖ ਸਕੱਤਰ ਸ੍ਰੀ ਜਗਪਾਲ ਸਿੰਘ, ਵਿੱਤ ਕਮਿਸ਼ਨਰ ਮਾਲ ਸ੍ਰੀ ਕਰਨ ਅਵਤਾਰ ਸਿੰਘ, ਪ੍ਰਮੁੱਖ ਸਕੱਤਰ ਐਨ.ਆਰ.ਆਈ ਮਾਮਲੇ ਸ੍ਰੀ ਸੰਜੇ ਕੁਮਾਰ, ਡਿਵੀਜ਼ਨਲ ਕਮਿਸ਼ਨਰ ਸ੍ਰੀ ਆਰ.ਵੈਂਕਟਾਰਤਨਮ, ਆਈ.ਜੀ.ਐਨ.ਆਰ.ਆਈ ਮਾਮਲੇ ਸ੍ਰੀਮਤੀ ਗੁਰਪ੍ਰੀਤ ਕੌਰ ਦਿਓ, ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਕਮਲ ਕਿਸ਼ੋਰ ਯਾਦਵ, ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਦਲਜੀਤ ਸਿੰਘ ਮਾਂਗਟ, ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਸ੍ਰੀਮਤੀ ਅਨੰਦਿਤਾ ਮਿੱਤਰਾ, ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਅਭਿਨਵ ਤ੍ਰਿਖਾ, ਡਿਪਟੀ ਕਮਿਸ਼ਨਰ ਅੰਿਮ੍ਰਤਸਰ ਸ੍ਰੀ ਰਵੀ ਭਗਤ, ਡਿਪਟੀ ਕਮਿਸ਼ਨਰ ਤਰਨਤਾਰਨ ਸ੍ਰੀ ਬੀ.ਐਸ.ਧਾਲੀਵਾਲ, ਡਿਪਟੀ ਕਮਿਸ਼ਨਰ ਪਠਾਨਕੋਟ ਸ੍ਰੀ ਸੁਖਵਿੰਦਰ ਸਿੰਘ, ਪੁਲੀਸ ਕਮਿਸ਼ਨਰ ਜਲੰਧਰ ਸ੍ਰੀ ਯੁਰੇਂਦਰ ਸਿੰਘ ਹੇਅਰ, ਡੀ.ਆਈ.ਜੀ ਸ੍ਰੀ ਕੁੰਵਰਵਿਜੈ ਪ੍ਰਤਾਪ ਸਿੰਘ, ਜ਼ਿਲ੍ਹਾ ਪੁਲੀਸ ਮੁਖੀ ਜਲੰਧਰ ਦਿਹਾਤੀ ਸ੍ਰੀ ਨਰਿੰਦਰ ਭਾਰਗਵ ਅਤੇ ਹੋਰ ਹਾਜ਼ਰ ਸਨ।

WRITTEN BY