ਨਵੀਂ ਦਿ¤ਲੀ, 16 ਜਨਵਰੀ (ਪੀ. ਟੀ.)- ਆਮ ਆਦਮੀ ਪਾਰਟੀ ਦੀ ਸਾਬਕਾ ਨੇਤਾ ਸ਼ਾਜੀਆ ਇਲਮੀ ਅ¤ਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਈ। ਭਾਜਪਾ ਦੇ ਦਿ¤ਲੀ ਪ੍ਰਦੇਸ਼ ਪ੍ਰਧਾਨ ਸਤੀਸ਼ ਉਪਾਧਿਆਏ ਨੇ ਸ਼ਾਜੀਆ ਨੂੰ ਪਾਰਟੀ ‘ਚ ਸ਼ਾਮਲ ਕੀਤਾ। ਇਸ ਮੌਕੇ ‘ਤੇ ਸ਼ਾਜੀਆ ਨੇ ਕਿਹਾ ਕਿ ਉਨ੍ਹਾਂ ਨੇ ਕਈ ਕਾਰਨਾਂ ਕਰਕੇ ਅਰਵਿੰਦ ਕੇਜਰੀਵਾਲ ਦਾ ਸਾਥ ਛ¤ਡਿਆ। ਉਹ ਆਪਣੀ ਜ਼ਿੰਦਗੀ ‘ਚ ਸਕਾਰਾਤਮਕ ਸਿਆਸਤ ਕਰੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਬਿਨਾਂ ਕਿਸੇ ਸ਼ਰਤ ‘ਤੇ ਭਾਜਪਾ ਨੂੰ ਚੁਣਿਆ ਹੈ। ਇਹ ਆਮ ਜਨਤਾ ਦੀ ਸੇਵਾ ਕਰਨ ਦਾ ਮੌਕਾ ਹੈ। ਭਾਜਪਾ ਵਿਕਾਸ ਲਈ ਕੰਮ ਕਰਦੀ ਹੈ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ‘ਚ ਭਾਜਪਾ ਇਕ ਨਵਾਂ ਸੰਦੇਸ਼ ਦੇ ਰਹੀ ਹੈ। ਇਸ ਤੋਂ ਪਹਿਲਾ ਸ਼ਾਜੀਆ ਨੇ ਅ¤ਜ ਭਾਜਪਾ ਪ੍ਰਧਾਨ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗ¤ਲਬਾਤ ਕਰਦੇ ਸ਼ਾਜੀਆ ਨੇ ਕਿਹਾ ਕਿ ਭਾਜਪਾ ਪ੍ਰਧਾਨ ਨੇ ਉਨ੍ਹਾਂ ਦਾ ਪਾਰਟੀ ‘ਚ ਸ਼ਾਮਲ ਹੋਣ ਲਈ ਸਵਾਗਤ ਕੀਤਾ ਹੈ।



