ਸੰਗਰੂਰ 17 ਜਨਵਰੀ (ਹਰਜੀਤ ਸਿੰਘ ਹਸਨਪੁਰੀ)- ਪੰਜਾਬ ਯੁਥ ਕਾਂਗਰਸ ਨੇ ਅੱਜ ਸੰਗਰੂਰ ਵਿਖੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ,ਗੁਰਬੀਰ ਸਿੰਘ ਗੁਰੀ ਭੱਠਲ ਅਤੇ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਂਠ ਇਕ ਵਿਸ਼ਾਲ ਰੈਲੀ ਕੀਤੀ ਗਈ। ਇਸ ਰੈਲੀ ਵਿੱਚ ਪੰਜਾਬ ਸਰਕਾਰ ਦੀਆਂ ਜਨ ਹਿੱਤ ਵਿੱਚ ਨੀਤੀਆਂ ,ਜਨ ਵਿਰੋਧੀ ਕਾਰਵਾਈਆਂ ਅਤੇ ਸਰਕਾਰ ਵੱਲੋਂ ਲੋਕਾਂ ਤੇ ਪਾਏ ਜਾ ਰਹੇ ਵਾਧੂ ਬੋਝ ਦਾ ਖੁਲਾਸਾ ਕੀਤਾ ਗਿਆ। ਇਸ ਦੌਰਾਨ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਸ ਸ਼ਨਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਰੈਲੀ ਵਿੱਚ ਪੰਜਾਬ ਦੇ ਵੱਖ ਵੱਖ ਹਿੱਸਿਆਂ ਤੋਂ ਸੈਂਕੜਿਆਂ ਦੀ ਗਿਣਤੀ ਵਿੱਚ ਨੌਜਵਾਨਾਂ ਅਤੇ ਕਾਂਗਰਸ ਦੇ ਵਰਕਰਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਕਾਂਗਰਸ ਪਾਰਟੀ ਦੇ ਵੱਖ ਵੱਖ ਬੁਲਾਰਿਆਂ ਨੇ ਕਾਂਗਰਸ ਪਾਰਟੀ ਦੀਆਂ ਲੋਕ ਹਿੱਤ ਦੀਆਂ ਨੀਤੀਆਂ ਦਾ ਪ੍ਰਚਾਰ ਕੀਤਾ ਅਤੇ ਕਾਂਗਰਸ ਪਾਰਟੀ ਦੇ
ਵਰਕਰਾਂ ਵਿੱਚ ਇੱਕ ਨਵਾਂ ਜੋਸ਼ ਪੈਦਾ ਕੀਤਾ। ਰੈਲੀ ਨੂੰ ਸੰਬੋਧਨ ਕਰਦੇ ਹੋਏ ਸ਼੍ਰੀ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਵਿੱਚ ਅਨਪੜ੍ਹਤਾ, ਬੇਰੁਜ਼ਗਾਰੀ, ਭ੍ਰਿਸ਼ਟਾਚਾਰ, ਨਸ਼ੇ ਅਤੇ ਮਹਿੰਗਾਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੀ ਦੇਣ ਹੈ। ਜਦੋਂ ਤੋਂ ਅਕਾਲੀ ਭਾਜਪਾ ਸਰਕਾਰ ਆਈ ਹੈ ਉਦੋਂ ਤੋਂ ਹੀ ਭ੍ਰਿਸ਼ਟਾਚਾਰ ਅਤੇ ਨਸ਼ਾ ਮਾਫੀਆ ਪ੍ਰਫੁਲਿੱਤ ਹੋਇਆ ਹੈ ਅਤੇ ਆਮ ਲੋਕਾਂ ਦਾ ਜਿਉਣਾ ਹਾਰਾਮ ਹੋਇਆ ਪਿਆ ਹੈ। ਇਹ ਗੱਲ ਸਪੱਸ਼ਟ ਹੋ ਚੁੱਕੀ ਹੈ ਕਿ ਸਰਵਣ ਸਿੰਘ ਫਿਲੌਰ ਸਾਬਕਾ ਮੰਤਰੀ ਅਤੇ ਪੁੱਤਰ ਅਤੇ ਕੈਬਨਿਟ ਮੰਤਰੀ ਵਿਕਰਮਜੀਤ ਸਿੰਘ ਮਜੀਠੀਆ ਦੇ ਸਬੰਧ ਨਸ਼ਿਆਂ ਦੇ ਵਪਾਰੀ ਜਗਦੀਸ਼ ਭੋਲਾ ਨਾਲ ਜੁੜਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਬੜੀ ਭਿਆਨਕ ਹੋਈ ਪਈ ਹੈ ਅਤੇ ਹਰ ਇੱਕ ਵਿਅਕਤੀ ਆਪਣੇ ਆਪ ਨੂੰ ਖਾਸ ਕਰ ਮਹਿਲਾਵਾਂ ਅਸੁਰੱਖਿਅਤ ਮਹਿਸੂਸ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਕਾਂਗਰਸ ਪਾਰਟੀ ਦੇ ਮੈਂਬਰ ਬਣ ਕੇ ਆਮ ਲੋਕਾਂ ਵਿੱਚ ਜਾ ਕੇ ਅਕਾਲੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦਾ ਭਾਡਾਂ ਫੋੜਨਾ ਚਾਹੀਦਾ ਹੈ ਤਾਂ ਕਿ ਸਰਕਾਰ ਦਾ ਲੋਕ ਵਿਰੋਧੀ ਚਿਹਰਾ ਸਾਹਮਣੇ ਆ ਸਕੇ। ਰਾਜਾ ਵੜਿੰਗ ਨੇ ਕਿਹਾ ਕਿ ਬਾਦਲ ਸਰਕਾਰ ਸਾਰਿਆਂ ਮੋਰਚਿਆਂ ’ਤੇ ਅਸਫਲ ਹੋ ਗਈ ਹੈ ਅਤੇ ਉਸ ਨੇ ਸੂਬੇ ਦੀ ਜਨਤਾ ਦਾ ਭਰੋਸਾ ਗੁਆਚ ਦਿੱਤਾ ਹੈ। ਬਾਦਲ ਸਰਕਾਰ ਬਾਰਡਰ ਉ¤ਤੇ ਬੇਮਤਲਬ ਅਤੇ ਗੈਰ ਅਰਥੀ ਧਰਨਿਆਂ ਦੇ ਰੂਪ ਵਿੱਚ ਤਮਾਸੇ ਕਰਨ, ਚਲਾਕੀਆਂ ਕਰਨ ਵਿੱਚ ਮਸ਼ਰੂਫ ਹਨ।ਉਸ ਨੂੰ ਆਮ ਆਦਮੀ ਦੀਆਂ ਸਮੱਸਿਆਵਾਂ ਦੇ ਹੱਲ ਅਤੇ ਸ਼ਾਸ਼ਨ ਦੀ ਗੁਣਵੱਤਾ ਸੁਧਾਰਨ ਵਿੱਚ ਕੋਈ ਦਿਲਚਸਪੀ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੌਜੂਦਾ ਸਾਸ਼ਨ ਦੇ ਤਹਿਤ ਸੂਬੇ ਦਾ ਵਿਕਾਸ ਠਹਿਰ ਗਿਆ ਹੈ। ਇਸ ਕਾਰਨ ਹਰ ਵਰਗ ਇਸ ਸਰਕਾਰ ਤੋਂ ਉਬ ਗਿਆ ਹੈ ਅਤੇ ਇਸ ਤੋਂ ਨਿਜਾਤ ਪਾਉਣਾ ਚਾਹੁੰਦਾ ਹੈ। ਰਾਜਾ ਵੜਿੰਗ ਨੂੰ ਆਲ ਇੰਡੀਆ ਯੂਥ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਦੀ ਖੁਸ਼ੀ ਜਾਹਿਰ ਕਰਦਿਆਂ ਪੰਜਾਬ ਯੁੂਥ ਕਾਂਗਰਸ ਦੇ ਇੰਚਾਰਜ ਅਨੰਤ ਦਹੱਈਆ ਨੇ ਕਿਹਾ ਕਿ ਇਹ ਕਾਂਗਰਸ ਪਾਰਟੀ ਦਾ ਇੱਕ ਅਹਿਮ ਅਤੇ ਇਤਿਹਾਸਕ ਫੈਸਲਾ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਦੇ ਪ੍ਰਧਾਨ ਬਣਨ ਨਾਲ ਨੌਜਵਾਨਾਂ ਵਿੱਚ ਇਕ ਨਵੀਂ ਜਾਨ ਪਈ ਹੈ। ਇਸ ਨਾਲ ਹਰ ਵਰਕਰ ਵਿੱਚ ਨਵੀਂ ਕਿਰਨ ਜਾਗੀ ਹੈ ਅਤੇ ਪਾਰਟੀ ਨੂੰ ਨਵੀਂ ਉੂਰਜਾ ਅਤੇ ਤਾਕਤ ਮਿਲੇਗੀ। ਇਸ ਮੌਕੇ ਉਨ੍ਹਾਂ ਨੇ ਬਾਦਲ ਸਰਕਾਰ ਦੀ ਜਮ ਕੇ ਖਿਚਾਈ ਕੀਤੀ। ਉਨ੍ਹਾਂ ਕਿਹਾ ਕਿ ਪੀਐਸਪੀਸੀਐਲ ਨੇ ਕਥਿਤ ਤੌਰ ਪਹਿਲਾਂ ਵੀ ਕਿਹਾ ਸੀ ਕਿ ਤਲਵੰਡੀ ਸਾਬੋ ਪਲਾਂਟ ਤੋਂ ਬਿਜਲੀ ਦਾ ਉਤਪਾਦਨ ਹੋਣ ਤੇ ਉਸ ਦੀ ਲਾਗਤ ਪ੍ਰਤੀ ਯੂਨਿਟ 2 ਰੁਪਏ 36 ਪੈਸੇ ਹੋਵੇਗੀ। ਇਸੇ ਤਰ੍ਹਾਂ ਰਾਜਪੁਰਾ ਥਰਮਲ ਪਲਾਂਟ 2 89 ਪੈਸੇ ਪ੍ਰਤੀ ਯੂਨਿਟ ਅਤੇ ਅਤੇ ਗੋਇੰਦਵਾਲ ਸਾਹਿਬ ਪਲਾਂਟ ਤੋਂ 2 69 ਰੁਪਏ ਪ੍ਰਤੀ ਯੂਨਿਟ ਦੀ ਸਪਲਾਈ ਕਰੇਗਾ। ਪਰ ਅਜਿਹਾ ਕੁਝ ਵੀ ਨਹੀਂ ਹੋਇਆ ਅਤੇ ਇਨ੍ਹਾਂ ਪਲਾਂਟਾਂ ਤੋਂ ਮਿਲਣ ਵਾਲੀ ਬਿਜਲੀ 5 ਰੁਪਏ ਪ੍ਰਤੀ ਯੂਨਿਟ ਪੈ ਰਹੀ ਹੈ। ਇਸ ਮੌਕੇ ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਮਾਈ ਰੁੂਪ ਕੌਰ ਬਾਗੜੀਆਂ ਅਤੇ ਪੰਜਾਬ ਯੁੂਥ ਕਾਂਗਰਸ ਦੇ ਜਨਰਲ ਸਕੱਤਰ ਗੁਰਬੀਰ ਸਿੰਘ ਗੁਰੀ ਭੱਠਲ ਅਤੇ ਕਮਲਜੀਤ ਸਿੰਘ ਬਰਾੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸੂਬੇ ਵਿੱਚ ਪ੍ਰਸ਼ਾਸ਼ਨ ਗਤੀਹੀਣ, ਆਲਸੀ ਅਤੇ ਅਸਫਲ ਹੋ ਗਿਆ ਹੈ । ਬਾਦਲ ਸਰਕਾਰ ਨੇ ਪ੍ਰਸ਼ਾਸ਼ਨਿਕ ਮਸ਼ੀਨਰੀ ਨੂੰ ਸੁਧਾਰਨ ਵਰਗੇ ਅਹਿਮ ਕਾਰਜਾਂ ਵੱਲੋਂ ਅੱਖਾਂ ਬੰਦ ਕਰ ਲਈਆਂ ਹਨ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਬਾਦਲ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਉਹ ਆਪਣੀ ਸਰਕਾਰ ਦੇ ਖਾਤੇ 31 ਮਾਰਚ ਤੱਕ ਦਰੁਸਤ ਕਰ ਲਏ ਜਾਣ। ਇਹ ਚੇਤਾਵਨੀ ਕੇਂਦਰ ਸਰਕਾਰ ਨੇ ਪਹਿਲੇ 42000 ਕਰੋੜ ਦੇ ਬਕਾਇਆ ਕੇਸ ਕਰੈਡਿਟ ਲਿਮਿਟ ਕਾਰਨ ਦਿੱਤੀ ਗਈ ਹੈ।
ਇਸ ਤੋਂ ਇਲਾਵਾ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਬੀਬੀ ਪੂਨਮ ਕਾਂਗੜਾ ,ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪ੍ਰਧਾਨ ਰਾਹੁਲਇੰਦਰ ਸਿੰਘ ਸਿੱਧੂ ,ਸੂਬਾ ਸਕੱਤਰ ਦੀਪਇੰਦਰ ਸਿੰਘ ਰੰਧਾਵਾ, ਗੁਰਤੇਜ ਸਿੰਘ ਤੇਜੀ, ਕੁਲਵੀਰ ਸਿੰਘ ਜੀਰਾ, ਅਮਰਿੰਦਰ ਸਿੰਘ ਲਾਲੀ ਮਿੰਟੂ ਹੁਸ਼ਿਆਰਪੁਰ, ਅਮਨ ਅਰੋੜਾ ਸੁਨਾਮ, ਰਾਜਿੰਦਰ ਦੀਪਾ, ਬਰਨਾਲਾ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਮਾਨ, ਗੁਰਕੀਮਤ ਸਿੰਘ ਸਿੱਧੂ, ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਸਪੁੱਤਰ ਤੇ ਯੂਥ ਕਾਂਗਰਸ ਦੇ ਜਨਰਲ ਸਕੱਤਰ ਜਸਵਿੰਦਰ ਸਿੰਘ ਧੀਮਾਨ ਅਤੇ ਐਨ ਸ਼ੂ ਆਈ ਦੇ ਪ੍ਰਧਾਨ ਦਮਨ ਬਾਜਵਾ ,ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਸ਼ੁਭਾਸ਼ ਗਰੋਵਰ ਨੇ ਆਪਣੇ ਸੰਬੋਧਨ ’ਚ ਪੰਜਾਬ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਨੌਜਵਾਨਾਂ ਨੂੰ ਯੂਥ ਕਾਂਗਰਸ ’ਚ ਸ਼ਾਮਲ ਹੋ ਕੇ ਪੰਜਾਬ ਬਚਾਉਣ ਲਈ ਪ੍ਰੇਰਿਤ ਕੀਤਾ।



