ਜ¦ਧਰ, 18 ਜਨਵਰੀ (ਮਨਦੀਪ ਸਿੰਘ)- ਕੌਮੀ ਪਲਸ ਪੋਲੀਓ ਮੁਹਿੰਮ ਤਹਿਤ ਸਵੈ-ਸੇਵੀ ਸੰਸਥਾ ਬਦਲਾਵ ਦੇ ਸਹਿਯੋਗ ਨਾਲ ਇੰਡਸਟਰੀਅਲ ਏਰੀਆ ਵਿਖੇ ਲਗਾਏ ਗਏ ਪੋਲੀਓ ਬੂਥ ਦਾ ਸ਼ੁਭਆਰੰਭ ਡਿਪਟੀ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ ਵੱਲੋਂ ਕੀਤਾ ਗਿਆ। ਇਸ ਮੌਕੇ ਉਨ੍ਹਾਂ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਪਿਲਾਈਆਂ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਧਕ ਬੂੰਦਾਂ ਜ਼ਰੂਰ ਪਿਲਾਉਣ ਤਾਂ ਜੋ ਸਾਡਾ ਕੋਈ ਬੱਚਾ ਇਸ ਨਾਮੁਰਾਦ ਬਿਮਾਰੀ ਤੋਂ ਪੀੜਤ ਨਾ ਹੋਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਜ਼ਿਲ੍ਹੇ ਵਿਚ ਪੰਜ ਸਾਲ ਤੱਕ ਦਾ ਕੋਈ ਵੀ ਬੱਚਾ ਪੋਲੀਓ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ। ਇਸ ਮੌਕੇ ਸਿਵਲ ਸਰਜਨ ਡਾ. ਆਰ. ਐਲ ਬੱਸਣ ਤੋਂ ਇਲਾਵਾ ਇਲਾਕੇ ਦੀਆਂ ਉਘੀਆਂ ਸ਼ਖਸੀਅਤਾਂ ਹਾਜ਼ਰ ਸਨ।



