ਸੰਗਰੂਰ, 20 ਜਨਵਰੀ (ਹਰਜੀਤ ਸਿੰਘ ਹਸਨਪੁਰੀ)- ਜ਼ਿਲ੍ਹਾ ਪੱਧਰੀ ਗਣਤੰਤਰ ਮਨਾਉਣ ਲਈ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ। ਮੀਟਿੰਗ ’ਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਮੀਟਿੰਗ ਦੇ ਦੌਰਾਨ ਸ. ਥਿੰਦ ਨੇ ਅਧਿਕਾਰੀਆਂ ਤੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਬਾਰੇ ਜਾਣਕਾਰੀ ਲਈ। ਉਨ੍ਹਾਂ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਸਾਰੀਆਂ ਤਿਆਰੀਆਂ ਮੁੰਕਮਲ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਦੱਸਿਆ ਕਿ 24 ਜਨਵਰੀ ਨੂੰ ਪੂਰੀ ਰਿਹਰਸਲ ਕੀਤੀ ਜਾਵੇਗੀ। ਜਿਸ ਵਿੱਚ ਸਾਰੇ ਸਕੂਲੀ ਬੱਚਿਆਂ ਅਤੇ ਅਧਿਕਾਰੀਆਂ ਦਾ ਪਹੁੰਚਣਾ ਜ਼ਰੂਰੀ ਹੋਵੇਗਾ। ਸ. ਥਿੰਦ ਨੇ ਦੱਸਿਆ ਕਿ ਸਥਾਨਕ ਪੁਲੀਸ ਲਾਈਨ ਸਟੇਡੀਅਮ ਵਿਖੇ ਝੰਡਾ ਲਹਿਰਾਉਣ ਦੀ ਰਸਮ ਕੈਬਨਿਟ ਮੰਤਰੀ ਪੰਜਾਬ ਸ ਸੁਰਜੀਤ ਸਿੰਘ ਰੱਖੜਾ ਵੱਲੋਂ ਨਿਭਾਈ ਜਾਵੇਗੀ।
ਇਸ ਮੌਕੇ ਹੋਰਨਾਂ ਤੋਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਐਮ ਅਰਵਿੰਦ ਕੁਮਾਰ ,ਸਹਾਇਕ ਕਮਿਸ਼ਨਰ ਜਨਰਲ ਮਿਸ ਸ਼2ਵਰੀਤ ਕੌਰ ਸ਼ੇਖੋਂ, ਐਸਡੀਐਮ ਮਲੇਰਕੋਟਲਾ ਸ੍ਰੀ ਅਮਿਤ ਬੈਂਬੀ, ਐਸਡੀਐਮ ਸੁਨਾਮ ਸ਼੍ਰੀਮਤੀ ਪ੍ਰਨੀਤ ਸ਼ੇਰਗਿੱਲ, ਐਸਡੀਐਮ ਸੰਗਰੂਰ ਸ਼੍ਰੀਮਤੀ ਅਨੀਤਾ ਦਰਸ਼ੀ ,ਸਿਵਲ ਸਰਜਨ ਡਾ ਸੁਬੋਧ ਗੁਪਤਾ ,ਕਾਰਜ਼ ਸਾਧਕ ਅਫ਼ਸਰ ਸ. ਸੁਰਜੀਤ ਸਿੰਘ, ਜ਼ਿਲ੍ਹਾ ਸਿੱ੍ਯਖਿਆ ਅਫ਼ਸਰ ਸੈਕੰਡਰੀ ਸ. ਨਿਰਮਲ ਸਿੰਘ ਸੋਹੀ ਅਤੇ ਹੋਰ ਵੱਖ ਵੱਖ ਅਧਿਕਾਰੀ ਹਾਜ਼ਰ ਸਨ।



