Skip to content
Independent perspectives. Global stories.
BREAKING

ਸਮਾਜਿਕ ਕੁਰੀਤੀਆਂ ਖਿਲਾਫ ਪਿੰਡ ਪੱਧਰ ਤੱਕ ਮੁਹਿੰਮ ਵਿੱਢੀ ਜਾਵੇਗੀ :”ਬੀਬੀ ਜਗੀਰ ਕੌਰ

Share this story

Page-1_32 ਚੰਡੀਗੜ੍ਹ 20 ਜਨਵਰੀ (ਪੀ. ਟੀ.)- ਸ਼੍ਰੋਮਣੀ ਅਕਾਲੀ ਦਲ ਦੇ ਅਹਿਮ ਵਿੰਗ ਇਸਤਰੀ ਅਕਾਲੀ ਦਲ ਦੀ ਪਲੇਠੀ ਮੀਟਿੰਗ ਅੱਜ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਇਸਤਰੀ ਅਕਾਲੀ ਦਲ ਦੀਆਂ ਨਵ ਨਿਯੁਕਤ ਅਹੁਦੇਦਾਰ ਸਹਿਬਾਨ ਅਤੇ ਜਿਲਾ ਜਥੇਦਾਰ ਬੀਬੀਆਂ ਨੇ ਭਾਗ ਲਿਆ।ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬੀਬੀ ਜਗੀਰ ਕੌਰ ਨੇ ਸਮੂਹ ਇਸਤਰੀ ਅਕਾਲੀ ਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦਾ ਉਨ੍ਹਾਂ ਨੂੰ ਪ੍ਰਧਾਨ ਥਾਪਣ ਲਈ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ 7 ਫਰਵਰੀ ਨੂੰ ਹੋਣ ਵਾਲੀ ਦਿੱਲੀ ਦੀਆਂ ਵਿਧਾਨ

ਸਭਾ ਚੋਣਾਂ ਵਿੱਚ ਇਸਤਰੀ ਅਕਾਲੀ ਦਲ ਵਧ ਚੜ੍ਹ ਕੇ ਹਿੱਸਾ ਲਵੇਗਾ। ਅੱਜ ਦੀ ਮੀਟਿੰਗ ਨੂੰ ਬੀਬੀ. ਸਤਵੰਤ ਕੌਰ ਸੰਧੂ, ਬੀਬੀ ਸਤਵਿੰਦਰ ਕੌਰ ਧਾਲੀਵਾਲ , ਬੀਬੀ ਗੁਰਦੇਵ ਕੌਰ ਸੰਘਾ, ਸ. ਪਰਮਜੀਤ ਸਿੰਘ ਸਿੱਧਵਾਂ, ਬੀਬੀ ਪਰਮਜੀਤ ਕੌਰ ਲਾਂਡਰਾਂ ਅਤੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਨੇ ਵੀ ਸੰਬੋਧਨ ਕੀਤਾ। ਅੱਜ ਦੀ ਮੀਟਿੰਗ ਵਿੱਚ ਜਿਹੜੀਆਂ ਇਸਤਰੀ ਆਗੂ ਹਾਜ਼ਰ ਸਨ ਉਹਨਾਂ ਵਿੱਚ ਬੀਬੀ ਸੁਰਿੰਦਰ ਕੌਰ ਫੱਤਣਵਾਲ, ਬੀਬੀ ਰਜਿੰਦਰ ਕੌਰ ਬੁਲਾਰਾ, ਬੀਬੀ ਅਮਰਜੀਤ ਕੌਰ ਪਟਿਆਲਾ, ਬੀਬੀ ਵਨਿੰਦਰ ਕੌਰ ਲੁੰਬਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਮਨਜੀਤ ਕੌਰ ਸਿੱਧੂ, ਬੀਬੀ ਜਗਮੀਤ ਕੌਰ ਸੰਧੂ, ਬੀਬੀ ਪੁਸ਼ਪਿੰਦਰ ਕੌਰ ਮਜਬੂੁਰ, ਬੀਬੀ ਰੂਪਾ ਸੈਣੀ, ਬੀਬੀ ਵੀਨਾ ਦਾਦਾ ਪਿੰ੍ਰਸੀਪਲ, ਬੀਬੀ ਰਾਜਵੰਤ ਕੌਰ ਦਾਦੂਵਾਲ, ਬੀਬੀ ਪਰਮਿੰਦਰ ਕੌਰ ਪੰਨੂ, ਬੀਬੀ ਪੂਨਮ ਅਰੋੜਾ, ਬੀਬੀ ਜਸਵਿੰਦਰ ਕੌਰ, ਬੀਬੀ ਜਸਵਿੰਦਰ ਕੌਰ ਲੱਧੜ  ਅਤੇ ਹੋਰ ਇਸਤਰੀ ਅਕਾਲੀ  ਦਲ ਦੀਆਂ ਅਹੁਦੇਦਾਰ ਅਤੇ ਜ਼ਿਲ੍ਹਾ ਜਥੇਦਾਰ ਹਾਜ਼ਰ ਸਨ।

WRITTEN BY