Skip to content
Independent perspectives. Global stories.
BREAKING

ਸਜ਼ਾ ਭੁਗਤ ਚੁੱਕੇ ਸਿੱਖ ਬੰਦੀਆਂ ਨੂੰ ਰਿਹਾਅ ਕਰੇ ਸਰਕਾਰ : ਬਾਪੂ ਸੂਰਤ ਸਿੰਘ ਖਾਲਸਾ

Share this story

ਬਾਪੂ ਖਾਲਸਾ ਦੀ ਭੁੱਖ ਹੜਤਾਲ ਛੇਵੇਂ ਦਿਨ ਵਿੱਚ ਸ਼ਾਮਿਲ
Page-1_35 ਲੁਧਿਆਣਾ, 21 ਜਨਵਰੀ (ਪੀ. ਟੀ.)- ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸੰਘਰਸ਼ ਸਮਾਪਤ ਕਰਨ ਤੋਂ ਬਾਅਦ ਕੌਮ ਵਿੱਚ ਪਾਈ ਜਾ ਰਹੀ ਨਿਰਾਸ਼ਤਾ ਨੂੰ ਖਤਮ ਕਰਨ ਤੇ ਸੰਘਰਸ਼ ਨੂੰ ਅੱਗੇ ਵਧਾਉਂਦਿਆਂ ਬੀਤੀ 16 ਜਨਵਰੀ ਤੋਂ ਪਿੰਡ ਹਸਨਪੁਰ ਵਿਖੇ ਬਾਪੂ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ ਛੇਵੇਂ ਦਿਨ ਵਿੱਚ ਸ਼ਾਮਿਲ ਹੋ ਗਈ ਹੈ। ਉਨ੍ਹਾਂ ਨੇ ਕਿਹਾ ਕਿ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਜੋ ਸੰਘਰਸ਼ ਦੌਰਾਨ ਭੁੱਖ ਹੜਤਾਲ ਪੰਜਾਂ ਪਿਆਰਿਆਂ ਦੀ ਅਰਦਾਸ ਕਰਵਾ ਕੇ ਸ਼ੁਰੂ ਕੀਤੀ ਸੀ ਉਸ ਨੂੰ ਬਿਨਾਂ ਮੁਕਾਮ ਤੋਂ ਛੱਡਣਾ ਸਿੱਖ ਧਰਮ ਵਿੱਚ ਸ਼ੋਭਾ ਨਹੀਂ ਦਿੰਦਾ। ਬਾਪੂ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਪਹਿਲਾਂ ਜਦੋਂ ਭਾਈ ਗੁਰਬਖਸ਼ ਸਿੰਘ ਖਾਲਸਾ ਨੇ ਗੁਰਦੁਾਰਾ ਅੰਬ ਸਾਹਿਬ, ਮੋਹਾਲੀ ਤੇ ਦੁਬਾਰਾ ਗੁਰਦੁਆਰਾ

ਲੱਖਨੌਰ ਸਾਹਿਬ ਲੁਧਿਆਣਾ (ਹਰਿਆਣਾ) ਦੇ ਸੰਘਰਸ਼ ਦੌਰਾਨ ਉਨ੍ਹਾਂ ਨੇ ਭਰਵੇਂ ਇਕੱਠ ਵਿੱਚ ਕਿਹਾ ਸੀ ਕਿ ਜੇ ਭਾਈ ਖਾਲਸਾ ਨਾਲ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਵਾਪਰਦੀ ਹੈ ਜਾਂ ਸੰਘਰਸ਼ ਨੂੰ ਤਾਰਪੀਡੋ ਕੀਤਾ ਗਿਆ ਤਾਂ ਉਹ ਆਪਣੀ ਕੌਮ ਨੂੰ ਸਮਰਪਿਤ ਹੋ ਕੇ ਸੰਘਰਸ਼ ਨੂੰ ਜਾਰੀ ਰੱਖਣ ਦਾ ਐਲਾਨ ਕਰਨਗੇ। ਭੁੱਖ ਹੜਤਾਲ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਨੂੰ ਦੋ ਵਾਰ ਆਪਣੀ ਹਿਰਾਸਤ ਵਿੱਚ ਲਿਆ ਤੇ ਹੁਣ ਉਨ੍ਹਾਂ ਨੂੰ ਆਪਣੇ ਹੀ ਘਰ ਪਿੰਡ ਹਸਨਪੁਰ ਵਿਖੇ ਨਜ਼ਰਬੰਦ ਕੀਤਾ ਹੋਇਆ ਹੈ, ਤਾਂ ਜੋ ਭਾਰਤੀ ਜੇਲ੍ਹਾਂ ਵਿੱਚ ਬੰਦ ਸਿੱਖ ਬੰਦੀਆਂ ਦੀ ਰਿਹਾਈ ਦੀ ਗੱਲ ਅਗਾਂਹ ਨਾ ਵਧ ਸਕੇ। ਭੁੱਖ ਹੜਤਾਲ ’ਤੇ ਬੈਠੇ ਬਾਪੂ ਸੂਰਤ ਸਿੰਘ ਖਾਲਸਾ ਨੇ ਕਿਹਾ ਕਿ ਉਹ ਪੂਰੀ ਚੜ੍ਹਦੀ ਕਲਾ ਦੇ ਵਿੱਚ ਹਨ। ਸਿੱਖ ਬੰਦੀਆਂ ਦੀ ਰਿਹਾਈ ਤੱਕ ਉਹ ਭੁੱਖ ਹੜਤਾਲ ’ਤੇ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਲਗਦਾ ਹੈ ਕਿ ਸਰਕਾਰ ਨੂੰ ਸਾਡਾ ਆਪਣੀਆਂ ਮੰਗਾਂ ਮਨਵਾਉਣ ਦਾ ਜਮਹੂਰੀਅਤ ਦਾ ਢੰਗ ਤਰੀਕਾ ਪਸੰਦ ਨਹੀਂ ਆ ਰਿਹਾ। ਸਾਡੇ ਦੇਸ਼ ਵਿੱਚ ਦੋ ਕਾਨੂੰਨ ਕੰਮ ਕਰ ਰਹੇ ਹਨ। ਬਰਾਬਰਤਾ ਦਾ ਅਧਿਕਾਰ ਪੂਰੀ ਤਰ੍ਹਾਂ ਖਤਮ ਹੋ ਚੁੱਕਾ ਹੈ। ਜਿੰਨਾ ਕੋਈ ਜੁਰਮ ਕਰਦਾ ਹੈ, ਉਸ ਨੂੰ ਓਨੀਂ ਹੀ ਸਜ਼ਾ ਮਿਲਣੀ ਚਾਹੀਦੀ ਹੈ। ਉਸ ਦੀ ਸਜ਼ਾ ਤੋਂ ਵੱਧ ਜੇਲ੍ਹ ਵਿੱਚ ਰੱਖਣਾ ਇੱਕ ਵੱਡੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਵਰਿਆਮ ਸਿੰਘ, ਭਾਈ ਗੁਰਦੀਪ ਸਿੰਘ ਖਹਿਰਾ, ਭਾਈ ਲਾਲ ਸਿੰਘ ਉਰਫ ਭਾਈ ਮਨਜੀਤ ਸਿੰਘ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਹਰਦੀਪ ਸਿੰਘ, ਭਾਈ ਬਾਜ ਸਿੰਘ, ਭਾਈ ਸਵਰਨ ਸਿੰਘ ਅਤੇ ਭਾਈ ਦਿਲਬਾਗ ਸਿੰਘ ਸਰਕਾਰ ਦੀ ਬੇਰਹਿਮੀ ਕਾਰਨ ਬਣਦੀ ਸਜ਼ਾ ਤੋਂ ਵੱਧ ਸਜ਼ਾ ਭੁਗਤ ਕੇ ਵੀ ਅਜੇ ਤੱਕ ਰਿਹਾਅ ਨਹੀਂ ਹੋਏ। ਜਦੋਂ ਕਿ ਲੁਧਿਆਣਾ ਦੇ ਪੁਲਿਸ ਇੰਸਪੈਕਟਰ ਗੁਰਮੀਤ ਉਰਫ ਪਿੰਕੀ (ਕੈਟ) ਸਾਰੇ ਕਾਨੂੰਨ ਛਿੱਕੇ ਟੰਗ ਕੇ ਸਰਕਾਰ ਵੱਲੋਂ ਰਿਹਾਅ ਕਰ ਦਿੱਤਾ ਗਿਆ ਅਤੇ ਉਸ ’ਤੇ ਹੋਈ ਚਰਚਾ ਦੀ ਪੰਜਾਬ ਸਰਕਾਰ ਨੇ ਕੋਈ ਪ੍ਰਵਾਹ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਉਹ ਮੰਗ ਕਰਦੇ ਹਨ ਕਿ ਸਜ਼ਾ ਭੁਗਤ ਚੁੱਕੇ ਉਕਤ ਸਿੱਖ ਬੰਦੀਆਂ ਨੂੰ ਉਹ ਬਣਦੇ ਲਾਭ ਦੇ ਕੇ ਜੋ ਹੋਰਨਾਂ ਕੈਦੀਆਂ ਨੂੰ ਦਿੱਤੇ ਜਾਂਦੇ ਹਨ, ਦੇ ਕੇ ਸਰਕਾਰ ਰਿਹਾਅ ਕਰੇ।

WRITTEN BY