Skip to content
Independent perspectives. Global stories.
BREAKING

ਜਥੇ. ਅਵਤਾਰ ਸਿੰਘ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਨੂੰ ਸਮਰਪਿਤ ਕਿਤਾਬਚਾ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਰਿਲੀਜ਼ ਕੀਤਾ

Share this story

Page-1_25 ਅੰਮ੍ਰਿਤਸਰ : 21 ਜਨਵਰੀ (ਪੀ. ਟੀ.)- ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਧਰਮ ਪ੍ਰਚਾਰ ਕਮੇਟੀ ਵੱਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਸੁਚਿੱਤਰ ਸਾਖੀ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਦੇ ਕਿਤਾਬਚੇ ਨੂੰ ਰਿਲੀਜ਼ ਕੀਤਾ। ਦਫ਼ਤਰ ਸ਼੍ਰੋਮਣੀ ਕਮੇਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਦੱਸਿਆ ਕਿ ਅੰਮ੍ਰਿਤ ਦੇ ਦਾਤੇ, ਸਰਬੰਸਦਾਨੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਸ਼ਹੀਦੀ ਅੱਗੇ ਹਰ ਇਕ ਦਾ ਸਿਰ ਸ਼ਰਧਾ ਨਾਲ ਝੁਕਦਾ ਹੈ।ਉਨ੍ਹਾਂ ਕਿਹਾ ਕਿ ਛੋਟੇ-ਛੋਟੇ ਬੱਚਿਆਂ ਦੀ ਸ਼ਹੀਦੀ ਦਾ ਇਤਿਹਾਸ ਸੁਣ ਕੇ ਪੱਥਰ ਤੋਂ ਪੱਥਰ ਦਿਲ ਵੀ ਭਾਵੁਕ ਹੋ ਜਾਂਦਾ

ਹੈ।ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਦੇ ਗੌਰਵਮਈ ਇਤਿਹਾਸ ਤੋਂ ਹਰ ਇਕ ਨੂੰ ਜਾਣੂ ਹੋਣਾ ਚਾਹੀਦਾ ਹੈ।ਉਨ੍ਹਾਂ ਧਰਮ ਪ੍ਰਚਾਰ ਕਮੇਟੀ ਵੱਲੋਂ ‘ਨਿੱਕੀਆਂ ਜਿੰਦਾਂ ਵੱਡਾ ਸਾਕਾ’ ਸੁਚਿੱਤਰ ਸਾਖੀ ਛਾਪਣ ਤੇ ਸ਼ਲਾਘਾ ਵੀ ਕੀਤੀ ਜਿਸ ਨਾਲ ਸਿੱਖ ਨੌਜਵਾਨ ਵੱਧ ਤੋਂ ਵੱਧ ਜਾਣਕਾਰੀ ਪ੍ਰਾਪਤ ਕਰਕੇ ਆਪਣੇ ਧਰਮ ਵਿੱਚ ਹੋਰ ਪ੍ਰਪੱਕ ਹੋ ਸਕਣਗੇ।ਉੇਨ੍ਹਾਂ ਕਿਹਾ ਕਿ ਇਹ ਕਿਤਾਬਚਾ 1 ਲੱਖ ਦੇ ਕਰੀਬ ਛਾਪਿਆ ਗਿਆ ਹੈ ਜੋ ਸੰਗਤਾਂ ਵਿੱਚ ਫਰੀ ਵੰਡਿਆ ਜਾਵੇਗਾ।ਉਨ੍ਹਾਂ ਕਿਹਾ ਕਿ ਇਹ ਕਿਤਾਬਚਾ ਅੱਗੋਂ ਹਿੰਦੀ ਅਤੇ ਅੰਗਰੇਜ਼ੀ ਵਿੱਚ ਵੀ ਛਾਪਿਆ ਜਾਵੇਗਾ ਤਾਂ ਜੋ ਦੂਸਰੀਆਂ ਭਾਸ਼ਾਵਾਂ ਨੂੰ ਜਾਨਣ ਵਾਲੇ ਵੀ ਇਸ ਤੋਂ ਸਹੀ ਸੇਧ ਲੈ ਸਕਣ। ਇਸ ਮੌਕੇ ਸ੍ਰ: ਦਲਮੇਘ ਸਿੰਘ, ਸ੍ਰ: ਰੂਪ ਸਿੰਘ, ਸ੍ਰ: ਸਤਬੀਰ ਸਿੰਘ ਤੇ ਸ੍ਰ: ਮਨਜੀਤ ਸਿੰਘ ਸਕੱਤਰ, ਸ੍ਰ: ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ, ਸ੍ਰ: ਸਤਿੰਦਰ ਸਿੰਘ ਨਿਜੀ ਸਹਾਇਕ, ਸ੍ਰ: ਪ੍ਰਤਾਪ ਸਿੰਘ ਮੈਨੇਜਰ, ਡਾ: ਏ ਪੀ ਸਿੰਘ, ਸ੍ਰ: ਪ੍ਰੀਤਪਾਲ ਸਿੰਘ ਐਲ ਏ, ਸ੍ਰ: ਮਨਮੋਹਨ ਸਿੰਘ, ਸ੍ਰ: ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ੍ਰ: ਮਲਕੀਤ ਸਿੰਘ ਬਹਿੜਵਾਲ, ਸ੍ਰ: ਇੰਦਰ ਮੋਹਣ ਸਿੰਘ ‘ਅਨਜਾਣ’ ਤੇ ਸ੍ਰ: ਪ੍ਰਜਿੰਦਰ ਸਿੰਘ ਸੁਪਰਵਾਈਜ਼ਰ ਆਦਿ ਹਾਜ਼ਰ ਸਨ।

WRITTEN BY