Skip to content
Independent perspectives. Global stories.
BREAKING

ਭਾਰਤ ਵਿੱਚ ਦੋ ਕਾਨੂੰਨ : ਬਾਪੂ ਸੂਰਤ ਸਿੰਘ ਖਾਲਸਾ ਸਿੱਖ ਬੰਦੀਆਂ ਦੀ ਰਿਹਾਈ ਲਈ ਮਰਨ ਵਰਤ 7ਵੇਂ ਦਿਨ ’ਚ

Share this story

Page-1_30 ਲੁਧਿਆਣਾ, 22 ਜਨਵਰੀ (ਪੀ. ਟੀ.)- ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਸਿੱਖ ਬੰਦੀਆਂ ਦੀ ਰਿਹਾਈ ਲਈ ਸ਼ੁਰੂ ਕੀਤੇ ਗਏ ਸੰਘਰਸ਼ ਨੂੰ ਤੋੜ ਸਿਰੇ ਲਾਉਣ ਲਈ ਮਰਨ ਵਰਤ ਉ¤ਪਰ ਬੈਠੇ ਪੰਥ ਪ੍ਰਸਤ ਬਜ਼ੁਰਗ ਅਕਾਲੀ ਆਗੂ ਬਾਪੂ ਸੂਰਤ ਸਿੰਘ ਖਾਲਸਾ ਦੀ ਭੁੱਖ ਹੜਤਾਲ ਅੱਜ 7ਵੇਂ ਦਿਨ ਵਿੱਚ ਸ਼ਾਮਿਲ ਹੋ ਗਈ। ਉਹ ਲੁਧਿਆਣਾ ਨੇੜੇ ਪੈਂਦੇ ਆਪਣੇ ਜੱਦੀ ਪਿੰਡ ਹਸਨਪੁਰ ਵਿਖੇ ਹੀ ਮੋਰਚਾ ਲਾ ਕੇ ਬੈਠੇ ਹਨ। ਉਨ੍ਹਾਂ ਦਾ ਸਰੀਰ ਲਗਾਤਾਰ ਕਮਜ਼ੋਰ ਹੋ ਰਿਹਾ ਹੈ। ਪੰਥਕ ਹਲਕਿਆਂ ਵਿੱਚ ਉਨ੍ਹਾਂ ਦੀ ਸਿਹਤ ਪ੍ਰਤੀ ਡੂੰਘੀ ਚਿੰਤਾ ਪਾਈ ਜਾ ਰਹੀ ਹੈ।  ਇਸ ਦੌਰਾਨ ਬਾਪੂ ਖਾਲਸਾ ਨੇ ਕਿਹਾ ਕਿ ਉਹ ਭਾਈ ਗੁਰਬਖਸ਼ ਸਿੰਘ ਖਾਲਸਾ ਵੱਲੋਂ ਤੋੜੀ ਗਈ  ਅਰਦਾਸ ਨੂੰ ਸਿਰੇ ਚੜ੍ਹਾਉਣ ਲਈ ਆਪਣੀ ਜ਼ਿੰਦਗੀ ਲਗਾ ਦੇਣਗੇ। ਉਨ੍ਹਾਂ ਐਲਾਨ ਕੀਤਾ ਕਿ ਉਹ ਸਿੱਖ

ਰਾਜਸੀ ਬੰਦੀਆਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਣਗੇ। ਉਨ੍ਹਾਂ ਕਿਹਾ ਕਿ ਅਰਦਾਸ ਦਾ ਬਹੁਤ ਵੱਡਾ ਮਹੱਤਵ ਹੈ ਅਤੇ ਉਹ ਇਸ ਦਾ ਮਾਣ-ਸਤਿਕਾਰ ਕਾਇਮ ਰੱਖਣਗੇ।
ਇਸ ਦੌਰਾਨ ਬਾਪੂ ਖਾਲਸਾ ਪੂਰੀ ਚੜ੍ਹਦੀ ਕਲਾ ਵਿੱਚ ਹਨ। ਉਨ੍ਹਾਂ ਨੂੰ ਮਿਲਣ ਲਈ ਦੂਰੋਂ-ਦੂਰੋਂ ਲੋਕ ਆ ਰਹੇ ਹਨ। ਪੁਲਿਸ ਨੇ ਇਸ ਖੇਤਰ ਦੀ ਕਾਫੀ ਸਖਤ ਨਾਕਾਬੰਦੀ ਕੀਤੀ ਹੋਈ ਹੈ। ਬਾਪੂ ਖਾਲਸਾ ਨੇ ਦੋਸ਼ ਲਾਇਆ ਕਿ ਦੇਸ਼ ਚਿੱਚ ਦੋ ਕਾਨੂੰਨ ਕੰਮ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਸੀ ਕਿ ਸਿੱਖ ਬੰਦੀਆਂ ਨੂੰ ਕਾਨੂੰਨੀ ਸਜ਼ਾ ਤੋਂ ਵਧ ਜੇਲ੍ਹ ਵਿੱਚ ਰੱਖਣਾ ਮਨੁੱਖੀ ਅਧਿਕਾਰਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਦਾ ਪਤਾ ਲੈਣ ਲਈ ਅੱਜ ਮੋਗਾ, ਖੰਨਾ ਅਤੇ ਲੁਧਿਆਣਾ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚੀਆਂ। ਸਿੰਘ ਸਾਹਿਬ ਜਗਤਾਰ ਸਿੰਘ ਜਾਚਕ, ਭਾਈ ਗੁਰਦੀਪ ਸਿੰਘ ਬਠਿੰਡਾ, ਜਥੇਦਾਰ ਬੂਟਾ ਸਿੰਘ ਰਣਸੀਂਹਕੇ, ਭਾਈ ਜਤਿੰਦਰ ਸਿੰਘ ਈਸੜੂ, ਪ੍ਰਿੰਸੀਪਲ ਭੁਪਿੰਦਰ ਸਿੰਘ ਅਤੇ ਹੋਰ ਸਖਸ਼ੀਅਤਾਂ ਨੇ ਉਨ੍ਹਾਂ ਨਾਲ ਮੁਲਾਕਾਤ ਕੀਤੀ।
ਇਸ ਮੌਕੇ ’ਤੇ ਸੰਗਤ ਵੱਲੋਂ ਸੁਝਾਅ ਦਿੱਤਾ ਗਿਆ ਕਿ ਬਾਪੂ ਖਾਲਸਾ ਇਸ ਮੋਰਚੇ ਲਈ ਸਾਰੀਆਂ ਪੰਥਕ ਜਥੇਬੰਦੀਆਂ ਦੀ ਇੱਕ ਸਾਂਝੀ ਕਮੇਟੀ ਦਾ ਗਠਨ ਕਰੇ। ਇਸ ਦੌਰਾਨ ਬਾਪੂ ਖਾਲਸਾ ਨੇ ਸੰਗਤ ਨੂੰ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਇਹ ਮੋਰਚਾ ਕਿਸੇ ਜੱਥੇਬੰਦੀ ਜਾਂ ਵਿਅਕਤੀ ਦੀ ਤਰਫੋਂ ਨਹੀਂ ਲਾਇਆ ਸਗੋਂ ਉਨ੍ਹਾਂ ਨੇ ਸਮੁੱਚੇ ਪੰਥ ਅਤੇ ਕੌਮ ਵੱਲੋਂ ਹੀ ਇਹ ਜ਼ਿੰਮੇਵਾਰੀ ਚੁੱਕੀ ਹੈ।

WRITTEN BY