Skip to content
Independent perspectives. Global stories.
BREAKING

ਪਾਕਿਸਤਾਨ 26/11 ਹਮਲੇ ਦੇ ਦੋਸ਼ੀਆਂ ਨੂੰ ਕਟਹਿਰੇ ’ਚ ਖੜ੍ਹਾ ਕਰੇ : ਓਬਾਮਾ

Share this story

Page-1_03 ਨਵੀਂ ਦਿੱਲੀ, 23 ਜਨਵਰੀ (ਪੀ. ਟੀ.)- ਆਪਣੇ ਭਾਰਤ ਦੌਰੇ ਤੋਂ ਪਹਿਲਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਨੇ ਪਾਕਿਸਤਾਨ ਨੂੰ ਕਿਹਾ ਕਿ ਉਹ ਅੱਤਵਾਦ ਵਿਰੁੱਧ ਕਾਰਵਾਈ ਕਰੇ ਤੇ 26/11 ਮੁੰਬਈ ਹਮਲੇ ਦੇ ਦੋਸ਼ੀਆਂ ਨੂੰ ਕਟਹਿਰੇ ‘ਚ ਖੜ੍ਹਾ ਕਰੇ। ਇੰਡੀਆ ਟੂਡੇ ਦੇ ਤਾਜਾ ਅੰਕ ‘ਚ ਪ੍ਰਕਾਸ਼ਿਤ ਵਿਸ਼ੇਸ਼ ਗੱਲਬਾਤ ‘ਚ ਓਬਾਮਾ ਨੇ ਕਿਹਾ ਕਿ ਪਾਕਿਸਤਾਨ ਵਿਚ ਅੱਤਵਾਦੀਆਂ ਦੀ ਸੁਰੱਖਿਅਤ ਛੁੱਪਣਗਾਹਾਂ ਨੂੰ ਪ੍ਰਵਾਨ ਨਹੀਂ ਕੀਤਾ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਉਹ ਸਪਸ਼ਟ ਕਰਦੇ ਹਨ ਕਿ ਅੱਤਵਾਦ ਨਾਲ ਨਜਿੱਠਣ ਲਈ ਅਮਰੀਕਾ ਪਾਕਿਸਤਾਨ ਦੇ ਨਾਲ ਹੈ ਤੇ ਮੁੰਬਈ ਹਮਲੇ ਦੇ ਦੋਸ਼ੀਆਂ ਨੂੰ ਹਰ ਹਾਲਤ ’ਚ ਸਜ਼ਾ ਮਿਲਣੀ ਚਾਹੀਦੀ ਹੈ।ਰਾਸ਼ਟਰਪਤੀ ਓਬਾਮਾ ਨੇ ਕਿਹਾ ਕਿ ਜੀ 20 ਦੀ ਭੂਮਿਕਾ ਨੂੰ ਵੱਡਾ ਕੀਤਾ ਜਾਣਾ ਚਾਹੀਦਾ

ਹੈ ਤਾਂ ਜੋ ਭਾਰਤ ਸਮੇਤ ਦੂਸਰੀਆਂ ਉਭਰਦੀਆਂ ਅਰਥਵਿਵਸਥਾਵਾਂ ਦੀ ਆਵਾਜ਼ ਸੁਣੀ ਜਾ ਸਕੇ। ਉਨ੍ਹਾਂ ਕਿਹਾ ਕਿ ਮੈਨੂੰ ਲਗਦਾ ਹੈ ਕਿ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਵਿੱਚ ਭਾਰਤ ਨੂੰ ਸਥਾਈ ਮੈਂਬਰ ਦੇ ਤੌਰ ’ਤੇ ਸ਼ਾਮਿਲ ਕਰਨਾ ਚਾਹੀਦਾ ਹੈ।

WRITTEN BY