ਨਵੀਂ ਦਿੱਲੀ, 25 ਜਨਵਰੀ (ਪੀ. ਟੀ.)- ਨਰਿੰਦਰ ਮੋਦੀ ਸਰਕਾਰ ਨੇ ਜਲਦ ਪੇਸ਼ ਹੋਣ ਵਾਲੀ ਨਵੀਂ ਰਾਸ਼ਟਰੀ ਹੁਨਰ ਵਿਕਾਸ ਨੀਤੀ ਦੇ ਤਹਿਤ 2020 ਤੱਕ 30 ਕਰੋੜ ਲੋਕ ਹਰ ਚਾਰ ਵਿਚੋਂ ਇਕ ਭਾਰਤੀ ਨੂੰ ਹੁਨਰ ਪ੍ਰਦਾਨ ਕਰਨ ਦਾ ਮਹੱਤਵਪੂਰਨ ਟੀਚਾ ਰੱਖਿਆ ਹੈ ਤਾਂ ਜੋ ਉਨ੍ਹਾਂ ਨੂੰ ਰੋਜਗਾਰ ਹਾਸਲ ਕਰਨ ‘ਚ ਮਦਦ ਕੀਤੀ ਜਾ ਸਕੇ। ਪ੍ਰਧਾਨ ਮੰਤਰੀ ਮੋਦੀ ਨੇ ਮੰਨਿਆ ਕਿ ਇਸ ਟੀਚੇ ਨੂੰ ਪ੍ਰਾਪਤ ਕਰਨ ਦੀ ਚੁਣੌਤੀ ਹੈ ਅਤੇ ਉਨ੍ਹਾਂ ਨੇ ਹਾਲ ਹੀ ‘ਚ ਹੁਨਰ ਵਿਕਾਸ ਅਤੇ ਲੇਬਰ ਮੰਤਰੀਆਂ ਦੀ ਬੈਠਕ ਦੀ ਪ੍ਰਧਾਨਗੀ ਕੀਤੀ। ਇਸ ਬੈਠਕ ‘ਚ ਉਨ੍ਹਾਂ ਨੇ ਸਰਕਾਰ ਦੇ ਕੋਲ ਮੌਜੂਦਾ ਸਰੋਤਾਂ ਰਾਹੀਂ ਸਿਖਲਾਈ ੇਦੇ ਸਬੰਧ ‘ਚ ਵਿਚਾਰ ਪ੍ਰਗਟ ਕੀਤੇ।ਕੇਂਦਰੀ ਕੌਸ਼ਲ ਵਿਕਾਸ ਤੇ ਉਦਮਸ਼ੀਲਤਾ ਮੰਤਰੀ ਰਾਜੀਵ ਪ੍ਰਤਾਪ ਰੂਡੀ ਨੇ ਇਕ ਮੁਲਾਕਾਤ ਦੌਰਾਨ ਕਿਹਾ ਕਿ ਉਨ੍ਹਾਂ ਨੇ ਬਹੁਤ ਪਰੰਪਰਾਗਤ ਤਰੀਕੇ ਨਾਲ ਮੁਲਾਂਕਣ ਕੀਤਾ ਹੈ ਕਿ ਕਰੀਬ 30 ਕਰੋੜ ਲੋਕਾਂ ਨੂੰ ਹੁਨਰ ਪ੍ਰਦਾਨ ਕੀਤਾ ਜਾਵੇਗਾ।
2020 ਤੱਕ 30 ਕਰੋੜ ਲੋਕਾਂ ਨੂੰ ਹੁਨਰ ਸਿਖਲਾਈ : ਰੂਡੀ



