ਫਾਜ਼ਿਲਕਾ, 25 ਜਨਵਰੀ (ਪਵਨ ਧੂੜੀਆ)- ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਲੋਕਾਂ ਨੂੰ ਵੋਟ ਦੇ ਹਕ ਦੇ ਸਹੀ ਇਸਤੇਮਾਲ, ਨਵੀਂਆਂ ਵੋਟਾ ਬਨਾਉਣ, ਲੋਕਤੰਤਰ ਦੀ ਮਜ਼ਬੂਤੀ ਦੇ ਕੰਮ ਕਰਨ ਲਈ ਪ੍ਰੇਰਿਤ ਕਰਨ ਦੇ ਮਨੋਰਥ ਵੱਜੋਂ ਅੱਜ ਰਾਸ਼ਟਰੀ ਵੋਟਰ ਦਿਵਸ ਤੇ ਜਾਗਰੂਕਤਾ ਰੈਲੀ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਤੋ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਇਸ ਮੌਕੇ ਜ਼ਿਲ੍ਹਾ ਚੋਣ ਅਫਸਰ ਸ. ਮਨਜੀਤ ਸਿੰਘ ਬਰਾੜ ਨੇ ਕਿਹਾ ਕਿ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਲੋਕਤੰਤਰ ਦੀ ਮਜਬੂਤੀ ਲਈ ਵੱਧ ਤੋਂ ਵੱਧ ਲੋਕਤੰਤਰੀ ਪ੍ਰਣਾਲੀ ਵਿਚ ਭਾਗ ਲਇਏ ਅਤੇ ਨੌਜਵਾਨਾਂ ਦੀਆਂ ਨਵੀਆਂ ਵੋਟਾਂ ਬਣਾਉਣ ਅਤੇ ਵੋਟ ਦੇ ਹੱਕ ਦੇ ਸਹੀ ਇਸਤੇਮਾਲ ਲਈ ਪ੍ਰੇਰਿਤ ਕਰਿਏ । ਇਹ ਰੈਲੀ ਸ਼ਹਿਰ ਦੇ ਮੇਨ ਬਜਾਰਾਂ ਵਿੱਚੋਂ ਹੁੰਦੀ ਹੋਈ ਐਸ.ਕੇ.ਬੀ.ਡੀ.ਏ.ਵੀ. ਸੈਨੇਟਰੀ ਸੀਨੀਅਰ ਸੰਕੈਡਰੀ
ਪਬਲਿਕ ਸਕੂਲ ਵਿਖੇ ਪਹੁੰਚੀ ਜਿਥੇ ਇਸ ਰਾਸ਼ਟਰੀ ਵੋਟਰ ਦਿਵਸ ਨੂੰ ਬਹੁਤ ਹੀ ਧੂਮ-ਧਾਮ ਨਾਲ ਮਨ੍ਹਾਇਆ ਗਿਆ। ਇਸ ਮੌਕੇ ਉਹਨਾਂ ਦੇ ਨਾਲ ਸ਼੍ਰੀ ਸੁਭਾਸ਼ ਖਟਕ ਐਸ.ਡੀ.ਐਮ. ਫਾਜਿਲਕਾ, ਸ਼੍ਰੀ ਸੁਖਦੀਪ ਸਿੰਘ ਬੱਲ ਡੀ.ਈ.ਓ. (ਸੈ.), ਸ਼੍ਰੀ ਹਰੀ ਚੰਦ ਕੰਬੋਜ ਡੀ.ਈ.ਓ. (ਐ.) ਅਤੇ ਸਕੂਲ ਦਾ ਸਟਾਫ ਵੀ ਹਾਜ਼ਰ ਸੀ ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ਵਿਚ ਜਿਲ੍ਹਾ ਪੱਧਰੀ ਸਮਾਗਮ ਐਸ.ਕੇ.ਬੀ.ਡੀ.ਏ.ਵੀ. ਸੈਨੇਟਰੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਪੈਂਚਾਂਵਾਲੀ ਵਿਖੇ ਕਰਵਾਇਆ ਗਿਆ। ਇਸ ਸਮਾਗਮ ਵਿਚ ਵਧੀਕ ਜਿਲ੍ਹਾ ਚੋਣ ਅਫਸਰ ਕਮ ਵਧੀਕ ਡਿਪਟੀ ਕਮਿਸ਼ਨਰ ਸ. ਚਰਨਦੇਵ ਸਿੰਘ ਮਾਨ ਨੇ ਮੁੱਖ ਮਹਿਮਾਣ ਵੱਜੋਂ ਸ਼ਿਰਕਤ ਕੀਤੀ ।ਇਸ ਦੇ ਨਾਲ ਹੀ ਭਾਸ਼ਣ ਪ੍ਰਤਿਯੋਗਤਾ, ਲੇਖ ਮੁਕਾਬਲੇ ਅਤੇ ਪੇਟਿੰਗ ਮੁਕਾਬਲੇ ਵਿੱਚ ਪਹਿਲੇ ਅਤੇ ਦੂਜੇ ਸਥਾਨਾਂ ਤੇ ਆਏ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।



