Skip to content
Independent perspectives. Global stories.
BREAKING

ਬਾਦਲ ਵੱਲੋਂ ਸਮਾਜਿਕ ਬੁਰਾਈਆਂ ਵਿਰੁੱਧ ਫੈਸਲਾਕੁੰਨ ਜੰਗ ਆਰੰਭਣ ਦਾ ਸੱਦਾ

Share this story

ਐਸ.ਏ.ਐਸ. ਨਗਰ, 27 ਜਨਵਰੀ (ਪੀ. ਟੀ.)- ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਸਾਰੀਆਂ ਸਿਆਸੀ ਪਾਰਟੀਆਂ ਗੈਰ ਸਰਕਾਰੀ ਸੰਸਥਾਵਾਂ, ਸਵੈ ਇਛਕ ਅਤੇ ਸਮਾਜ ਸੰਸਥਾਵਾਂ ਨੂੰ ਸੌੜੀਆਂ ਸਿਆਸੀ ਵਲਗਣਾਂ ਤੋਂ ਉੱਪਰ ਉਠਕੇ ਪੰਜਾਬ ਦੇ ਲੋਕਾਂ ਦੇ ਹਿੱਤਾਂ ਲਈ ਸਮਾਜਿਕ ਬੁਰਾਈਆਂ ਖਾਸ ਕਰ ਨਸ਼ਿਆਂ ਵਿਰੁਧ ਜੰਗ ਆਰੰਭਣ ਦੀ ਅਪੀਲ ਕੀਤੀ।66ਵੇਂ ਗਣਤੰਤਰਤਾ ਦਿਸਵ ਦੇ ਮੌਕੇ ਸਥਾਨਿਕ ਸਰਕਾਰੀ ਕਾਲਜ ਵਿੱਚ ਰਾਜ ਪੱਧਰੀ ਸਮਰੋਹ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਨੇ ਨਸ਼ਿਆਂ, ਬਾਲੜੀ ਭਰੂਣ ਹੱਤਿਆ, ਵਾਤਾਵਰਣ ਪ੍ਰਦੂਸ਼ਣ, ਬੇਰੁਜਗਾਰੀ, ਅਨਪੜ੍ਹਤਾ ਅਤੇ ਆਰਥਿਕ ਨਾਬਰਾਬਰੀ ਵਰਗੀਆਂ ਸਮਾਜਿਕ ਬੁਰਾਈਆਂ ਵਿਰੁਧ ਨਿਸ਼ਾਨਿਆਂ ਦੀ ਪ੍ਰਾਪਤੀ ਹੋਣ ਤੱਕ ਫੈਸਲਾਕੁੰਨ ਜੰਗ ਦਾ ਸੱਦਾ ਦਿੱਤਾ। ਸਹੀ ਮਾਇਨਿਆਂ ਵਿੱਚ ਸੰਘੀ ਢਾਂਚੇ ਦੀ ਸਥਾਪਤੀ ’ਤੇ ਜੋਰ ਦਿੰਦੇ ਹੋਏ ਮੁੱਖ ਮੰਤਰੀ ਨੇ ਦੇਸ਼ ਵਾਸੀਆਂ ਖਾਸ ਕਰ ਪੰਜਾਬੀਆਂ ਨੂੰ ਇਸ ਇਤਿਹਾਸਕ ਦਿਵਸ ’ਤੇ ਦੇਸ਼ ਨੂੰ

ਸਹੀ ਅਰਥਾਂ ਵਿੱਚ ਧਰਮ ਨਿਰਪੱਖ, ਗਣਰਾਜ, ਜਮਹੂਰੀ ਅਤੇ ਸੰਘ ਬਨਾਉਣ ਦਾ ਸੱਦਾ ਦਿੱਤਾ। ਇਸ ਮੌਕੇ ਮੈਂਬਰ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਮੰਤਰੀ ਦੇ ਕੌਮੀ ਮਾਮਲੇ ਅਤੇ  ਮੀਡੀਆ ਸਲਾਹਕਾਰ ਸ੍ਰੀ ਹਰਚਰਨ ਬੈਂਸ, ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ, ਚੇਅਰਪਰਸਨ ਪੰਜਾਬ ਰਾਜ ਮਹਿਲਾ ਕਮਿਸ਼ਨ ਬੀਬੀ ਪਰਮਜੀਤ ਕੌਰ ਲਾਂਡਰਾਂ, ਜਿਲ੍ਹਾ ਪ੍ਰਧਾਨ ਜਥੇਦਾਰ ਉਜਾਗਰ ਸਿੰਘ ਬਡਾਲੀ, ਜਥੇਬੰਦਕ ਸਕੱਤਰ ਜਥੇਦਾਰ ਅਮਰੀਕ ਸਿੰਘ ਮੋਹਾਲੀ, ਚੇਅਰਪਰਸਨ ਜਿਲ੍ਹਾ ਯੋਜਨਾ ਕਮੇਟੀ ਸ੍ਰੀਮਤੀ ਅਮਨਜੋਤ ਕੌਰ ਰਾਮੂਵਾਲੀਆ, ਚੇਅਰਪਰਸਨ ਜਿਲ੍ਹਾ ਯੋਜਨਾ ਕਮੇਟੀ ਬੀਬੀ ਪਰਮਜੀਤ ਕੌਰ ਬਡਾਲੀ , ਮੁੱਖ ਸਕੱਤਰ ਪੰਜਾਬ ਸਰਕਾਰ ਸ੍ਰੀ ਸਰਵੇਸ਼ ਕੌਸ਼ਲ, ਪ੍ਰਮੁੱਖ ਸਕੱਤਰ/ ਸੀ.ਐਮ ਪੰਜਾਬ ਸ੍ਰੀ ਐਸ.ਕੇ. ਸੰਧੂ, ਡਾਇਰੈਕਟਰ ਜਨਰਲ ਪੰਜਾਬ ਪੁਲਿਸ ਸ੍ਰ੍ਰੀ ਸਮੁੇਧ ਸੈਣੀ, ਆਈ.ਜੀ. ਪੁਲਿਸ ਪਟਿਆਲਾ ਜ਼ੋਨਲ ਸ੍ਰ: ਪਰਮਜੀਤ ਸਿੰਘ ਗਿੱਲ , ਡੀ.ਆਈ.ਜੀ. ਰੂਪਨਗਰ ਰੇਂਜ ਸ੍ਰੀ ਆਰ.ਕੇ. ਜੈਸਵਾਲ, ਡਿਪਟੀ ਕਮਿਸ਼ਨਰ ਸ੍ਰੀ ਤੇਜਿੰਦਰਪਾਲ ਸਿੰਘ ਸਿੱਧੂ,  ਜਿਲ੍ਹਾ ਪੁਲਿਸ ਮੁਖੀ ਸ. ਗੁਰਪ੍ਰੀਤ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ)   ਸ੍ਰੀ ਪੁਨੀਤ ਗੋਇਲ, ਐਸ.ਡੀ.ਐਮ ਸ੍ਰੀ ਲਖਮੀਰ ਸਿੰਘ, ਡੀ.ਪੀ.ਆਈ (ਸੈ.ਸਿੱ) ਸ. ਬਲਬੀਰ ਸਿੰਘ ਢੋਲ, ਸਹਾਇਕ ਕਮਿਸ਼ਨਰ (ਜ) ਜਸ਼ਨਪ੍ਰੀਤ ਕੌਰ ਗਿੱਲ, ਕਮਿਸ਼ਨਰ ਨਗਰ ਨਿਗਮ ਸ੍ਰੀ ਓਮਾ ਸ਼ੰਕਰ ਗੁਪਤਾ, ਸਹਾਇਕ ਕਰ ਤੇ ਆਬਕਾਰੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ, ਪੀ.ਏ.ਸੀ ਮੈਂਬਰ ਸ਼੍ਰੋਮਣੀ ਅਕਾਲੀ ਦਲ ਸ. ਕਿਰਨਬੀਰ ਸਿੰਘ ਕੰਗ, ਐਸ.ਏ.ਐਸ ਨਗਰ ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸ੍ਰੋਮਣੀ ਅਕਾਲੀ ਦਲ  ਸ੍ਰ: ਜੋਗਿੰਦਰ ਸਿੰਘ ਸਲੈਚ, ਮੈਂਬਰ ਐਸ.ਜੀ.ਪੀ.ਸੀ ਸ੍ਰ: ਚਰਨਜੀਤ ਸਿੰਘ ਕਾਲੇਵਾਲ, ਮੀਤ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ਮਨਮੋਹਨ ਕੌਰ, ਜਿਲ੍ਹਾ ਪ੍ਰਧਾਨ ਇਸਤਰੀ ਅਕਾਲੀ ਦਲ ਬੀਬੀ ਕੁਲਦੀਪ ਕੌਰ ਕੰਗ ਆਦਿ ਮੌਜੂਦ ਸਨ।

WRITTEN BY