Skip to content
Independent perspectives. Global stories.
BREAKING

ਚਾਰ ਕਾਂਗਰਸੀ ਪਰਿਵਾਰ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਲ

Share this story

ਸ਼ਾਹਕੋਟ, 28 ਜਨਵਰੀ (ਸੁਰਿੰਦਰ ਸਿੰਘ ਪਦਮ)- ਇੱਥੋਂ ਦੇ ਚਾਰ ਕਾਂਗਰਸੀ  ਪਰਿਵਾਰ ਪਾਰਟੀ ਨੂੰ ਤਿਲਾਂਜ਼ਲੀ ਦੇ ਕੇ ਸ਼ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਨੂੰ ਛੱਡਣ ਵਾਲੇ ਭੀਮ ਸੈਨ ਵਡੈਹਰਾ,ਸ਼ੁਭਾਸ਼ ਚੰਦਰ ਵਡੈਹਰਾ,ਤਰਸੇਮ ਭੋਤੀ ਅਤੇ ਰਾਮ ਵਡੈਹਰਾ ਦਾ ਪਰਿਵਾਰ ਸ਼ਾਮਲ ਹੈ। ਉਕਤ ਪਰਿਵਾਰਾਂ ਨੂੰ ਸ਼ਰੋਮਣੀ ਅਕਾਲੀ ਦਲ (ਬ) ਵਿਚ ਸ਼ਾਮਲ ਕਰਨ ਲਈ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦੇ ਟਰਾਂਸਪੋਰਟ ਮੰਤਰੀ ਜਥੇਦਾਰ ਅਜੀਤ ਸਿੰਘ ਕੋਹਾੜ ਨੇ ਕਿਹਾ ਕਿ ਸ਼ਰੋਮਣੀ ਅਕਾਲੀ ਦਲ (ਬ) ਜਾਤ,ਧਰਮ ਅਤੇ ਹੋਰ ਕਿਸੇ ਵੀ ਪ੍ਰਕਾਰ ਦੇ ਵਖਰੇਵੇਂ ਤੋਂ ਉੱਪਰ ਉੱਠਕੇ ਹਰ ਧਰਮ ਦਾ ਸਤਿਕਾਰ ਕਰਦਾ ਹੈ। ਉਨ੍ਹਾਂ ਕਿਹਾ ਕਿ ਸ਼ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਦੇ ਕੰਮਾਂ ਨੂੰ ਦੇਖਦੇ ਹੋਏ ਹੀ ਹੋਰਨਾਂ ਪਾਰਟੀਆਂ ਦੇ ਆਗੂ ਤੇ ਵਰਕਰ ਧੜਾਂਧੜ ਉਨ੍ਹਾਂ ਦੀ ਪਾਰਟੀ ‘ਚ ਸ਼ਾਮਲ ਹੋ ਰਹੇ ਹਨ। ਜਥੇਦਾਰ ਕੋਹਾੜ ਨੇ ਉਨ੍ਹਾਂ ਦੀ ਪਾਰਟੀ ‘ਚ ਸ਼ਾਮਿਲ ਹੋਣ

ਵਾਲੇ 4 ਪਰਿਵਾਰਾਂ ਦਾ ਭਰਪੂਰ ਸਵਾਗਤ ਕਰਦੇ ਹੋਏ ਉਨ੍ਹਾਂ ਨੂੰ ਪਾਰਟੀ ‘ਚ ਬਣਦਾ ਮਾਣ ਸਤਿਕਾਰ ਦੇਣ ਦਾ ਵਾਅਦਾ ਵੀ ਕੀਤਾ। ਇਸ ਮੌਕੇ ‘ਤੇ ਉਨ੍ਹਾਂ ਜੈਨ ਮੰਦਰ ਨੂੰ 2 ਲੱਖ ਰੁਪਏ ਦੀ ਗ੍ਰਾਂਟ ਦੇਣ ਦਾ ਐਲਾਨ ਵੀ ਕੀਤਾ। ਇਸ ਮੌਕੇ ‘ਤੇ ਮਾਰਕੀਟ ਕਮੇਟੀ ਸ਼ਾਹਕੋਟ ਦੇ ਚੇਅਰਮੈਨ ਜਥੇਦਾਰ ਚਰਨ ਸਿੰਘ ਸਿੰਧੜ,ਤਰਸੇਮ ਦੱਤ ਛੁਰਾ,ਮਦਨ ਲਾਲ ਅਰੋੜਾ,ਅੰਮ੍ਰਿਤ ਲਾਲ ਕਾਕਾ, ਪ੍ਰੇਮ ਅਰੋੜਾ,ਰਣਧੀਰ ਸਿੰਘ ਰਾਣਾ, ਅਨਵਰ ਮਸੀਹ ਅਤੇ ਸੁਰਿੰਦਰ ਸਿੰਘ ਐਮ ਸੀ ਨੇ ਵੀ ਸੰਬੋਧਨ ਕੀਤਾ।

WRITTEN BY