ਨਵੀਂ ਦਿੱਲੀ- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਇੱਥੇ ਦਾਅਵਾ ਕਰਦਿਆਂ ਕਿਹਾ ਕਿ ਅਕਾਲੀ ਦਲ ਜਿਹੇ ਸਮਰਪਿਤ ਵਰਕਰ ਕਿਸੇ ਵੀ ਪਾਰਟੀ ਦੇ ਕੋਲ ਨਹੀਂ ਹਨ। ਸ. ਬਾਦਲ ਨੇ ਅੱਜ ਦਿੱਲੀ ਵਿਖੇ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ ਦੇ ਨਿਵਾਸ ਵਿਖੇ ਪਾਰਟੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਨਾਲ ਗੱਠਜੋੜ ਦੇ ਆਧਾਰ ’ਤੇ 4 ਸੀਟਾਂ ਉ¤ਪਰ ਚੋਣ ਲੜ ਰਹੇ ਅਕਾਲੀ ਉਮੀਦਵਾਰਾਂ ਦੇ ਹੱਕ ਵਿੱਚ ਪੰਜਾਬ ਤੋਂ ਪ੍ਰਚਾਰ ਕਰਨ ਆਏ ਆਗੂਆਂ ਨੂੰ ਜ਼ਿੰਮੇਵਾਰੀਆਂ ਸੋਂਪੇ ਜਾਣ ਸਬੰਧੀ ਹੋਏ ਸਮਾਗਮ ਦੌਰਾਨ ਇਹ ਪ੍ਰਗਟਾਵਾ ਕੀਤਾ। ਪਾਰਟੀ ਦੇ ਲੋਕਸਭਾ ਅਤੇ ਰਾਜਸਭਾ ਮੈਂਬਰਾਂ, ਵਿਧਾਇਕਾਂ ਅਤੇ ਪੰਜਾਬ ਸਰਕਾਰ ਦੇ ਮੰਤਰੀਆਂ ਸਮੇਤ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੂੰ ਸੰਬੋਧਨ ਕਰਦੇ ਹੋਏ ਸ. ਸੁਖਬੀਰ ਸਿੰਘ ਬਾਦਲ ਨੇ ਇਸ ਵਾਰ ਅਕਾਲੀ ਦਲ ਵੱਲੋਂ 2013 ਦੀਆਂ ਦਿੱਲੀ ਵਿਧਾਨਸਭਾ ਚੋਣਾਂ ਦੀ ਤਰਜ਼ ਉ¤ਤੇ ਅਕਾਲੀ ਦਲ ਵੱਲੋਂ ਆਪਣੀਆਂ ਰਵਾਇਤੀ ਸੀਟਾਂ ਰਾਜੌਰੀ ਗਾਰਡਨ, ਹਰੀ ਨਗਰ, ਕਾਲਕਾਜੀ ਅਤੇ ਸ਼ਾਹਦਰਾ ਨੂੰ ਜਿੱਤਣ ਦਾ ਦਾਅਵਾ ਕੀਤਾ।



