Skip to content
Independent perspectives. Global stories.
BREAKING

ਸ. ਬਾਦਲ ਨੂੰ ਪਦਮ ਵਿਭੂਸ਼ਣ ਸਨਮਾਨ ਪੰਜਾਬ ਲਈ ਮਾਣ ਵਾਲੀ ਗੱਲ : ਮਲੂਕਾ

Share this story

ਬਠਿੰਡਾ, 29 ਜਨਵਰੀ (ਰਾਜੇਸ਼ ਗੋਇਲ)- ਸ. ਪ੍ਰਕਾਸ਼ ਸਿੰਘ ਬਾਦਲ ਮੁੱਖ ਮੰਤਰੀ ਪੰਜਾਬ ਸਰਪ੍ਰਸਤ ਸ਼੍ਰੋਮਣੀ ਅਕਾਲੀ ਦਲ ਨੂੰ ਪਦਮ ਵਿਭੂਸ਼ਣ ਸਨਮਾਨ ਦਿੱਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਸ. ਸਿਕੰਦਰ ਸਿੰਘ ਮਲੂਕਾ ਪੇਂਡੂ ਤੇ ਵਿਕਾਸ ਪੰਚਾਇਤ ਮੰਤਰੀ ਪੰਜਾਬ ਸਰਕਾਰ ਅਤੇ ਜ਼ਿਲ੍ਹੇ ਦੇ ਸਮੂਹ ਅਕਾਲੀ ਆਗੂਆਂ ਵੱਲੋਂ ਸ.  ਬਾਦਲ ਨੂੰ ਦੇਸ਼ ਦੇ ਦੂਜੇ ਸਰਵਉਚ ਨਾਗਰਿਕ ਸਨਮਾਨ ਮਿਲਣ ’ਤੇ ਮੁਬਾਰਕਬਾਦ ਦਿੰਦਿਆਂ ਆਖਿਆ ਕਿ ਇਹ ਮਾਣ ਵਾਲੀ ਗੱਲ ਹੈ ਕਿ ਇਹ ਸਨਮਾਨ ਹਾਸਿਲ ਕਰਨ ਵਾਲੇ ਸ. ਬਾਦਲ ਪੰਜਾਬ ਦੇ ਪਹਿਲੇ ਮੁੱਖ ਮੰਤਰੀ ਹਨ। ਸ. ਸਿਕੰਦਰ ਸਿੰਘ ਮਲੂਕਾ ਕੈਬਨਿਟ ਮੰਤਰੀ ਪੰਜਾਬ, ਸ. ਜਨਮੇਜਾ ਸਿੰਘ ਸੇਖੋਂ ਕੈਬਨਿਟ ਮੰਤਰੀ ਪੰਜਾਬ, ਸ੍ਰੀ ਸਰੂਪ ਚੰਦ ਸਿੰਗਲਾ ਮੁੱਖ ਸੰਸਦੀ ਸਕੱਤਰ, ਸ. ਮਹਿੰਦਰ ਸਿੰਘ ਸਿੱਧੂ ਵਿਧਾਇਕ ਤਲਵੰਡੀ ਸਾਬੋ, ਸ. ਦਰਸ਼ਨ ਸਿੰਘ ਕੋਟਫੱਤਾ ਵਿਧਾਇਕ ਬਠਿੰਡਾ ਦਿਹਾਤੀ, ਸ. ਅਮਰਜੀਤ ਸਿੰਘ ਸਿੱਧੂ ਚੇਅਰਮੈਨ ਮਿਲਕਫੈਡ, ਸ.

ਜਗਦੀਪ ਸਿੰਘ ਨਕੱਈ ਸਾਬਕਾ ਮੁੱਖ ਸੰਸਦੀ ਸਕੱਤਰ, ਸ. ਬਲਜੀਤ ਸਿੰਘ ਬੀੜ ਬਹਿਮਣ ਸਾਬਕਾ ਮੇਅਰ ਨਗਰ ਨਿਗਮ ਬਠਿੰਡਾ, ਡਾ.  ਪ੍ਰਕਾਸ਼ ਸ਼ਰਮਾ ਜ਼ਿਲ੍ਹਾ ਪ੍ਰੈ¤ਸ ਸਕੱਤਰ ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਸ. ਬਾਦਲ ਸੂਬੇ ਦੀ ਅਮਨ ਸ਼ਾਂਤੀ ਅਤੇ ਲੋਕਤੰਤਰੀ ਕਦਰਾਂ ਕੀਮਤਾਂ ਲਈ ਤਨ ਮਨ ਨਾਲ ਸੇਵਾ ਕਰ ਰਹੇ ਹਨ ਜਿਸ ਦੇ ਫਲਸਰੂਪ ਸੂਬੇ ਦੀ ਜਨਤਾ ਪਹਿਲਾਂ ਹੀ ਉਨ੍ਹਾਂ ਨੂੰ ਪੰਜ ਵਾਰ ਪੰਜਾਬ ਦਾ ਮੁੱਖ ਮੰਤਰੀ ਬਣਾ ਕੇ ਮਾਣ ਬਖਸ਼ ਚੁੱਕੀ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਵੀ ਸ. ਬਾਦਲ ਨੂੰ ਪਦਮ ਵਿਭੂਸ਼ਣ ਨਾਲ ਸਨਮਾਨਿਤ ਕਰਕੇ ਪੰਜਾਬ ਦੇ ਲੋਕਾਂ ਦੀਆਂ ਭਾਵਨਾਵਾਂ ਦੀ ਕਦਰ ਪਾਈ ਹੈ। ਇਨ੍ਹਾਂ ਅਕਾਲੀ ਆਗੂਆਂ ਨੇ ਕਿਹਾ ਕਿ ਸ. ਬਾਦਲ ਪਿਛਲੀ ਅੱਧੀ ਸਦੀ ਤੋਂ ਸੂਬੇ ਦੇ ਲੋਕਾਂ ਦੀ ਸੇਵਾ ਕਰ ਰਹੇ ਹਨ । ਸ. ਬਾਦਲ ਦੀ ਹੀ ਸੋਚ ਦਾ ਸਿੱਟਾ ਹੈ ਕਿ ਅੱਜ ਪੰਜਾਬ ’ਚ ਪੂਰਨ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਾ  ਕਾਇਮ ਹੈ ਅਤੇ ਪੰਜਾਬ ਵਿਕਾਸ ਦੀਆਂ ਨਵੀਆਂ ਮੰਜ਼ਿਲਾਂ ਛੂਹ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਬਾਦਲ ਸਦਾ ਪਾਰਟੀ ਲਈ ਪ੍ਰੇਰਨਾ ਸ੍ਰੋਤ ਰਹੇ ਹਨ ਤੇ ਉਨ੍ਹਾਂ ਦਾ ਲੰਬਾ ਸਿਆਸੀ ਤਜੁਰਬਾ ਹੀ ਪੰਜਾਬ ਨੂੰ ਦੇਸ਼ ਦੇ ਮੂਹਰਲੇ ਸੂਬਿਆਂ ਵਿੱਚ ਸ਼ਾਮਿਲ ਕਰਦਾ ਹੈ। ਇਨ੍ਹਾਂ ਅਕਾਲੀ ਆਗੂਆਂ ਨੇ ਕਿਹਾ ਕਿ ਇਹ ਮਾਣ ਦੀ ਗੱਲ ਹੈ ਕਿ ਸ. ਪ੍ਰਕਾਸ਼ ਸਿੰਘ ਬਾਦਲ ਪੰਜਾਬ ਦੇ ਪਹਿਲੀ ਵਾਰ ਸਭ ਤੋਂ ਘੱਟ ਉਮਰ ਦੇ ਮੁੱਖ ਮੰਤਰੀ ਬਣੇ ਸਨ ਅਤੇ ਹੁਣ ਪੰਜਵੀਂ ਵਾਰ ਪੰਜਾਬ ਦੇ ਸਭ ਤੋਂ ਵੱਡੀ ਉਮਰ ਦੇ ਮੁੱਖ ਮੰਤਰੀ ਹਨ। ਸ. ਬਾਦਲ ਨੂੰ ਪਦਮ ਵਿਭੂਸ਼ਣ ਸਨਮਾਨ ਦਿੱਤੇ ਜਾਣ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਅਤੇ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

WRITTEN BY