ਨਵੀਂ ਦਿ¤ਲੀ, 1 ਫਰਵਰੀ (ਪੀ. ਟੀ.)- ਦਿ¤ਲੀ ਦੇ ਮੁ¤ਖ ਮੰਤਰੀ ਦੇ ਰੂਪ ’ਚ ਪਿਛਲੇ ਸਾਲ 49 ਦਿਨਾਂ ਦੇ ਕਾਰਜਕਾਲ ਦੌਰਾਨ ਆਪਣੇ ਰਵ¤ਈਏ ਲਈ ਇਕ ਵਾਰ ਫਿਰ ਖੇਦ ਪ੍ਰਗਟ ਕਰਦੇ ਹੋਏ ਆਪ ਨੇਤਾ ਅਰਵਿੰਦ ਕੇਜਰੀਵਾਲ ਨੇ ਫਿਰ ਤੋਂ ਅਸਤੀਫਾ ਨਾ ਦੇਣ ਦਾ ਵਾਅਦਾ ਕੀਤਾ। ਕੇਜਰੀਵਾਲ ਨੇ ਕਿਹਾ ਕਿ ਦਿ¤ਲੀ ‘ਚ ਕਾਫ਼ੀ ਲੋਕ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਦੇ ਇਸ ਕਦਮ ਨਾਲ ਉਨ੍ਹਾਂ ਦਾ ਮਨੋਬਲ ਡਿ¤ਗਿਆ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸਾਲ ਮਈ ’ਚ ਪਾਰਟੀ ਨੇ ਇਸਦੇ ਕਾਰਨ ਪੈਦਾ ਹੋਈ ਨਿਰਾਸ਼ਾ ਦੇ ਲਈ ਲੋਕਾਂ ਤੋਂ ਮੁਆਫੀ ਮੰਗੀ ਸੀ ਅਤੇ ਇਕ ਵਾਰ ਫਿਰ ਉਨ੍ਹਾਂ ਤੋਂ ਮੁਆਫੀ ਮੰਗਦੇ ਹਨ।
ਫਿਰ ਤੋਂ ਅਸਤੀਫਾ ਨਾ ਦੇਣ ਦਾ ਵਾਅਦਾ : ਕੇਜਰੀਵਾਲ



