ਫਿਰੋਜ਼ਪੁਰ, 2 ਫਰਵਰੀ (ਕਪੂਰ)-ਮਮਦੋਟ ਦੇ ਅਧੀਨ ਆਉਂਦੇ ਪਿੰਡ ਪੀਰ ਖਾਂ ਸ਼ੇਖ ਵਿਖੇ ਨਹਿਰੂ ਯੁਵਾ ਕੇਂਦਰ ਫਿਰੋਜ਼ਪੁਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ਼ਹੀਦ ਊਧਮ ਸਿੰਘ ਯੂਥ ਕਲੱਬ ਦੇ ਸਹਿਯੋਗ ਨਾਲ ‘ਬੇਟੀ ਬਚਾਓ ਬੇਟੀ ਪੜ੍ਹਾਓ ਤਹਿਤ ਭਰੂਣ ਹੱਤਿਆ ਸਬੰਧੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਵਜੋਂ ਜ਼ਿਲ੍ਹਾ ਪ੍ਰੋਜੈਕਟ ਅਫਸਰ ਜਗਤਾਰ ਸਿੰਘ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਿਰੋਜ਼ਪੁਰ ਦੇ ਇੰਦਰਪਾਲ ਸਿੰਘ ਅਤੇ ਬਲਾਕ ਪ੍ਰਧਾਨ ਵਿਕਰਮਜੀਤ ਸਿੰਘ ਪੋਜੋਕੇ ਪਹੁੰਚੇ। ਇਸ ਮੌਕੇ ਮੁੱਖ ਮਹਿਮਾਨ ਜਗਤਾਰ ਸਿੰਘ ਨੇ ਦੱਸਿਆ ਕਿ ਲੜਕਿਆਂ ਦਾ ¦ਿਗ ਅਨਪਾਤ ਘੱਟਦਾ ਜਾ ਰਿਹਾ ਹੈ ਜੋ ਕਿ ਇਕ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਨੇ ਦੱਸਿਆ ਕਿ ਲੜਕੀਆਂ ਦੀ ਗਿਣਤੀ ਲੜਕਿਆਂ ਨਾਲ ਬਹੁਤ ਘੱਟ ਹੈ। ਉਨ੍ਹਾਂ ਨੇ ਦੱਸਿਆ ਕਿ ਸਾਨੂੰ ਲੜਕੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ। ਇਸ ਮੌਕੇ ਇੰਦਰਪਾਲ ਸਿੰਘ ਨੇ ਵੀ ਭਰੂਣ
ਹੱਤਿਆ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸੈਮੀਨਾਰ ਦੌਰਾਨ ਬਲਾਕ ਪ੍ਰਧਾਨ ਵਿਕਰਮਜੀਤ ਪੋਜੋਕੇ ਉਤਾੜ ਨੇ ਹਾਜ਼ਰ ਲੋਕਾਂ ਨੂੰ ਦੱਸਿਆ ਕਿ ਸਾਨੂੰ ਲੜਕੀਆਂ ਕੁੱਖ ਵਿਚ ਕਤਲ ਨਹੀਂ ਕਰਵਾਉਣੀਆਂ ਚਾਹੀਦੀਆਂ। ਉਨ੍ਹਾਂ ਨੇ ਦੱਸਿਆ ਕਿ ਜੇਕਰ ਅਸੀਂ ਲੜਕੀਆਂ ਨੂੰ ਕੁੱਖ ਵਿਚ ਹੀ ਕਤਲ ਕਰਵਾਂਗੇ ਤਾਂ ਨੂੰਹਾਂ ਕਿੱਥੋਂ ਲੈ ਕੇ ਆਵਾਂਗੇ। ਸ਼ਹੀਦ ਊਧਮ ਸਿੰਘ ਕਲੱਬ ਦੇ ਪ੍ਰਧਾਨ ਲਖਵਿੰਦਰ ਸਿੰਘ ਨੇ ਦੱਸਿਆ ਅੱਜ ਦੇ ਜ਼ਮਾਨੇ ਵਿਚ ਲੜਕੀਆਂ ਵੀ ਲੜਕਿਆਂ ਨਾਲੋਂ ਘੱਟ ਨਹੀਂ ਹਨ ਅਤੇ ਉਹ ਹਰੇਕ ਕੰਮਕਾਰ ਲੜਕਿਆਂ ਦੇ ਬਰਾਬਰ ਕਰਦੀਆਂ ਹਨ। ਸਾਨੂੰ ਲੜਕੀਆਂ ਨੂੰ ਵੱਧ ਤੋਂ ਪੜਾਉਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਪੈਰਾਂ ਤੇ ਖੜੀਆਂ ਹੋ ਸਕਣ। ਇਸ ਮੌਕੇ ਪਿੱਪਲ ਸਿੰਘ, ਨੰਬਰਦਾਰ ਸ਼ਿੰਗਾਰਾ ਸਿੰਘ, ਰਵਿੰਦਰ ਬਾਵਾ ਖਜ਼ਾਨਚੀ, ਰੇਸ਼ਮ ਸਿੰਘ ਸਕੱਤਰ, ਰਮਨ ਭੁੱਲਰ, ਬਲਜਿੰਦਰ ਭੁੱਲਰ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ, ਕੁਲਦੀਪ ਸਿੰਘ, ਚਮਕੌਰ ਸਿੰਘ, ਗੁਰਜੰਟ ਸਿੰਘ, ਸਬੇਗ ਸਿੰਘ ਨੰਬਰਦਾਰ, ਆਂਗਣਵਾੜੀ ਵਰਕਰ ਗੁਰਮੀਤ ਕੌਰ, ਸਕੂਲ ਟੀਚਰ ਕਿਰਨ ਬਾਲਾ, ਆਸ਼ਾ ਵਰਕਰ ਦਵਿੰਦਰ ਕੌਰ, ਸਾਬਕਾ ਸਰਪੰਚ ਜਸਵੰਤ ਸਿੰਘ ਪੀਰ ਖਾਂ ਸ਼ੇਖ ਆਦਿ ਵੀ ਹਾਜ਼ਰ ਸਨ।



