Skip to content
Independent perspectives. Global stories.
BREAKING

ਸਿੱਖਿਆ ਪ੍ਰੋਵਾਈਡਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਤੇ ਪੰਜਾਬ ਸਰਕਾਰ ਦੀ ਸਖਤ ਸ਼ਬਦਾਂ ਵਿਚ ਨਿੰਦਾ : ਜਸਬੀਰ ਸਿੰਘ

Share this story

ਫਿਰੋਜ਼ਪੁਰ, 2 ਫਰਵਰੀ (ਕਪੂਰ)-  ਸਿੱਖਿਆ ਪ੍ਰੋਵਾਈਡਰਾਂ ਦੀ ਮੀਟਿੰਗ ਗੁਰਦੁਆਰਾ ਵਿਖੇ ਹੋਈ। ਜਿਸ ਦੀ ਪ੍ਰਧਾਨਗੀ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਨੇ ਕੀਤੀ। ਪ੍ਰਧਾਨ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਕੰਮ ਕਰਦੇ ਰਮਸਾ, ਐਸ. ਐਸ. ਏ, ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ, ਏ. ਆਈ., ਦਫਤਰੀ ਕਰਮਚਾਰੀ ਐਸ. ਐਸ. ਏ. ਠੇਕੇ ਤੇ ਕੰਮ ਕਰ ਰਹੇ ਹਨ। ਇਨ੍ਹਾਂ ਕਰਮਚਾਰੀਆਂ ਨੂੰ ਤਿੰਨ ਸਾਲ ਤੋਂ ਲੈ ਕੇ 10 ਸਾਲ ਤੱਕ ਪੰਜਾਬ ਦੇ ਕਰਮਚਾਰੀਆਂ ਵਜੋਂ ਸੇਵਾ ਨਿਭਾਉਂਦੇ ਹੋ ਗਏ ਹਨ। ਪੰਜਾਬ ਸਰਕਾਰ ਇਨ੍ਹਾਂ ਅਧਿਆਪਕਾਂ ਤੇ ਕਰਮਚਾਰੀਆਂ ਨੂੰ ਪਹਿਲ ਦੇ ਆਧਾਰ ਤੇ ਰੈਗੂਲਰ ਕਰੇ। ਸੰਘਰਸ਼ਸ਼ੀਲ ਜਥੇਬੰਦੀ ਦੇ ਤੌਰ ਤੇ ਐਸ. ਐਸ. ਏ., ਰਮਸਾ ਅਧਿਆਪਕ ਆਪਣੀ ਰੈਗੂਲਰ ਦੀ ਮੰਗ ਨੂੰ ਲੈ ਕੇ ਰੋਪੜ ਵਿਖੇ ਸ਼ਾਂਤਮਈ ਢੰਗ ਨਾਲ ਰੈਲੀ ਕਰ ਰਹੇ ਸਨ, ਪਰ ਪੁਲਸ ਪ੍ਰਸ਼ਾਸਨ ਨੇ ਅੰਨ੍ਹਾ ਧੜ ਔਰਤ ਅਧਿਆਪਕਾਂ ਅਤੇ ਮਰਦ ਅਧਿਆਪਕਾਂ ਤੇ ਲਾਠੀਚਾਰਜ ਕੀਤਾ ਹੈ, ਜੋ ਬਹਤ

ਹੀ ਨਿੰਦਣਯੋਗ ਹੈ। ਜੇਕਰ ਸਰਕਾਰ ਇਸੇ ਤਰ੍ਹਾਂ ਨਾਦਰਸ਼ਾਹੀ ਰੁੱਖ ਅਪਣਾਉਂਦੀ ਰਹੀ ਤਾਂ ਪੰਜਾਬ ਸਰਕਾਰ ਨੂੰ ਆਉਣ ਵਾਲੀਆਂ ਚੋਣਾਂ ਵਿਚ ਭਾਰੀ ਨੁਕਸਾਨ ਉਠਾਉਣਾ ਪੈ ਸਕਦਾ ਹੈ। ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਬਿਨ੍ਹਾ ਸ਼ਰਤ ਕੰਮ ਕਰ ਰਹੇ ਕਰਮਚਾਰੀਆਂ ਨੂੰ ਰੈਗੂਲਰ ਕਰੇ। ਇਸ ਮੀਟਿੰਗ ਵਿਚ ਸੁਰਜੀਤ ਸਿੰਘ, ਰਾਜ ਕੁਮਾਰ, ਅਨਵਰ, ਅਮਰਜੀਤ, ਸਤਨਾਮ ਸਿੰਘ, ਰਮਨ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ।

WRITTEN BY