ਨਵੀਂ ਦਿੱਲੀ, 2 ਫਰਵਰੀ (ਪੀ. ਟੀ.)- ਹਰੀਨਗਰ ਖੇਤਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਦੇ ਸਾਂਝੇ ਉਮੀਦਵਾਰ ਸ. ਅਵਤਾਰ ਸਿੰਘ ਹਿਤ ਦੇ ਸਮਰਥਨ ਵਿੱਚ ਵਰਕਰਾਂ ਨੂੰ ਸੰਗਠਿਤ ਕਰਨ ਅਤੇ ਉਨ੍ਹਾਂ ਵਿੱਚ ਉਤਸ਼ਾਹ ਭਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਹਰੀਨਗਰ ਇਲਾਕੇ ਦੇ ਵਰਕਰਾਂ ਨਾਲ ਕਈ ਮੀਟਿੰਗਾਂ ਕੀਤੀਆਂ। ਸ. ਬਾਦਲ ਨੇ ਜਿੱਥੇ ਇਸ ਹਲਕੇ ਵਿੱਚ ਜਿੱਤ ਦਾ ਦਾਅਵਾ ਕੀਤਾ ਉੱਥੇ ਨਾਲ ਹੀ ਬਾਕੀ ਦੀਆਂ ਤਿੰਨ ਸੀਟਾਂ ਉੱਪਰ ਵੀ ਰਿਕਾਰਡ ਵੋਟਾਂ ਨਾਲ ਜਿੱਤ ਹਾਸਲ ਕਰਨ ਦੀ ਗੱਲ ਕਹੀ। ਸ. ਬਾਦਲ ਨੇ ਕਿਹਾ ਕਿ ਦਿੱਲੀ ਦੇ ਲੋਕ ਬੀਤੇ 13 ਮਹੀਨਿਆਂ ਦੇ ਦੌਰਾਨ ਧਰਨਿਆਂ ਅਤੇ ਸਿਆਸੀ ਕੁਪ੍ਰਚਾਰ ਦੀ ਸਿਆਸਤ ਤੋਂ ਤੰਗ ਆ ਚੁੱਕੇ ਹਨ ਅਤੇ ਕੇਵਲ ਦਿੱਲੀ ਦਾ ਵਿਕਾਸ
ਚਾਹੁੰਦੇ ਹਨ। ਉਨ੍ਹਾਂ ਕਿਹਾ ਹੈ ਕਿ ਦਿੱਲੀ ਵਿੱਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਹੀ ਸਾਂਝੀ ਸਰਕਾਰ ਦੇ ਸਕਦਾ ਹੈ। ਇਸ ਮੌਕੇ ਪਾਰਟੀ ਉਮੀਦਵਾਰ ਸ. ਅਵਤਾਰ ਸਿੰਘ ਹਿੱਤ, ਦਿੱਲੀ ਇਕਾਈ ਦੇ ਪ੍ਰਧਾਨ ਸ. ਮਨਜੀਤ ਸਿੰਘ ਜੀ.ਕੇ., ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਓਂਕਾਰ ਸਿੰਘ ਥਾਪਰ ਆਦਿ ਮੌਜੂਦ ਸਨ।



