Skip to content
Independent perspectives. Global stories.
BREAKING

ਪੁਲਿਸ ਨੇ ਵੱਡੀ ਤਦਾਦ ਵਿੱਚ ਨਸ਼ੀਲੇ ਪਦਾਰਥ ਕੀਤੇ ਬਰਾਮਦ : ਐਸ.ਐਚ.ਓ.

Share this story

ਬੋਹਾ/ਬੁਢਲਾਡਾ, 3 ਫਰਵਰੀ (ਅਮਨ ਮਹਿਤਾ/ਅਮਿਤ ਜਿੰਦਲ)- ਨਸ਼ੇ ਦੇ ਖਾਤਮੇ ਲਈ ਪੁਲਿਸ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਅਧੀਨ ਬੋਹਾ ਪੁਲਿਸ ਵੱਲੋਂ ਨਵੇਂ ਸਾਲ ਦੇ ਪਹਿਲੇ ਮਹੀਨੇ ‘ਚ 10 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋ 38 ਲੀਟਰ ਨਾਜਾਇਜ ਸ਼ਰਾਬ, 50 ਕਿਲੋ ਲਾਹਨ, 40 ਕਿਲੋ ਭੂਕੀ ਚੂਰਾ ਪੋਸਤ ਅਤੇ 15 ਨਸ਼ੀਲੀ ਦਵਾਈ ਦੀਆਂ  ਬੋਤਲਾਂ ਬਰਾਮਦ ਕੀਤੀਆਂ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐਸ.ਐਚ.ਓ ਇੰਸਪੈਕਟਰ ਰਣਵੀਰ ਸਿੰਘ ਭਲਵਾਨ ਨੇ ਦੱਸਿਆ ਕਿ ਉਪਰੋਕਤ ਵਿਅਕਤੀਆਂ ਦੇ ਖਿਲਾਫ ਮੁਕੱਦਮੇ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਨਸ਼ਾ ਤਸਕਰ ਨੂੰ ਬੱਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਦੀਆਂ ਪੰਚਾਇਤਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਨੌਜਵਾਨਾਂ ਨੂੰ ਨਸ਼ਿਆ ਤੋਂ ਦੂਰ ਰੱਖਣ ਲਈ ਪੁਲਿਸ ਨੂੰ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਹਲ ਮੁਸ਼ਕਿਲ ਦਾ ਹੱਲ ਲੱਭਿਆ ਜਾ ਸਕਦਾ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਪਿੰਡਾਂ ਵਿੱਚ ਠੀਕਰੀ ਪਹਿਰੇ ਯਕੀਨੀ ਬਣਾਉਣ।

WRITTEN BY