ਚੰਡੀਗੜ੍ਹ, 3 ਫਰਵਰੀ (ਪੀ. ਟੀ.)- ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਸੁਰਜੀਤ ਕੁਮਾਰ ਜਿਆਣੀ ਨੇ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਸਰਕਾਰ ਵਲੋਂ ਸਿਗਰਟ ਐਂਡ ਅਦਰ ਟੋਬੇਕੋ ਪ੍ਰੋਡਕਟਸ ਐਕਟ, 2003 (ਕੋਟਪਾ 2003) ਅਧੀਨ ਧਾਰਮਿਕ ਸਥਾਨਾਂ ਅਤੇ ਵਿਦਿਅਕ ਸੰਸਥਾਵਾਂ ਦੇ ਆਲੇ-ਦੁਆਲੇ ਤੰਬਾਕੂ, ਖੁਲੀ ਸਿਗਰਟ ਅਤੇ ਦੂਜ਼ੇ ਤੰਬਾਕੂ ਪਦਾਰਥਾਂ ’ਤੇ ਪੂਰੀ ਤਰ੍ਹਾਂ ਰੋਕ ਨੂੰ ਸਖਤਾਈ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੀ ਹਿਦਾਇਤ ਕੀਤੀ ਹੈ ।ਅ¤ਜ ਇਥੇ ਜ਼ਾਰੀ ਇਕ ਪ੍ਰੈਸ ਬਿਆਨ ਵਿਚ ਸ੍ਰੀ ਜਿਆਣੀ ਨੇ ਕਿਹਾ ਕਿ ਇਸ ਸਬੰਧੀ ਅਧਿਸੂਚਨਾ ਪਹਿਲਾਂ ਹੀ ਜ਼ਾਰੀ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਬੰਧਤ ਅਧਿਕਾਰੀਆਂ ਨੂੰ ਵਿਸ਼ੇਸ਼ ਤੌਰ ’ਤੇ ਇਸ ਸਬੰਧੀ ਵਿਦਿਅਕ ਸੰਸਥਾਵਾਂ, ਕਾਲਜ਼ਾਂ ਅਤੇ ਕੋਚਿੰਗ ਸੰਸਥਾਵਾਂ, ਸਕੂਲਾਂ ਤੇ ਕੜੀ ਨਜ਼ਰ ਰ¤ਖਣ ਲਈ ਕਿਹਾ ਗਿਆ ਹੈ ਅਤੇ ਇਨ੍ਹਾਂ ਸੰਸਥਾਵਾਂ ਦੇ 100 ਗਜ਼ ਦੇ ਘੇਰੇ ਵਿਚ ਕਿਸੇ ਵੀ ਪ੍ਰਕਾਰ ਦੀ ਤੰਬਾਕੂ ਪਦਾਰਥ ਅਤੇ ਖੁਲ੍ਹੀ ਸਿਗਰਟ ਦੇ ਵੇਚਣ ’ਤੇ ਪੂਰੀ ਤਰ੍ਹਾਂ ਰੋਕ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਸਬੰਧੀ ਅਣਗਹਿਲੀ ਕਰਨ ਵਾਲੇ ਨੂੰ ਸਖਤਾਈ ਨਾਲ ਨਿਪਟਿਆ ਜਾਵੇਗਾ। ਸਿਹਤ ਮੰਤਰੀ ਨੇ ਅ¤ਗੇ ਕਿਹਾ ਕਿ ਵਿਭਾਗ ਵਲੋਂ ਜਿਲ੍ਹਾਂ ਪ¤ਧਰੀ ਨਿਗਰਾਨ ਕਮੇਟਿਆਂ ਦਾ ਗਠਨ ਵੀ ਕੀਤਾ ਗਿਆ ਹੈ ਜੋਕਿ ਅਧਿਕਾਰ ਖੇਤਰ ਵਿਚ ਇਸ ਸਬੰਧੀ ਨਿਰੀਖਣ ਕਰਨਗੇ ਅਤੇ ਵਿਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ਨੇੜੇ ਇਸ ਤਰ੍ਹਾਂ ਦੇ ਖੋਖਾ ਜਾ ਦੁਕਾਨਾਂ ਦੀ ਚੈਕਿੰਗ ਕਰਨਗੇ। ਉਨ੍ਹਾਂ ਕਿਹਾ ਕਿ ਉਹ ਇਸ ਸਬੰਧੀ ਆਪਣੀ ਰਿਪੋਰਟ ਸੀਨੀਅਰ ਅਧਿਕਾਰੀਆਂ ਨੂੰ ਭੇਜਣਗੇ ਤਾਂ ਜੋ ਤੁਰੰਤ ਇਨ੍ਹਾਂ ਦੁਕਾਨਾਂ ਨੂੰ ਬੰਦ ਕਰਵਾਇਆ ਜਾ ਸਕੇ ਅਤੇ ਇਸ ਸਬੰਧੀ ਮਾਲਕਾਂ ਵਿਰੁਧ ਸਖਤ ਕਾਰਵਾਈ ਕੀਤੀ ਜਾ ਸਕੇ।



