Skip to content
Independent perspectives. Global stories.
BREAKING

ਕੇਜਰੀਵਾਲ ਦਾ ਵੋਟਿੰਗ ਮਸ਼ੀਨਾਂ ਨਾਲ ਛੇੜਛਾੜ ਦਾ ਦੋਸ਼

Share this story

ਨਵੀਂ ਦਿੱਲੀ, 3 ਫਰਵਰੀ (ਪੀ. ਟੀ.)- ਆਮ ਆਦਮੀ ਪਾਰਟੀ ਦੇ ਪ੍ਰਮੁੱਖ ਅਰਵਿੰਦ ਕੇਜਰੀਵਾਲ ਨੇ ਅੱਜ ਦੋਸ਼ ਲਗਾਇਆ ਕਿ ਸੱਤ ਫਰਵਰੀ ਨੂੰ ਹੋਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ‘ਚ ਭਾਜਪਾ ਦੀ ਮਦਦ ਲਈ ਇਲੈੱਕਟ੍ਰਾਨਿਕ ਵੋਟਿੰਗ ਮਸ਼ੀਨ (ਈ.ਵੀ.ਐਮ) ਨਾਲ ਛੇੜਛਾੜ ਕੀਤੀ ਜਾ ਰਹੀ ਹੈ। ਕੇਜਰੀਵਾਲ ਨੇ ਦਾਅਵਾ ਕੀਤਾ ਕਿ ਦਿੱਲੀ ਛਾਉਣੀ ‘ਚ ਇਸ ਤਰ੍ਹਾਂ ਦੀਆਂ ਚਾਰ ਮਸ਼ੀਨਾਂ ਦੇ ਨਿਰੀਖਣ ਤੋਂ ਬਾਅਦ ਅਜਿਹਾ ਪਾਇਆ ਗਿਆ ਹੈ। ਉਨ੍ਹਾਂ ਨੇ ਦੋਸ਼ ਲਗਾਇਆ ਕਿ ਜੋ ਵੀ ਬਟਨ ਦਬਾਇਆ ਗਿਆ, ਉਸ ਨਾਲ ਭਾਜਪਾ ਦੇ ਚੋਣ ਨਿਸ਼ਾਨ ਦੀ ਬੱਤੀ ਜਗੀ।ਉਨ੍ਹਾਂ ਨੇ ਕਿਹਾ ਕਿ ਵੱਡੇ ਪੱਧਰ ‘ਤੇ ਈ.ਵੀ.ਐਮ. ਨਾਲ ਛੇੜਛਾੜ ਕੀਤੀ ਜਾ ਰਹੀ ਹੈ।

WRITTEN BY