Skip to content
Independent perspectives. Global stories.
BREAKING

ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਦੇਸ਼ ਦਾ ਸਨਅਤੀ ਧੁਰਾ ਬਨਾਉਣ ’ਤੇ ਜ਼ੋਰ

Share this story

ਅੰਮ੍ਰਿਤਸਰ ਹਵਾਈ ਅੱਡੇ ਤੋਂ ਅੰਤਰ-ਰਾਸ਼ਟਰੀ ਉਡਾਨਾਂ ਜਾਰੀ ਰਹਿਣਗੀਆਂ

Page-1_14 ਭਸਮਾ (ਐਸ.ਏ.ਐਸ ਨਗਰ), 4 ਫਰਵਰੀ (ਪੀ. ਟੀ.)- ਸੂਬੇ ਨੂੰ ਦੇਸ਼ ਦਾ ਸਨਅਤੀ ਧੁਰਾ ਬਨਾਉਣ ’ਤੇ ਜ਼ੋਰ ਦਿੰਦਿਆ ਹੋਇਆ ਪੰਜਾਬ ਦੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਕੇਂਦਰ ਵਿੱਚ ਲਗਾਤਾਰ ਬਣਨ ਵਾਲੀਆਂ ਕਾਗਰਸ ਦੀਆਂ ਸਰਕਾਰਾਂ ਵਲੋਂ ਸੂਬੇ ਦੇ ਉਦਯੋਗ ਨੂੰ ਮਾਰੀ ਢਾਹ ਕਾਰਨ ਪੈਦਾ ਹੋਈ ਸਥਿਤੀ ਵਿੱਚੋਂ ਨਿਕਲਣ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਗਠਜੋੜ ਵਾਲੀ ਸਰਕਾਰ ਗੰਭੀਰ ਕੋਸ਼ਿਸ਼ਾਂ ਕਰ ਰਹੀ ਹੈ ਅਤੇ ਸੂਬੇ ਨੂੰ ਛੇਤੀ ਹੀ ਇਸ ਸਥਿਤੀ ਵਿੱਚੋਂ ਬਾਹਰ ਕੱਢ ਲਿਆ ਜਾਵੇਗਾ।ਅੱਜ ਇਥੇ ਅਤਿ ਆਧੁਨਿਕ ਸਿਗਮਾ-ਫਿਊਡੇਨਬਰਗ-ਐਨ.ਓ.ਕੇ (ਐਸ.ਐਫ.ਐਨ) ਆਇਲ ਸੀਲਜ਼ ਦਾ ਉਦਘਾਟਨ ਕਰਨ ਤੋਂ ਬਾਅਦ ਆਪਣੇ ਭਾਸ਼ਣ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੇ ਬਟਵਾਰੇ ਅਤੇ ਸੂਬੇ ਵਿੱਚ ਅੱਤਵਾਦ ਦੇ ਦੌਰ ਕਾਰਨ ਇਥੋਂ ਦੇ ਉਦਯੋਗ ਨੂੰ ਵੱਡੀ ਢਾਹ ਲੱਗੀ ਅਤੇ ਸੂਬੇ ਦਾ ਸਨਅਤੀ ਵਿਕਾਸ ਲੀਹੋਂ ਉਤਰ ਗਿਆ ਸੀ। ਇਸ ਤੋਂ ਬਾਅਦ ਕੇਂਦਰ ਦੀ ਕਾਂਗਰਸ ਸਰਕਾਰ ਵਲੋਂ ਗੁਆਂਢੀ ਪਹਾੜੀ ਸੂਬਿਆਂ ਨੂੰ ਦਿੱਤੀਆਂ ਗਈਆਂ ਰਿਆਇਤਾਂ ਕਾਰਨ ਸੂਬੇ ਦੀ ਆਰਥਿਕਤਾ ਦਾ ਲੱ

ਕ ਪੂਰੀ ਤਰ੍ਹਾਂ ਟੁੱਟ ਗਿਆ।  ਸ. ਬਾਦਲ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜਾਬ ਦੇ ਹਿੱਤਾਂ ਲਈ ਲਗਾਤਾਰ ਕੇਂਦਰ ਸਰਕਾਰ ਤੱਕ ਪਹੁੰਚ ਕੀਤੀ ਗਈ ਪਰ ਕਾਂਗਰਸ ਦੀ ਕੇਂਦਰ ਸਰਕਾਰ ਨੇ ਸੂਬੇ ਦੇ ਹਿੱਤਾਂ ਨੂੰ ਅਣਸੁਣਿਆ ਕਰ ਦਿੱਤਾ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗਠਜੋੜ ਵਲੋਂ ਸਾਲ 2007 ਵਿੱਚ ਸੱਤਾ ਸੰਭਾਲਣ ਤੋਂ ਬਾਅਦ ਸੂਬੇ ਦੇ ਸਨੱਅਤੀ ਵਿਕਾਸ ਨੂੰ ਉਚ ਪ੍ਰਾਥਮਿਕਤਾ ਦਿੱਤੀ ਗਈ।  ਉਨ੍ਹਾਂ ਕਿਹਾ ਕਿ ਸਨਅੱਤੀ ਵਿਕਾਸ ਲਈ ਬਿਜਲੀ ਦੀਆਂ ਜਰੂਰਤਾਂ ਦੇ ਮੱਦੇਨਜ਼ਰ ਉਨ੍ਹਾਂ ਨੇ ਬਿਜਲੀ ਦੀ ਪੈਦਾਵਾਰ ’ਤੇ ਪੂਰਾ ਧਿਆਨ ਦਿੱਤਾ ਜਿਸ ਦੇ ਨਤੀਜੇ ਵਜੋਂ ਅੱਜ ਪੰਜਾਬ ਵਾਧੂ ਬਿਜਲੀ ਵਾਲਾ ਸੂਬਾ ਬਣ ਗਿਆ ਹੈ।  ਸ.ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ ਅਤੇ ਸੂਬੇ ਦੇ ਸ਼ਾਂਤੀ ਵਾਲੇ ਵਾਤਾਵਰਣ ਕਾਰਨ ਪੰਜਾਬ ਅੱਜ ਨਿਵੇਸ਼ ਦੇ ਪੱਖ ਤੋਂ ਦੇਸ਼ ਦਾ ਸਭ ਤੋਂ ਪਸੰਦੀ ਦਾ ਸੂਬਾ ਬਣ ਗਿਆ ਹੈ।  ਇਨ੍ਹਾਂ ਤੱਥਾਂ ਦਾ ਪ੍ਰਗਟਾਵਾ ਵਿਸ਼ਵ ਬੈਂਕ ਅਤੇ ਭਾਰਤੀ ਰਿਜ਼ਰਵ ਬੈਂਕ ਨੇ ਵੀ ਕੀਤਾ ਹੈ।
        ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੂੰ ਸਨਅਤ ਦਾ ਧੁਰਾ ਬਨਾਉਣ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਸਰਕਾਰ ਨੇ ਅਨੇਕਾਂ ਲੀਹੋਂ ਹਟਵੇਂ ਕਦਮ ਚੁੱਕੇ ਹਨ।  ਸੂਬੇ ਵਿੱਚ ਲੱਗਣ ਵਾਲੀਆਂ ਸਨਅਤਾਂ ਨੂੰ 10 ਸਾਲ ਤੱਕ ਵੈਟ ਜਮਾ ਕਰਾਉਣ ਤੋਂ ਛੋਟ ਦਿੱਤੀ ਗਈ ਹੈ।  ਇਸੇ ਤਰ੍ਹਾਂ ਹੀ ਵਪਾਰੀਆਂ ਅਤੇ ਛੋਟੇ ਉਦਮੀਆਂ ਨੂੰ ਵੀ ਅਨੇਕਾ ਰਿਆਇਤਾਂ ਦਿੱਤੀਆਂ ਗਈਆਂ ਹਨ।  ਵਿਕਰੀ ਟੈਕਸ ਰਿਟਰਨਾਂ ਫਾਈਲ ਕਰਨ ਤੋਂ ਛੁੱਟ ਦਿੱਤੀ ਗਈ ਹੈ।  ਇਨ੍ਹਾਂ ਨੀਤੀਆਂ ਦੇ ਕਾਰਨ ਆਈ.ਟੀ.ਸੀ, ਕਾਰਗਿਲ, ਐਸ.ਐਫ.ਐਨ ਅਤੇ ਸੋਨਾਲੀਕਾ ਆਦਿ ਵਰਗੀਆਂ ਵੱਡੀਆਂ ਸਨਅਤਾਂ ਪੰਜਾਬ ਵਿੱਚ ਆਈਆਂ ਹਨ।
        ਸੂਬੇ ਵਿੱਚ ਆਪਣਾ ਦੂਜਾ ਯੂਨਿਟ ਲਾਉਣ ਲਈ ਐਸ.ਐਫ.ਐਨ ਦੇ ਮਾਲਕਾਂ ਨੂੰ ਵਧਾਈ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ, ਜਾਪਾਨ ਅਤੇ ਜਰਮਨੀ ਦੇ ਸਨਅਤੀ ਉਦਮੀਆਂ ਦਾ ਇਹ ਸਾਂਝਾ ਉਦਮ ਸੂਬੇ ਦੇ ਸਨਅਤੀ ਪ੍ਰਗਤੀ ਨੂੰ ਹੁਲਾਰਾ ਦੇਵੇਗਾ।  ਉਨ੍ਹਾਂ ਕਿਹਾ ਕਿ ਇਹ ਸਨਅਤੀ ਵਿਕਾਸ ਨੂੰ ਵੜ੍ਹਾਵਾ ਦੇਣ ਤੋਂ ਇਲਾਵਾ ਸਥਾਨਕ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਏਗਾ।  ਸ. ਬਾਦਲ ਨੇ ਇਸ ਇਕਾਈ ਵਿੱਚ ਔਰਤਾਂ ਨੂੰ 50 ਫੀਸਦੀ ਨੌਕਰੀਆਂ ਦੇਣ ਦੇ ਐਸ.ਐਫ.ਐਨ ਦੇ ਫੈਸਲੇ ਦੀ ਵੀ ਪ੍ਰਸੰਸਾ ਕੀਤੀ।
        ਬਾਅਦ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਹੁੰਝਾ ਫੇਰ ਜਿੱਤ ਹਾਸਲ ਕਰੇਗਾ।  ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਗਠਜੋੜ ਦੇ ਹੱਕ ਵਿੱਚ ਪੂਰੀ ਹਵਾ ਚਲ ਰਹੀ ਹੈ।  ਸ. ਬਾਦਲ ਨੇ ਕਿਹਾ ਕਿ 2012 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਮੀਡੀਆ ਵਲੋਂ ਕੀਤੇ ਗਏ ਸਵਵੇਖਣਾਂ ਦੇ ਬਾਅਦ ਦਿੱਲੀ ਵਿੱਚ ਵੀ ਕੀਤੇ ਜਾਣ ਵਾਲੇ ਸਰਵੇਖਣ ਫੇਲ੍ਹ ਹੋ ਜਾਣਗੇ ਅਤੇ ਗਠਜੋੜ ਸਪਸ਼ਟ ਅਤੇ ਵੱਡੀ ਜਿੱਤ ਹਾਸਲ ਕਰੇਗਾ।
ਸਤਲੁਜ ਯਮੁਨਾ ਨਹਿਰ ਸਬੰਧੀ ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕੋਲ ਇਕ ਵੀ ਬੂੰਦ ਵਾਧੂ ਪਾਣੀ ਨਹੀਂ ਹੈ।  ਉਨ੍ਹਾਂ ਕਿਹਾ ਕਿ ਨਦੀਆਂ ਦੇ ਪਾਣੀਆਂ ਦਾ ਮਾਮਲਾ ਵਿਸ਼ਵ ਪੱਧਰ ਉਤੇ ਪ੍ਰਵਾਨਿਤ ਰਿਪੇਰੀਅਨ ਸਿਧਾਂਤਾ ਦੇ ਅਨੁਸਾਰ ਹੀ ਹੱਲ ਹੋਣਾ ਚਾਹੀਦਾ ਹੈ ਅਤੇ ਇਸ ਸਬੰਧ ਵਿੱਚ ਹੋਰ ਕੋਈ ਵੀ ਪ੍ਰਵਾਨਤ ਫਾਰਮੂਲਾ ਨਹੀਂ ਹੈ।  
ਇਕ ਹੋਰ ਸਵਾਲ ਵਿੱਚ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਕਿ ਗੁਰੂ ਰਾਮਦਾਸ ਅੰਤਰ ਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਹਰ ਹਾਲਤ ਵਿੱਚ ਅੰਤਰ ਰਾਸ਼ਟਰੀ ਉਡਾਨਾਂ ਜਾਰੀ ਰਹਿਣਗੀਆਂ।
ਇਸ ਮੌਕੇ ਸਿਗਮਾ ਦੇ ਚੇਅਰਮੈਨ ਸ੍ਰੀ ਜਗਦੀਪ ਸਿੰਘ ਅਤੇ ਐਸ.ਐਫ.ਐਨ ਦੇ ਪ੍ਰਧਾਨ ਨੇ ਮੁੱਖ ਮੰਤਰੀ ਦਾ ਸੁਆਗਤ ਕੀਤਾ। ਇਸ ਸਮੇਂ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸ.ਸੁਖਦੇਵ ਸਿੰਘ ਢੀਂਡਸਾ, ਕੈਬਨਿਟ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਪ੍ਰਮੁੱਖ ਸਕੱਤਰ ਮੁੱਖ ਮੰਤਰੀ ਸ੍ਰੀ ਐਸ.ਕੇ.ਸੰਧੂ, ਵਿਸ਼ੇਸ ਪ੍ਰਮੁੱਖ ਸਕੱਤਰ ਸ੍ਰੀ ਗਗਨਦੀਪ ਸਿੰਘ ਬਰਾੜ ਅਤੇ ਡਿਪਟੀ ਕਮਿਸ਼ਨਰ ਸ੍ਰੀ ਟੀ.ਪੀ.ਐਸ ਸਿੱਧੂ ਹਾਜ਼ਰ ਸਨ।

WRITTEN BY