Skip to content
Independent perspectives. Global stories.
BREAKING

ਸਰਕਾਰ ਅਜਿਹੀ ਚੁਣੋਂ ਜੋ ਉਮੀਦਾਂ ’ਤੇ ਪੂਰੀ ਉੱਤਰ ਸਕੇ : ਹਰਸਿਮਰਤ ਕੌਰ ਬਾਦਲ

Share this story

ਕਿਹਾ, ਮਹਿਲਾ ਸੁਰੱਖਿਆ ਦੇ ਮਾਮਲੇ ’ਚ ਕਿਰਨ ਬੇਦੀ ਸਭ ਤੋਂ ਵਧੀਆ ਚੋਣ

Page-1_06 ਜਲੰਧਰ/ਨਵੀਂ ਦਿੱਲੀ, 4 ਫਰਵਰੀ-ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਅਜਿਹੀ ਸਰਕਾਰ ਦੀ ਚੋਣ ਕਰਨ ਜੋ ਮਹਿਲਾ ਸੁਰੱਖਿਆ ਸਮੇਤ ਉਨ੍ਹਾਂ ਦੀਆਂ ਸਾਰੀਆਂ ਉਮੀਦਾਂ ’ਤੇ ਖਰੀ ਉੱਤਰ ਸਕੇ। ਕਾਲਕਾਜੀ ਵਿਖੇ ਅਕਾਲੀ-ਭਾਜਪਾ ਦੇ ਉਮੀਦਵਾਰ ਸ. ਹਰਮੀਤ ਸਿੰਘ ਕਾਲਕਾ ਦੇ ਹੱਕ ’ਚ ਹੋਏ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਦਿੱਲੀ ਦਾ ਭਵਿੱਖੀ ਵਿਕਾਸ ਰਾਜ ਵਿੱਚ ਸਥਾਪਤ ਹੋਣ ਜਾ ਰਹੀ ਅਗਲੀ ਸਰਕਾਰ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕਾਂ ਵੱਲੋਂ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦੇ ਪਹਿਲਾਂ ਦਿੱਤੇ ਗਏ ਮੌਕੇ ਦੌਰਾਨ ਪਾਰਟੀ ਨੇ ਇਥੋਂ ਦੇ ਲੋਕਾਂ ਨਾਲ ਪ੍ਰਯੋਗਸ਼ਾਲਾ ’ਚ ਪਰਖ ਲਈ ਵਰਤੇ ਜਾਣ

ਵਰਗੇ ਜਾਨਵਰਾਂ ਵਰਗਾ ਵਿਵਹਾਰ ਕੀਤਾ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਇੱਕ ਗੰਭੀਰ ਵਿਸ਼ਾ ਹੈ ਅਤੇ ਕਿਸੇ ਵੀ ਹਾਲਤ ’ਚ ਲੋਕਾਂ ਨੂੰ ਤੁੱਕੇਬਾਜ ਸਿਆਸਤ ਕਰਨ ਅਤੇ ਫਿਰ ਮੈਦਾਨ ਛੱਡ ਕੇ ਭੱਜਣ ਵਾਲਿਆਂ ਦੇ ਹਵਾਲੇ ਨਹੀਂ ਕੀਤਾ ਜਾ ਸਕਦਾ।
ਦਿੱਲੀ ਵਾਸੀਆਂ ਨੂੰ ਤਜ਼ਰਬੇਕਾਰ ਸਿਆਸਤਦਾਨਾਂ ਦੀ ਚੋਣ ਕਰਨ ਦੀ ਅਪੀਲ ਕਰਦਿਆਂ ਸ੍ਰੀਮਤੀ ਬਾਦਲ ਨੇ ਕਿਹਾ ਕਿ ਭਾਜਪਾ ਦੀ ਮੁੱਖ ਮੰਤਰੀ ਲਈ ਉਮੀਦਵਾਰ ਸ੍ਰੀਮਤੀ ਕਿਰਨ ਬੇਦੀ ਕੋਲ ਵਿਸ਼ਾਲ ਪ੍ਰਸ਼ਾਸਨਿਕ ਤਜ਼ਰਬਾ ਹੈ ਅਤੇ ਉਹ ਇਸ ਨੂੰ ਮਹਿਲਾ ਸੁਰੱਖਿਆ ਯਕੀਨੀ ਬਨਾਉਣ ਦੇ ਨਾਲ-ਨਾਲ ਵਧੀਆ ਪ੍ਰਸ਼ਾਸਨ ਮੁਹੱਈਆ ਕਰਨ ਲਈ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਔਰਤ ਹੋਣ ਦੇ ਨਾਤੇ ਸ੍ਰੀਮਤੀ ਬੇਦੀ ਬੇਹਤਰ ਜਾਣਦੇ ਹਨ ਕਿ ਔਰਤਾਂ ਦੀ ਸੁਰੱਖਿਆ ਲਈ ਕਿਹੜੇ ਲੋੜੀਂਦੇ ਕਦਮ ਪੁੱਟਣ ਦੀ ਲੋੜ ਹੈ ਅਤੇ ਉਨ੍ਹਾਂ ਇਸ ਸਬੰਧੀ ਪਹਿਲਾਂ ਤੋਂ ਹੀ ਯੋਜਨਾ ਤਿਆਰ ਕੀਤੀ ਹੋਈ ਹੈ।
ਸ੍ਰੀਮਤੀ ਬਾਦਲ ਨੇ ਅੱਗੇ ਕਿਹਾ ਕਿ ਇਸੇ ਤਰ੍ਹਾਂ ਜੇਕਰ ਦਿੱਲੀ ਦੇ ਲੋਕ ਭਾਜਪਾ ਦੀ ਸਰਕਾਰ ਸਥਾਪਿਤ ਕਰਦੇ ਹਨ ਤਾਂ ਦਿੱਲੀ ਦੀ ਖੁਸ਼ਹਾਲੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੋ ਪਹਿਲਾਂ ਹੀ ਦੇਸ਼ ਦਾ ਵਿਸ਼ਵਾਸ ਹਾਸਿਲ ਕਰ ਚੁੱਕੇ ਹਨ, ਦਾ ਤਜ਼ਰਬਾ ਵੀ ਉਨ੍ਹਾਂ ਦੇ ਕੰਮ ਆਵੇਗਾ। ਉਨ੍ਹਾਂ ਕਿਹਾ ਕਿ ਮੋਦੀ ਸਾਹਿਬ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਦਿੱਲੀ ਦੇ ਵਿਕਾਸ ਲਈ ਉਨ੍ਹਾਂ ਵੱਡੇ ਸੁਪਨੇ ਦੇਖੇ ਹਨ।
‘ਆਪ’ ਦੇ ਮੁਖੀ ਸ੍ਰੀ ਅਰਵਿੰਦ ਕੇਜਰੀਵਾਲ ਬਾਰੇ ਗੱਲ ਕਰਦਿਆਂ, ਕੇਂਦਰੀ ਮੰਤਰੀ ਨੇ ਕਿਹਾ ਕਿ ‘ਆਪ’ ਦੇ ਆਗੂ ਲੋਕਾਂ ਨੂੰ ਭਰਮਾਉਣ ਲਈ ਵੱਡੇ-ਵੱਡੇ ਵਾਅਦੇ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਕਰਨ ਦੀ ਜਗ੍ਹਾ ਸ੍ਰੀ ਕੇਜਰੀਵਾਲ ਲੋਕਾਂ ਨੂੰ ਇਹ ਦੱਸਣ ਦਾ ਕਸ਼ਟ ਕਰਨ ਕਿ ਉਨ੍ਹਾਂ ਦੀ 49 ਦਿਨਾਂ ਸਰਕਾਰ ਦੀ ਕਾਰਗੁਜਾਰੀ ਕੀ ਸੀ ਅਤੇ ਉਹ ਉਨ੍ਹਾਂ ’ਚ ਵਿਸ਼ਵਾਸ ਪ੍ਰਗਟ ਕਰਨ ਵਾਲੇ ਲੋਕਾਂ ਨੂੰ ਧੋਖਾ ਦੇ ਕੇ ਮੈਦਾਨ ਛੱਡ ਕੇ ਕਿਉਂ ਭੱਜੇ ਸਨ।
ਸ੍ਰੀਮਤੀ  ਬਾਦਲ ਨੇ ਲੋਕਾਂ ਨੂੰ ਇਸ ਬਾਰੇ ਵੀ ਵਿਸਥਾਰ ਸਹਿਤ ਦੱਸਿਆ ਕਿ ਜੇਕਰ ਉਹ ਆਪਣੇ ਬੱਚਿਆਂ ਦਾ ਭਵਿੱਖ ਸੁਰੱਖਿਅਤ ਕਰਨਾ ਚਾਹੁੰਦੇ ਹਨ ਤਾਂ ਉਹ ਇੰਨ੍ਹਾਂ ਚੋਣਾਂ ’ਚ ਭਾਜਪਾ ਦੇ ਹੱਕ ’ਚ ਵਿਸ਼ਵਾਸ ਪ੍ਰਗਟਾਉਣ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਦੇ ਜ਼ਿਆਦਾਤਰ ਵਿਭਾਗ ਕੇਂਦਰ ਸਰਕਾਰ ਦੇ ਨਿੰਯਤਰਨ ’ਚ ਹੋਣ ਕਾਰਨ ਵੀ ਇਹ ਮਹੱਤਵਪੂਰਨ ਹੋਵੇਗਾ ਕਿ ਦਿੱਲੀ ’ਚ ਵੀ ਭਾਜਪਾ ਦੀ ਸਰਕਾਰ ਕਾਇਮ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਦਿੱਲੀ ਦੇ ਲੋਕ ਭਾਜਪਾ ਦੇ ਹੱਕ ’ਚ ਭੁਗਤਦਿਆਂ ਦਿੱਲੀ ਦਾ ਵਿਕਾਸ ਤੇ ਦਿੱਲੀ ਵਾਸੀਆਂ ਦੀ ਖੁਸ਼ਹਾਲੀ ਯਕੀਨੀ ਬਨਾਉਣ।
ਇਸ ਮੌਕੇ ਕਾਲਕਾਜੀ ਤੋਂ ਗਠਜੋੜ ਦੇ ਉਮੀਦਵਾਰ ਹਰਮੀਤ ਸਿੰਘ ਕਾਲਕਾ ਨੇ ਉਨ੍ਹਾਂ ਵੱਲੋਂ ਬੀਤੇ ਇੱਕ ਸਾਲ ਦੌਰਾਨ ਹਲਕੇ ਦੇ ਵਿਕਾਸ ਲਈ ਕੀਤੇ ਗਏ ਯਤਨਾਂ ਦਾ ਜ਼ਿਕਰ ਕੀਤਾ ਅਤੇ ਅਗਲੇ ਪੰਜ ਸਾਲਾਂ ਦੌਰਾਨ ਹਲਕੇ ਦੇ ਵਿਕਾਸ ਲਈ ਆਪਣੀਆਂ ਯੋਜਨਾਵਾਂ ਨੂੰ ਲੋਕਾਂ ਨਾਲ ਸਾਂਝਿਆਂ ਕੀਤਾ।

WRITTEN BY