Skip to content
Independent perspectives. Global stories.
BREAKING

ਅਨਿਲ ਜੋਸ਼ੀ ਵੱਲੋਂ ਤਰਤ ਤਾਰਨ ਨੂੰ ਹੈਰੀਟੇਜ ਸ਼ਹਿਰ ਐਲਾਨੇ ਜਾਣ ’ਤੇ ਕੇਂਦਰ ਸਰਕਾਰ ਦਾ ਧੰਨਵਾਦ

Share this story

ਚੰਡੀਗੜ੍ਹ, 4 ਫਰਵਰੀ (ਪੀ. ਟੀ.)- ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਅਨਿਲ ਜੋਸ਼ੀ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਅੰਮ੍ਰਿਤਸਰ ਤੋਂ ਬਾਅਦ ਇਤਿਹਾਸਕ ਤੇ ਧਾਰਮਿਕ ਸ਼ਹਿਰ ਤਰਨ ਤਾਰਨ ਨੂੰ ਹੈਰੀਟੇਜ਼ ਸ਼ਹਿਰ ਐਲਾਨੇ ਜਾਣ ਦਾ ਸਵਾਗਤ ਕੀਤਾ ਹੈ। ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ੍ਰੀ ਜੋਸ਼ੀ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਅਤੇ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਵੈਂਕੱਈਆ ਨਾਇਡੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਥੋੜੇ ਜਿਹੇ ਅਰਸੇ ਵਿੱਚ ਕੇਂਦਰ ਸਰਕਾਰ ਨੇ ਮਾਝੇ ਦੇ ਲੋਕਾਂ ਨੂੰ ਦੂਜਾ ਵੱਡਾ ਤੋਹਫਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਸ੍ਰੀ ਜੇਤਲੀ ਵੱਲੋਂ ਆਮ ਬਜਟ ਵਿੱਚ ਸ੍ਰੀ ਅੰਮ੍ਰਿਤਸਰ ਨੂੰ ‘ਹੈਰੀਟੇਜ਼ ਯੋਜਨਾ’ ਤਹਿਤ ਸ਼ਾਮਿਲ ਕੀਤਾ ਸੀ ਅਤੇ ਹੁਣ ਤਰਨ ਤਾਰਨ ਸ਼ਹਿਰ ਨੂੰ ਹੈਰੀਟੇਜ਼ ਸ਼ਹਿਰ ਵਜੋਂ ਵਿਕਸਤ ਕਰਨ ਦਾ ਫੈਸਲਾ ਕੀਤਾ ਹੈ। ਸ੍ਰੀ ਜੋਸ਼ੀ ਨੇ ਕਿਹਾ ਕਿ ਪੰਜਾਬ ਦੇ ਲੋਕ ਸ੍ਰੀ ਜੇਤਲੀ ਅਤੇ ਸ੍ਰੀ ਨਾਇਡੂ ਦੇ ਬਹੁਤ ਰਿਣੀ ਹੈ ਜਿਨ੍ਹਾਂ ਪੰਜਾਬ ਦੇ

ਇਤਿਹਾਸਕ ਸ਼ਹਿਰਾਂ ਨੂੰ ਕੌਮਾਂਤਰੀ ਨਕਸ਼ੇ ’ਤੇ ਲਿਆਉਣ ਲਈ ਹੈਰੀਟੇਜ਼ ਸ਼ਹਿਰਾਂ ਵਿੱਚ ਸ਼ਾਮਲ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਖੁਦ ਨਿੱਜੀ ਧੰਨਵਾਦ ਕਰਦਿਆਂ ਕਿਹਾ ਹੈ ਕਿ ਇਸ ਫੈਸਲੇ ਨਾਲ ਇਤਿਹਾਸਕ ਤੇ ਪਵਿੱਤਰ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ ਅਤੇ ਨਾਲ ਹੀ ਸਾਰੇ ਸਰਹੱਦੀ ਖੇਤਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।
ਉਨ੍ਹਾਂ ਕਿਹਾ ਕਿ ਤਰਨ ਤਾਰਨ ਜਿਹੇ ਇਤਿਹਾਸਕ ਸ਼ਹਿਰ ਨੂੰ ਪਹਿਲਾ ਕਦੇ ਵੀ ਅਜਿਹੇ ਵੱਡੇ ਪ੍ਰਾਜੈਕਟਾਂ ਵਿਚ ਸ਼ਾਮਿਲ ਨਹੀਂ ਕੀਤਾ ਗਿਆ ਸੀ, ਪਰ ਉਹ ਹੁਣ ਕੇਂਦਰ ਸਰਕਾਰ ਦੇ ਧੰਨਵਾਦੀ ਹਨ ਜਿਨ੍ਹਾਂ ਅੰਮ੍ਰਿਤਸਰ ਤੋਂ ਬਾਅਦ ਤਰਨ ਤਾਰਨ ਦੀ ਇਤਿਹਾਸਕ ਮਹੱਤਤਾ ਨੂੰ ਪਛਾਣਦਿਆਂ ‘ਹੈਰੀਟੇਜ਼ ਯੋਜਨਾ’ ਤਹਿਤ ਲਿਆਂਦਾ ਹੈ’।

WRITTEN BY