ਫਿਰੋਜ਼ਪੁਰ, 5 ਫਰਵਰੀ (ਕਪੂਰ) :ਫਿਰੋਜ਼ਪੁਰ ਸ਼ਹਿਰ ਨੂੰ ਸਵੱਛ ਅਤੇ ਸੁੰਦਰ ਬਣਾਉਣ ਲਈ ਜੋ ਪ੍ਰਜੈਕਟ ਸ਼ੁਰੂ ਕੀਤਾ ਗਿਆ ਉਸ ਦੇ ਤਹਿਤ ਪੰਜਾਬ ਸਰਕਾਰ ਵੱਲੋ ਆਈ ਵਿਸ਼ੇਸ਼ ਗ੍ਰਾਂਟ ਨਾਲ ਮਾਲ ਰੋਡ ਫਿਰੋਜ਼ਪੁਰ ਸ਼ਹਿਰ ਵਿਖੇ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਇੰਜੀ: ਡੀ.ਪੀ.ਐਸ ਖਰਬੰਦਾ ਵੱਲੋ ਲੈਂਪ ਪੋਲ ਲਾਈਟਾਂ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸੰਦੀਪ ਸਿੰਘ ਗੜਾ ਐਸ.ਡੀ.ਐਮ ਫਿਰੋਜ਼ਪੁਰ, ਸ੍ਰ.ਜਗਰਾਜ ਸਿੰਘ ਕਟੋਰਾ ਜਿਲ੍ਹਾ ਪ੍ਰਧਾਨ ਭਾਜਪਾ ਵੀ ਹਾਜਰ ਸਨ। ਡਿਪਟੀ ਕਮਿਸ਼ਨਰ ਇੰਜ: ਡੀ.ਪੀ.ਐਸ ਖਰਬੰਦਾ ਨੇ ਦੱਸਿਆ ਕਿ ਫਿਰੋਜ਼ਪੁਰ ਦੀ ਨੁਹਾਰ ਨੂੰ ਬਦਲਣ ਲਈ ਪੁੱਲ ਤੋਂ ਲੈ ਕੇ ਊਧਮ ਸਿੰਘ ਚੌਂਕ ਤੱਕ ਮਾਡਰਨ ਲਾਈਟਾਂ ਲਗਾਈਆਂ ਗਈਆ ਹਨ, ਇਨ੍ਹਾਂ ਲੈਂਪ ਪੋਲ ਤੇ ਐਮ.ਪੀ.ਲੈਡ ਫੰਡ ਵਿਚੋੇ ਤਕਰੀਬਨ 4 ਲੱਖ 50 ਹਜਾਰ ਰੁਪਏ ਖਰਚ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਸ ਨਾਲ ਇੱਕ ਤਾਂ ਸ਼ਹਿਰ ਵਿੱਚ ਹਨੇਰੇ ਦੀ ਸਮੱਸਿਆ ਦੂਰ ਹੋਵੇਗੀ ਅਤੇ ਦੂਜਾ ਸ਼ਹਿਰ ਦੀ
ਖੂਬਸੂਰਤੀ ਵੀ ਵਧੇਗੀ। ਉਨ੍ਹਾਂ ਦੱਸਿਆ ਕਿ ਇਸ ਤੋ ਪਹਿਲਾਂ ਸਰਕਲ ਰੋਡ ਮਨਜੀਤ ਪੇਲੈਸ ਤੋ ਦੇਵ ਸਮਾਜ ਕਾਲਜ ਤੱਕ ਲੈਂਪ ਪੋਲ ਲਾਈਟਾਂ ਲਗਾਈਆਂ ਗਈਆਂ ਸਨ।
ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕਿ ਪ੍ਰਧਾਨ ਮੰਤਰੀ ਜੀ ਵੱਲੋਂ ਚਲਾਈ ਗਈ ਸਵੱਛ ਭਾਰਤ ਅਭਿਆਨ ਵਿਚ ਆਪਣਾ ਯੋਗਦਾਨ ਪਾਉਂਦੇ ਹੋਏ ਆਪਣੇ ਸ਼ਹਿਰ ਅਤੇ ਆਪਣੇ ਇਲਾਕੇ ਨੂੰ ਸਾਫ ਸੁਥਰਾ ਰੱਖਣ ਵਿਚ ਸਰਕਾਰ ਦੀ ਮੱਦਦ ਕਰਨ। ਇਸ ਮੌਕੇ ਸ੍ਰੀ ਅਸ਼ੋਕ ਬਹਿਲ ਸਕੱਤਰ ਰੈਡ ਕਰਾਸ ਫਿਰੋਜ਼ਪੁਰ, ਸ੍ਰੀ.ਅਸ਼ਵਨੀ ਗਰੋਵਰ ਸਾਬਕਾ ਪ੍ਰਧਾਨ ਨਗਰ ਕੌਸਲ ਫਿਰੋਜ਼ਪੁਰ, ਸ੍ਰੀ ਡੀ.ਪੀ.ਚੰਦਨ, ਸ੍ਰੀ. ਦਵਿੰਦਰ ਬਜਾਜ ਮੰਡਲ ਪ੍ਰਧਾਨ ਫਿਰੋਜ਼ਪੁਰ ਤੋ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।



