Skip to content
Independent perspectives. Global stories.
BREAKING

ਨਗਰਪਾਲਿਕਾ ਚੋਣਾਂ ਭਾਰਤੀ ਜਨਤਾ ਪਾਰਟੀ ਨਾਲ ਮਿਲ ਕੇ ਲੜੀਆਂ ਜਾਣਗੀਆਂ : ਬਾਦਲ

Share this story

Page-1_17 ਧੂਰੀ/ਸੰਗਰੂਰ, 6 ਫਰਵਰੀ (ਹਰਜੀਤ ਸਿੰਘ ਹਸਨਪੁਰੀ/ਨਰਿੰਦਰ ਸਿੰਘ ਕੈਂਥ)- ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਆਉਂਦੀਆਂ ਨਗਰ ਨਿਗਮ ਅਤੇ ਨਗਰ ਪਾਲਿਕਾ ਚੋਣਾਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਵੱਲੋਂ ਸਾਂਝੇ ਤੌਰ ਤੇ ਲੜਨ ਦਾ ਐਲਾਨ ਕੀਤਾ ਹੈ। ਅੱਜ ਧੂਰੀ ਵਿਧਾਨ ਸਭਾ ਹਲਕੇ ਵਿੱਚ ਸੰਗਤ ਦਰਸ਼ਨ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ  ਦੋਵੇਂ ਪਾਰਟੀਆਂ ਵਿੱਚ ਪੂਰੀ ਤਰ੍ਹਾਂ ਤਾਲਮੇਲ ਅਤੇ ਸਾਂਝ ਹੈ ਅਤੇ ਇਹ ਗਠਜੋੜ ਚੋਣਾਂ ਲੜਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸੋ ਅਕਾਲੀ ਦਲ ਅਤੇ ਭਾਜਪਾ ਨਗਰ ਨਿਗਮ ਅਤੇ ਨਗਰਪਾਲਿਕਾਂ ਦੀ ਚੋਣਾਂ ਦੌਰਾਨ ਆਪਣੀਆਂ ਪਹਿਲਾ ਵਾਲੀਆਂ ਸੀਟਾਂ ਤੋਂ ਹੀ ਲੜਨਗੀਆਂ ਅਤੇ ਦੋਵੇਂ ਪਾਰਟੀਆਂ ਆਪਣੇ ਆਪਣੇ ਚੋਣ

ਨਿਸ਼ਾਨ ਤੇ ਚੋਣਾਂ ਵਿੱਚ ਉਤਰਨਗੇ। ਇਸੇ ਦੌਰਾਨ ਉਨ੍ਹਾਂ ਕਿਹਾ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਭਾਜਪਾ ਗਠਜੋੜ ਸਪੱਸ਼ਟ ਬਹੁਮਤ ਹਾਸਿਲ ਕਰੇਗਾ।
ਅੱਜ 15 ਪਿੰਡਾਂ ਦੇ ਸੰਗਤ ਦਰਸ਼ਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਸੰਗਤ ਦਰਸ਼ਨ ਦੇ ਪਿੱਛੇ ਕੋਈ ਵੀ ਸਿਆਸੀ ਮਕਸਦ ਨਹੀਂ ਹੈ। ਉਹ ਜਦੋਂ ਵੀ ਸੱਤਾ  ’ਚ ਆਉਂਦੇ ਹਨ ,ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਅਤੇ ਲੋਕਾਂ ਦੀਆਂ ਇੱਛਾਵਾਂ ਦੇ ਅਨੁਸਾਰ ਵਿਕਾਸ ਨੂੰ ਦਿਸ਼ਾ ਦੇਣ ਲਈ ਸੰਗਤ ਦਰਸ਼ਨ ਕਰਦੇ ਹਨ। ਉਨ੍ਹਾਂ ਕਿਹਾ ਕਿ  ਅਜਿਹਾ ਕਰਨ ਨਾਲ ਉਨ੍ਹਾਂ ਨੂੰ  ਜ਼ਮੀਨੀ ਹਕੀਕਤਾਂ ਦਾ ਪਤਾ ਲੱਗਦਾ ਹੈ ਜੋ ਠੋਸ ਅਤੇ ਸਹੀ ਵਿਕਾਸ ਲਈ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ  ਸੰਗਤ ਦਰਸ਼ਨ ਜਮਹੂਰੀਅਤ ਦੀ ਉੱਤਮ ਮਿਸਾਲ ਹੈ ਜੋ ਦੇਸ਼ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ  ਪੰਜਾਬ ਵਿੱਚ ਕੇਵਲ ਸ਼੍ਰੋਮਣੀ ਅਕਾਲੀ ਦਲ ਹੀ ਸੰਗਤ ਦਰਸ਼ਨ ਨੂੰ ਤਰਜੀਹ ਦਿੰਦੀ ਹੈ। ਇਨ੍ਹਾਂ ਦਾ ਮਕਸਦ ਸਰਕਾਰ ਨੂੰ ਲੋਕਾਂ ਦੇ ਦਰਵਾਜੇ ਤੇ ਲਿਜਾ ਕੇ  ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਹੈ, ਤਾ ਜੋ ਸੂਬੇ ਦੇ ਅਵਾਮ ਦੇ ਕੰਮਕਾਰਾਂ ਵਿੱਚ ਹੁੰਦੀ ਗੈਰਜ਼ਰੂਰੀ ਦੇਰੀ ਨੂੰ ਰੋਕਿਆ ਜਾਸਕੇ।
ਸ. ਬਾਦਲ ਕਿਹਾ ਕਿ  ਉਨ੍ਹਾਂ ਦਾ ਇਕੋ ਇਕ ਮਕਸਦ ਸੂਬੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਅਤੇ ਲੋਕਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣਾ ਹੈ ਜਿਸਦੇ ਲਈ ਉਹ ਲਗਾਤਾਰ ਹੀ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਨ। ਉਨ੍ਹਾਂ ਨੇ ਲੋਕਾਂ ਨੂੰ ਰਿਵਾਇਤੀ ਖੇਤੀ ਕਰਨ  ਦੇ ਨਾਲ ਨਾਲ  ਖੇਤੀ ਸਹਾਇਕ ਧੰਦੇ ਅਪਨਾਉਣ ਲਈ ਵੀ ਜ਼ੋਰ ਪਾਇਆ ਤਾਂ ਜੋ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਹੋ ਸਕੇ।  ਮੁੱਖ ਮੰਤਰੀ ਨੇ ਅੱਜ ਇਸ ਦੇ ਨਾਲ ਹੀ ਮੁੱਖ ਮੰਤਰੀ ਵੱਲੋਂ ਹਾਲ ਹੀ ਵਿੱਚ  ਸ਼ੁਰੂ ਕੀਤੇ ਸੰਗਤ ਦਰਸ਼ਨਾਂ ਦੌਰਾਨ ਧੂਰੀ ਵਿਧਾਨ ਸਭਾ ਹਲਕੇ ਦੇ ਸਾਰੇ ਪਿੰਡਾਂ ਅਤੇ ਧੂਰੀ ਸ਼ਹਿਰ ਦੇ ਸਾਰੇ ਵਾਰਡਾਂ ਵਿੱਚ ਸੰਗਤ ਦਰ ਦਾ ਕੰਮ ਉਲੀਕਿਆ ਹੋਇਆ ਪ੍ਰੋਗਰਾਮ ਪੂਰ ਕਰ ਲਿਆ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਰਾਜ ਸਭਾ ਮੈਂਬਰ ਸ. ਸੁਖਦੇਵ ਸਿੰਘ ਢੀਂਡਸਾ, ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਸ਼੍ਰੀ ਕੇ. ਜੀ. ਐਸ. ਚੀਮਾ ਹਲਕਾ ਇੰਚਾਰਜ਼ ਧੂਰੀ ਸ. ਗੋਬਿੰਦ ਸਿੰਘ ਲੌਂਗੋਵਾਲ, ਸੀਨੀਅਰ ਅਕਾਲੀ ਆਗੂ ਸ. ਰਜਿੰਦਰ ਸਿੰਘ ਕਾਂਝਲਾ, ਸ. ਭੁਪਿੰਦਰ ਸਿੰਘ ਭਲਵਾਨ ਮੈਂਬਰ ਐਸਜੀਪੀਸੀ   ਆਗੂ ਸ਼੍ਰੋਮਣੀ ਅਕਾਲੀ ਸ. ਅਮਨਵੀਰ ਸਿੰਘ ਚੈਰੀ, ਡਿਪਟੀ ਕਮਿਸ਼ਨਰ ਸ. ਅਰਸ਼ਦੀਪ ਸਿੰਘ ਥਿੰਦ, ਜ਼ਿਲ੍ਹਾ ਪੁਲੀਸ ਮੁੱਖੀ ਸ. ਮਨਦੀਪ ਸਿੰਘ ਸਿੱਧੂ  ਅਤੇ ਹੋਰ ਅਧਿਕਾਰੀ ਅਤੇ ਪੱਤਵੰਤੇ ਹਾਜ਼ਰ ਸਨ।

WRITTEN BY