Skip to content
Independent perspectives. Global stories.
BREAKING

ਪੰਜਾਬ ਦੀਆਂ 6 ਨਗਰ ਨਿਗਮ ਅਤੇ ਮਿਊਂਸੀਪਲ ਚੋਣਾਂ ਦਾ ਐਲਾਨ

Share this story

ਵੋਟਾਂ 22 ਤੇ 25 ਨੂੰ, ਨਤੀਜੇ 26 ਨੂੰ

Page-1_06 ਚੰਡੀਗੜ੍ਹ, 6 ਫਰਵਰੀ (ਪੀ. ਟੀ. ਲਾਇਵ)- ਪੰਜਾਬ ’ਚ ਮਿਊਂਸੀਪਲ ਕੌਂਸਲ ਤੇ ਮਿਊਂਸੀਪਲ ਕਾਰਪੋਰੇਸ਼ਨ ਦੀਆਂ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।6 ਮਿਊਂਸੀਪਲ ਕਾਰਪੋਰੇਸ਼ਨ ਪਠਾਨਕੋਟ, ਹੁਸ਼ਿਆਰਪੁਰ, ਫਗਵਾੜਾ ਮੋਗਾ, ਐਸਏਐਸ ਨਗਰ ਅਤੇ ਬਠਿੰਡਾ ਦੀਆਂ ਚੋਣਾਂ 22 ਫਰਵਰੀ ਹੋਣਗੀਆਂ ਤੇ ਮਿਊਂਸੀਪਲ ਕੌਂਸਲ ਦੀਆਂ ਚੋਣਾਂ 25 ਫਰਵਰੀ ਨੂੰ ਹੋਣਗੀਆਂ।ਇਸ ਤੋਂ ਇਲਾਵਾ ਜਲੰਧਰ ਨਗਰ ਨਿਗਮ ਦੇ ਵਾਰਡ ਨੰ. 49 (ਜਨਰਲ) ਅਤੇ ਪਟਿਾਲਾ ਨਗਰ ਨਿਗਮ ਦੇ ਵਾਰਡ ਨੰਬਰ 46 (ਜਨਰਲ) ਦੀਆਂ ਜ਼ਿਮਨੀ ਚੋਣਾਂ ਵੀ 22 ਫਰਵਰੀ ਨੂੰ ਹੋਣਗੀਆਂ। ਚੋਣ ਨਤੀਜਿਆਂ ਦਾ ਐਲਾਨ 26 ਫਰਵਰੀ ਨੂੰ ਕੀਤੇ ਜਾਣ ਦੀ ਸੰਭਾਵਨਾ ਹੈ।ਇਨ੍ਹਾਂ ਚੋਣਾਂ ਦਾ ਐਲਾਨ ਹੋਣ ਨਾਲ ਹੀ ਸੂਬੇ ਵਿੱਚ ਰਾਜਸੀ ਸਰਗਰਮੀਆਂ ਜ਼ੋਰ

ਫੜਦੀਆਂ ਹਨ। ਇਹ ਚੋਣਾਂ ਡੇਢ ਸਾਲ ਪੱਛੜ ਕੇ ਹੋ ਰਹੀਆਂ ਹਨ। ਪੰਜਾਬ ਹਰਿਆਣਾ ਦੇ ਦਖਲ ਪਿੱਛੋਂ ਹੀ ਸਰਕਾਰ ਨੂੰ ਇਹ ਚੋਣਾਂ ਕਰਵਾਉਣੀਆਂ ਪਈਆਂ ਹਨ।  ਪ੍ਰਸ਼ਾਸਨ ਨੇ ਚੋਣਾਂ ਸਬੰਧੀ ਸਰਗਰਮੀ ਸ਼ੁਰੂ ਕਰ ਦਿੱਤੀ ਹੈ। ਅੱਜ ਕੁਝ ਜ਼ਿਲ੍ਹਿਆਂ ਵਿੱਚ ਪ੍ਰਸ਼ਾਸਨ ਵੱਲੋਂ ਸਥਾਨਕ ਰਾਜਸੀ ਪਾਰਟੀਆਂ ਨਾਲ ਬੈਠਕ ਕੀਤੀ ਗਈ।
ਨਿਗਮ ਚੋਣਾਂ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 7 ਫਰਵਰੀ ਤੋਂ 11 ਫਰਵਰੀ ਤੱਕ ਉਮੀਦਵਾਰ ਆਪਣੇ ਨਾਮਜ਼ਦਗੀਆਂ ਭਰ ਸਕਦੇ ਹਨ। 12 ਫਰਵਰੀ ਨੂੰ ਨਾਮਜ਼ਦਗੀਆਂ ਫਾਰਮਾਂ ਦੀ ਪੜਤਾਲ ਰਿਟਰਨਿੰਗ ਅਫ਼ਸਰ ਵੱਲੋਂ ਸਵੇਰੇ 11 ਵਜੇ ਕੀਤੀ ਜਾਵੇਗੀ ਅਤੇ ਮਿਤੀ 13 ਫਰਵਰੀ ਨੂੰ ਸ਼ਾਮ 3 ਵਜੇ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਵਾਪਸ ਲੈ ਸਕਦੇ ਹਨ।
ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ, ਜ¦ਧਰ ਸ੍ਰੀ ਕੁਮਾਰ ਅਮਿਤ ਨੇ ਨਗਰ ਨਿਗਮ ਜ¦ਧਰ ਦੇ ਵਾਰਡ ਨੰ: 49 ਦੀ ਉਪ ਚੋਣ ਸਬੰਧੀ ਅੱਜ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕ ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਨਗਰ ਨਿਗਮ, ਜ¦ਧਰ ਦੇ ਵਾਰਡ ਨੰ: 49 ਦੀ ਉਪ ਚੋਣ ਮਿਤੀ 22 ਫਰਵਰੀ 2015 ਨੂੰ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਿਤੀ 7 ਫਰਵਰੀ ਤੋਂ 11 ਫਰਵਰੀ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਫਾਰਮ ਮੁੱਖ ਖੇਤੀਬਾੜੀ ਅਫ਼ਸਰ-ਕਮ-ਰਿਟਰਨਿੰਗ ਅਫ਼ਸਰ, ਖੇਤੀ ਭਵਨ, ਲਾਡੋਵਾਲੀ ਰੋਡ, ਜ¦ਧਰ ਕੋਲ ਸਵੇਰੇ 11 ਵਜੇ ਤੋਂ ਸ਼ਾਮ 3 ਵਜੇ ਤੱਕ ਦਾਖ਼ਲ ਕਰ ਸਕਦੇ ਹਨ।

WRITTEN BY